Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾਂ ਨੂੰ EVM ਅਤੇ VV PET ਬਾਰੇ ਇੱਕ ਰੋਜਾ ਟਰੇਨਿੰਗ ਦਾ ਆਯੋਜਨ

April 29, 2024 05:10 PM
ਅਸ਼ਵਨੀ ਸੋਢੀ

ਮਾਲੇਰਕੋਟਲਾ  : ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਅਸੈਬਲੀ ਸੈਗਮੈਂਟ-105 ਅਤੇ ਅਸੈਂਬਲੀ ਸੈਗਮੈਂਟ- 106 ਨਾਲ ਸਬੰਧਤ ਸੈਕਟਰ ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾਂ ਨੂੰ ਈ.ਵੀ.ਐਮ ਅਤੇ ਵੀ.ਵੀ ਪੈਟ ਬਾਰੇ ਇੱਕ ਰੋਜਾ ਟਰੇਨਿੰਗ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਲੇਵਲ ਮਾਸਟਰ ਟ੍ਰੇਨਰ ਕਮ ਲੈਕਚਰਾਰ (ਸ.ਸ.ਸ.ਸ ਬਨਭੌਰਾ) ਰੋਹਿਤ ਕੁਮਾਰ ਨੇ ਸਮੂਹ ਸੈਕਟਰ ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾ ਨੂੰ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਵੋਟਰ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਰਾਹੀਂ ਆਪਣੀ ਵੋਟ ਪਾ ਸਕਦੇ ਹਨ ਅਤੇ ਵੋਟਾਂ ਵਾਲੇ ਦਿਨ ਪੋਲਿੰਗ ਬੂਥ ਵਿਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਵਿਚ ਉਮੀਦਵਾਰਾਂ ਦੇ ਨਾਮ ਅਤੇ ਉਨ੍ਹਾਂ ਦੇ ਚੋਣ ਨਿਸ਼ਾਨ ਦੇ ਅੱਗੇ ਇਕ ਬਟਨ ਹੁੰਦਾ ਹੈ ਅਤੇ ਕਿਸੇ ਇਕ ਉਮੀਦਵਾਰ ਦੇ ਸਾਹਮਣੇ ਵਾਲਾ ਬਟਨ ਦਬਾ ਕੇ ਵੋਟ ਪਾਈ ਜਾ ਸਕਦੀ ਹੈ। ਵੀ.ਵੀ.ਪੀ.ਏ.ਟੀ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਮਸ਼ੀਨ ਬਾਰੇ ਦੱਸਦਿਆਂ ਉਨ੍ਹਾ ਕਿਹਾ ਕਿ ਇਹ ਇਕ ਛੋਟਾ ਪ੍ਰਿੰਟਰ ਹੈ, ਜੋ ਈ.ਵੀ.ਐਮ (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਨਾਲ ਜੁੜਿਆ ਹੋਇਆ ਹੈ ਅਤੇ ਇਸ ਰਾਹੀਂ ਵੋਟਰ ਨੂੰ ਪਤਾ ਲੱਗ ਸਕੇਗਾ ਕਿ ਉਸ ਦੀ ਵੋਟ ਸਹੀ ਉਮੀਦਵਾਰ ਨੂੰ ਪਈ ਹੈ ਜਾਂ ਨਹੀਂ। ਇਸ ਮਸ਼ੀਨ ਰਾਹੀਂ ਵੋਟਰ 7 ਸੈਕਿੰਡ ਤੱਕ ਡਿਸਪਲੇ ਫਰੇਮ ਵਿਚ ਆਪਣੀ ਵੋਟ ਪਾਉਣ ਵਾਲੇ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਅਤੇ ਚੋਣ ਨਿਸ਼ਾਨ ਦੇਖ ਸਕਦਾ ਹੈ ਅਤੇ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਅਤੇ ਚੋਣ ਨਿਸ਼ਾਨ ਦਰਸਾਉਣ ਵਾਲੀ ਪਰਚੀ ਮਸ਼ੀਨ ਨਾਲ ਜੁੜੇ ਬਕਸੇ ਵਿਚ ਡਿੱਗੇਗੀ, ਜੋ ਬਕਸੇ ਵਿਚ ਸੀਲ ਰਹੇਗੀ ਅਤੇ ਕੋਈ ਹੋਰ ਇਸ ਨੂੰ ਨਹੀਂ ਦੇਖ ਸਕੇਗਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ