Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ

April 29, 2024 04:55 PM
SehajTimes

ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜੀ ਲਿਆਉਣ ਦੀ ਕੀਤੀ ਹਦਾਇਤ

ਫਤਹਿਗੜ੍ਹ ਸਾਹਿਬ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ  ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਜੇਕਰ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਵਿਖੇ ਦੌਰਾ ਕਰਨ ਮੌਕੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸ਼ਿਆਵਾਂ ਸਬੰਧੀ ਜਾਇਜਾ ਲੈਣ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਟ੍ਰਾਂਸਪੋਰਟੇਸ਼ਨ ਅਤੇ ਲੇਬਰ ਦੀ ਘਾਟ ਹੋਣ ਕਾਰਨ ਲਿਫਟਿੰਗ ਵਿੱਚ ਆ ਰਹੀ ਸਮੱਸਿਆ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਕਿ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਲਿਫਟਿੰਗ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਲਿਫਟਿੰਗ ਵਿੱਚ ਤੇਜੀ ਲਿਆਂਦੀ ਜਾਵੇਗੀ ਤਾਂ ਜੋ ਮੰਡੀਆਂ ਵਿੱਚ ਕਣਕ ਸੁੱਟਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 225612 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ  221225 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।  

ਉਨ੍ਹਾਂ ਦੱਸਿਆ ਕਿ ਖ਼ਰੀਦੀ ਕਣਕ ਵਿੱਚੋਂ ਪਨਗ੍ਰੇਨ ਨੇ 48706, ਮਾਰਕਫੈੱਡ ਨੇ 48170, ਪਨਸਪ ਨੇ 38508, ਵੇਅਰ ਹਾਊਸ ਨੇ 48844 ,ਐੱਫ ਸੀ ਆਈ ਨੇ 21837  ਮੀਟ੍ਰਿਕ ਟਨ ਕਣਕ ਅਤੇ ਵਪਾਰੀਆਂ ਨੇ 15160 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਅਤੇ 88829 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਇਸ ਮੌਕ ਐਸਡੀਐਮ ਫਤਹਿਗੜ੍ਹ ਸਾਹਿਬ ਸ੍ਰੀਮਤੀ ਇਸਮਤ ਵਿਜੇ ਸਿੰਘ, ਜ਼ਿਲ੍ਹਾ ਮੰਡੀ ਅਫਸਰ ਗੌਰਵ ਗਰਗ, ਡੀਐਮ ਪਨਸਪ ਬਨਦੀਪ ਕਾਲੇਕਾ,  ਡੀਐਫਐਸਸੀ ਮੀਨਾਕਸ਼ੀ,  ਡੀਐਮ ਮਾਰਕਫੈਡ ਸਚਿਨ ਅਰੋੜਾ ਅਤੇ ਕੇਵਲ ਸਿੰਘ ਏਐਫਐਸਓ, ਬੀਰਦਵਿੰਦਰ ਸਿੰਘ ਫੀਡ ਅਫਸਰ ਪਨਸਪ ਤੋਂ ਇਲਾਵਾ ਸਾਰੀਆਂ ਏਜੰਸੀਆਂ ਦੇ ਸਬੰਧਤ ਇੰਸਪੈਕਟਰ ਅਤੇ ਹੋਰ ਆੜਤੀਏ ਮੌਜੂਦ ਸਨ। 

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ