Wednesday, September 17, 2025

Malwa

ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ

April 29, 2024 03:28 PM
Daljinder Singh Pappi

ਸਨੌਰ : ਸਨੌਰ ਹਲਕੇ ਤੋਂ ਪਟਿਆਲਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਵੱਡੀ ਲੀਡ ਨਾਲ ਜਿੱਤਣਗੇ ਅਤੇ ਲੋਕਾਂ ਵਿਚ ਉਹਨਾਂ ਦੇ ਸਮਰਥਨ ਨੂੰ ਲੈ ਕੇ ਵੱਡਾ ਉਤਸ਼ਾਹ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ ਨੇ ਕੀਤਾ ਹੈ। ਅੱਜ ਇਥੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਐਮ ਐਲ ਏ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਰਿਹਾਇਸ਼ ’ਤੇ ਸਨੌਰ ਹਲਕੇ ਦੇ ਸਰਕਲ ਪ੍ਰਧਾਨਾਂ ਤੇ ਹੋਰ ਵਰਕਰਾਂ ਦੀ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸਨੌਰ ਹਲਕੇ ਦੇ ਲੋਕ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਕਿਉਂਕਿ ਇਹ ਸਿਰਫ ਗੱਲਾਂ ਦਾ ਕੜਾਹ ਬਣਾ ਕੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ।

ਉਹਨਾਂ ਕਿਹਾ ਕਿ ਲੋਕਾਂ ਨੇ ਵੇਖ ਲਿਆ ਹੈ ਕਿ ਇਹ ਸਿਰਫ ਤੇ ਸਿਰਫ ਅਕਾਲੀ ਦਲ ਦੀ ਸਰਕਾਰ ਸੀ ਜਿਸਨੇ ਨਾ ਸਿਰਫ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ ਬਲਕਿ ਸਮਾਜ ਭਲਾਈ ਸਕੀਮਾਂ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਦੀ ਮਦਦ ਵੀ ਕੀਤੀ ਭਾਵੇਂ ਉਹ ਆਟਾ-ਦਾਲ ਸਕੀਮ ਸੀ, ਸ਼ਗਨ ਸਕੀਮ, ਲੜਕੀਆਂ ਲਈ ਮੁਫਤ ਸਾਈਕਲ ਸਕੀਮ ਜਾਂ ਫਿਰ ਕੋਈ ਹੋਰ ਸਕੀਮ। ਉਹਨਾਂ ਕਿਹਾ ਕਿ ਪਿਛਲੇ ਤਕਰੀਬਨ 8 ਸਾਲਾਂ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਇਹ ਸਹੂਲਤਾਂ ਦੇਣ ਵਿਚ ਨਾਕਾਮ ਸਾਬਤ ਹੋਏ ਹਨ ਤੇ ਪੰਜਾਬ ਵਿਚ ਵਿਕਾਸ ਦੇ ਨਾਂ ’ਤੇ ਇਕ ਵੀ ਪ੍ਰਾਜੈਕਟ ਵੀ ਨਹੀਂ ਲਿਆ ਜਾ ਸਕੇ।

ਇਸ ਮੌਕੇ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਲੋਕਾਂ ਨੂੰ ਵਿਸ਼ਵਾਸ ਦੁਆਉਂਦੇ ਹਨ ਕਿ ਜੇਕਰ ਉਹਨਾਂ ਨੂੰ ਐਮ ਪੀ ਵਜੋਂ ਸੇਵਾ ਦੇਣ ਦਾ ਮੌਕਾ ਦੇਣਗੇ ਤਾਂ ਉਹ ਮੁਹਾਲੀ ਵਿਚ ਬਤੌਰ ਚੇਅਰਮੈਨ ਜ਼ਿਲ੍ਹਾ ਵਿਕਾਸ ਯੋਜਨਾ ਬੋਰਡ ਅਤੇ ਡੇਰਾਬੱਸੀ ਵਿਚ ਬਤੌਰ ਐਮ ਐਲ ਏ ਕੀਤੇ ਕੰਮਾਂ ਨਾਲੋਂ ਵੱਧ ਕੇ ਕੰਮ ਪਟਿਆਲਾ ਲੋਕ ਸਭਾ ਹਲਕੇ ਵਿਚ ਕਰਵਾਉਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਜਸਮੇਰ ਸਿੰਘ ਲਾਛੜੂ, ਅਕਾਲੀ ਦਲ ਦੇ ਮੀਤ ਪ੍ਰਧਾਨ ਪ੍ਰੋ. ਸੁਮੇਰ ਸਿੰਘ ਸੀੜਾ, ਡਾ. ਖੁਸ਼ਵੰਤ ਸਿੰਘ, ਅਵਤਾਰ ਸਿੰਘ ਘਲੋੜੀ, ਕ੍ਰਿਸ਼ਨ ਸਿੰਘ ਸਨੌਰ, ਤਰਸੇਮ ਸਿੰਘ ਕੋਟਲਾ, ਭਰਪੂਰ ਸਿੰਘ ਮਹਿਤਾਬਗੜ੍ਹ, ਜਸਬੀਰ ਲਲੀਨਾ, ਨਿਰੰਜਣ ਸਿੰਘ ਫੌਜੀ, ਪਲਵਿੰਦਰ ਸਿੰਘ ਰਿੰਕੂ, ਕੁਲਦੀਪ ਸਿੰਘ ਸਮਸਪੁਰ, ਕੁਲਦੀਪ ਸਿੰਘ ਹਰਪਾਲਪੁਰ, ਸ਼ਾਨਵੀਰ ਸਿੰਘ ਬ੍ਰਹਮਪੁਰਾ, ਗੁਰਜੰਟ ਸਿੰਘ ਨੂਰਖੇੜੀਆਂ, ਬਿਕਰਮ ਸਿੰਘ ਫਰੀਦਪੁਰ, ਗੁਰਬਖਸ਼ ਸਿੰਘ ਟਿਵਾਣਾ,ਪ੍ਰੀਤਮ ਸਿੰਘ ਸਨੋਰ, ਜਤਿੰਦਰ ਸਿੰਘ ਪਹਾੜੀਪੁਰ, ਅਕਾਸ਼ ਸਿੰਘ, ਜਸਪਿੰਦਰ ਸਿੰਘ ਰੰਧਾਵਾ, ਸੁਸਮਨ ਸ਼ਰਮਾ ਆਦਿ ਵੀ ਹਾਜ਼ਰ ਸਨ।

 
 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ