Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲੋਕ ਸਭਾ ਚੋਣਾਂ ਲਈ ਮਾਸਟਰ ਟਰੇਨਰਾਂ ਤੇ ਸੈਕਟਰ ਅਫ਼ਸਰਾਂ ਦੀ ਹੋਈ ਟ੍ਰੇਨਿੰਗ

April 29, 2024 08:17 PM
SehajTimes

ਪਟਿਆਲਾ : 1 ਜੂਨ 2024 ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਸੰਪੂਰਨ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਵਧੀਆਂ ਢੰਗ ਨਾਲ ਨੇਪਰੇ ਚੜਾਉਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਿੱਚ ਮਾਸਟਰ ਟਰੇਨਰਾਂ ਅਤੇ ਸੈਕਟਰ ਅਫ਼ਸਰਾਂ ਦੀ ਟ੍ਰੇਨਿੰਗ ਕਰਵਾਈ ਗਈ। ਮੁੱਖ ਚੋਣ ਅਫ਼ਸਰ ਦੇ ਨਿਰਦੇਸ਼ਾਂ 'ਤੇ ਅੱਜ ਸਹਾਇਕ ਰਿਟਰਨਿੰਗ ਅਫ਼ਸਰ ਕੰਨੂ ਗਰਗ, ਬਬਨਦੀਪ ਸਿੰਘ ਵਾਲੀਆ ਤੇ ਰਿਚਾ ਗੋਇਲ ਨੇ ਪਟਿਆਲਾ ਲੋਕ ਸਭਾ ਹਲਕੇ ਅਧੀਨ ਆਉਂਦੇ ਹਰੇਕ ਵਿਧਾਨ ਸਭਾ ਹਲਕੇ ਤੋਂ ਆਏ ਮਾਸਟਰ ਟਰੇਨਰਾਂ ਅਤੇ ਸੈਕਟਰ ਅਫ਼ਸਰਾਂ ਨੂੰ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਸਬੰਧੀ ਟ੍ਰੇਨਿੰਗ ਦਿੱਤੀ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਟਰੇਨਿੰਗ 'ਤੇ ਸਾਰੀ ਚੋਣ ਪ੍ਰਕਿਰਿਆ ਨਿਰਭਰ ਹੁੰਦੀ ਹੈ ਜੇਕਰ ਸਟਾਫ਼ ਵੱਲੋਂ ਬਾਰੀਕੀ ਨਾਲ ਸਾਰੀਆਂ ਚੀਜ਼ਾਂ ਨੂੰ ਟਰੇਨਿੰਗ ਦੌਰਾਨ ਸਮਝ ਲਿਆ ਜਾਵੇ ਤਾਂ ਪੂਰੀ ਚੋਣ ਪ੍ਰਕਿਰਿਆ ਨਿਰਵਿਘਨ ਹੋ ਜਾਂਦੀ ਹੈ ਤੇ ਜੇਕਰ ਟਰੇਨਿੰਗ ਸਮੇਂ ਸਟਾਫ਼ ਵੱਲੋਂ ਕੁਤਾਹੀ ਵਰਤੀ ਜਾਵੇ ਤਾਂ ਇਸ ਨਾਲ ਪੋਲਿੰਗ ਵਾਲੇ ਦਿਨ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਸਟਰ ਟਰੇਨਰਾਂ ਦੀ ਇਸ ਵਿੱਚ ਅਹਿਮ ਭੂਮਿਕਾ ਹੁੰਦੀ ਹੈ, ਕਿਉਂਕਿ ਮਾਸਟਰ ਟਰੇਨਰਾਂ ਵੱਲੋਂ ਹੀ ਆਪਣੇ ਆਪਣੇ ਖੇਤਰ ਦੇ ਪ੍ਰਜ਼ਾਈਡਿੰਗ ਅਫ਼ਸਰਾਂ ਸਮੇਤ ਸਮੂਹ ਅਮਲੇ ਨੂੰ ਸਿਖਲਾਈ ਦੇਣੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਟਰੇਨਿੰਗ ਦੌਰਾਨ ਕਿਸੇ ਵੀ ਮਸਲੇ ਸਬੰਧੀ ਕੋਈ ਸਮੱਸਿਆ ਹੈ ਤਾਂ ਉਸ ਸਬੰਧੀ ਟਰੇਨਿੰਗ ਦੇ ਰਹੇ ਅਧਿਕਾਰੀ ਪਾਸੋਂ ਜਾਣਕਾਰੀ ਪ੍ਰਾਪਤ ਕੀਤੀ ਜਾਵੇ।
ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੇ ਮਾਸਟਰ ਟਰੇਨਰਾਂ ਤੇ ਸੈਕਟਰ ਅਫ਼ਸਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਚੋਣ ਪ੍ਰਕਿਰਿਆ ਸਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਵੀ ਦੂਰ ਕੀਤੀਆਂ। ਇਸ ਮੌਕੇ ਏ.ਡੀ.ਸੀਜ਼. ਕੰਚਨ, ਡਾ. ਹਰਜਿੰਦਰ ਸਿੰਘ ਬੇਦੀ, ਨਵਨੀਤ ਕੌਰ ਸੇਖੋਂ, ਏ.ਆਰ.ਓ ਪਟਿਆਲਾ ਅਰਵਿੰਦ ਕੁਮਾਰ, ਏ.ਆਰ.ਓ. ਰਾਜਪੁਰਾ ਜਸਲੀਨ ਕੌਰ ਭੁੱਲਰ, ਏ.ਆਰ.ਓ. ਪਾਤੜਾਂ ਰਵਿੰਦਰ ਸਿੰਘ, ਚੋਣ ਤਹਿਸੀਲਦਾਰ ਵਿਜੈ ਚੌਧਰੀ ਵੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ