Friday, May 17, 2024

Malwa

ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ 

April 29, 2024 06:24 PM
SehajTimes
ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਰ ਵਧਾਉਣ ਵਾਸਤੇ ਸਵੀਪ ਪ੍ਰੋਗਰਾਮ ਅਧੀਨ ਜੰਗੀ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਲਈ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਸਵੀਪ ਗਤੀਵਿਧੀਆਂ ਰਾਹੀਂ ਹਰ ਵਰਗ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਬਸੀ ਪਠਾਣਾ-54 ਵਿਖੇ ਸਕੂਲਾਂ ਵਿੱਚ ਬਣੇ ਇਲੈਕਟ੍ਰੋਰਲ ਲਿਟਰੇਸੀ ਕਲੱਬ ਦੇ ਵਿਦਿਆਰਥੀਆਂ ਵੱਲੋਂ ਪਿੰਡ ਲੂਲੋ ਵਿਖੇ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਭੜੀ ਅਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਗਿੱਧੇ ਮੁਕਾਬਲੇ ਰਾਹੀਂ ਵੋਟਰ ਜਾਗਰੂਕਤਾ ਪੈਦਾ ਕੀਤੀ ਗਈ। ਇਸ ਤੋਂ ਇਲਾਵਾ ਪੋਸਟਰ ਮੇਕਿੰਗ, ਸਲੋਗਨ ਮੁਕਾਬਲੇ ਆਦਿ ਸਵੀਪ ਗਤੀਵਿਧੀਆਂ ਵੀ ਸਕੂਲੀ ਵਿਦਿਆਰਥੀਆਂ ਵੱਲੋਂ ਕਰਵਾਈਆਂ ਜਾ ਰਹੀਆਂ । 
 
 
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੋਂਟੀਨੈਂਟਲ ਗਰੁੱਪ ਆਫ ਇੰਸਚੀਟਿਊਟ, ਜਲਵੇੜਾ ਵਿਖੇ ਕਾਲਜ ਦੇ ਵਿਦਿਆਰਥੀਆਂ ਨੂੰ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਪੈਦਾ ਕੀਤੀ ਗਈ। ਇਸ ਤੋਂ ਇਲਾਵਾ ਉਹਨਾਂ ਵੱਲੋਂ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਜਿਲ੍ਹੇ ਅੰਦਰ ਵਿਧਾਨ ਸਭਾ ਹਲਕਾ ਵਾਈਸ ਸਾਰੇ ਹਲਕਾ ਸਵੀਪ ਨੋਡਲ ਅਫਸਰਾਂ ਅਤੇ ਉਹਨਾਂ ਦੀਆਂ ਸਵੀਪ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੇ ਜਿਵੇਂ ਕਿ ਅਨਾਜ ਮੰਡੀ, ਸਬਜੀ ਮੰਡੀ, ਡੋਰ ਟੂ ਡੋਰ ਤੇ ਜਾ ਕੇ ਹਰ ਵਰਗ ਦੇ ਵੋਟਰਾਂ ਨੂੰ ਮਿਤੀ 1 ਜੂਨ 2024 ਨੂੰ ਹੋਣ ਵਾਲੀਆਂ ਵੋਟਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਸਾਰੇ ਸਵੀਪ ਨੋਡਲ ਅਫਸਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ- ਕਮ-ਪੀ.ਡਬਲੀਊ.ਡੀ ਨੋਡਲ ਅਫਸਰਾਂ ਦੁਆਰਾ ਲਗਾਤਾਰ ਵਿਸ਼ੇਸ਼ ਗਤੀਵਿਧੀਆਂ ਰਾਹੀਂ ਹਰ ਵਰਗ ਭਾਵ ਸੀਨੀਅਰ ਸਿਟੀਜਨਾਂ, ਔਰਤਾਂ, ਦਿਵਿਆਂਗਜਨਾਂ, ਨੌਜਵਾਨਾਂ ਅੰਦਰ ਵੋਟਰ ਜਾਗਰੂਕਤਾਂ ਪੈਦਾ ਕੀਤੀ ਜਾ ਰਹੀ ਹੈ ਤਾਂ ਜੋ ਅਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਵੱਧ ਤੋਂ ਵੱਧ ਆਪਣੀ ਸ਼ਾਮੂਲੀਅਤ ਕਰ ਸਕਣ।
 
 
 

Have something to say? Post your comment

 

More in Malwa

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ 

ਪਟਿਆਲਾ 'ਚ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, 27 ਨਾਮਜ਼ਦਗੀਆਂ ਦਰੁਸਤ ਪਾਈਆਂ

ਪੰਜਾਬੀ ਯੂਨੀਵਰਸਿਟੀ ਵਿੱਚ ਮੈਡੀਟੇਸ਼ਨ ਕੈਂਪ ਹੋਇਆ ਸ਼ੁਰੂ

ਅਸੀਂ ਹੋਰਨਾਂ ਪਾਰਟੀਆਂ ਵਾਂਗ ਝੂਠੇ ਵਾਅਦੇ ਕਰਨਾ ਨਹੀਂ ਜਾਣਦੇ : ਸਿਮਰਨਜੀਤ ਸਿੰਘ ਮਾਨ

ਲੋਕ ਸਭਾ ਚੋਣਾਂ ਸਬੰਧੀ ਸਾਧੂਗੜ੍ਹ ਦੀ Coca Cola Factory ਵਿੱਚ ਕੀਤਾ ਗਿਆ ਜਾਗਰੂਕ

ਵਿਧਾਇਕ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਲੋਕ ਸਭਾ ਹਲਕਾ ਸੰਗਰੂਰ 'ਚ ਆਪ ਹੋਈ ਮਜ਼ਬੂਤ