Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 

April 30, 2024 11:22 AM
SehajTimes
ਮੋਹਾਲੀ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਅੱਜ ਅਨਾਜ ਮੰਡੀ ਕੁਰਾਲੀ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਡੀ ਸੀ ਆਸ਼ਿਕਾ ਜੈਨ ਅਤੇ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਥਾਂ ਦੀ ਕਮੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਦਾ ਜਾਇਜ਼ਾ ਲੈਣ ਲਈ, ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਮੰਡੀਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਕੁਰਾਲੀ ਮੰਡੀ ਵਿੱਚ ਜਿਨ੍ਹਾਂ ਕਿਸਾਨਾਂ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ, ਉਨ੍ਹਾਂ ਨੇ ਕਣਕ ਦੀ ਖਰੀਦ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੰਡੀ ਵਿੱਚ ਆਪਣੀ ਫ਼ਸਲ ਵੇਚਣ ਲਈ ਕੋਈ ਲੰਬਾ ਇੰਤਜ਼ਾਰ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੀਂਹ ਨੇ ਸੀਜ਼ਨ ਨੂੰ ਕੁਝ ਸਮੇਂ ਲਈ ਰੋਕਿਆ ਪਰ ਹੁਣ ਸੀਜ਼ਨ ਲਗਪਗ ਮੁਕੰਮਲ ਹੋਣ ਦੇ ਨੇੜੇ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪ੍ਰਮੁੱਖ ਸਕੱਤਰ ਨੂੰ ਖਰੀਦ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 1,39,208 ਮੀਟਰਕ ਟਨ ਕਣਕ ਦੀ ਸੰਭਾਵਿਤ ਆਮਦ ਦੇ ਮੁਕਾਬਲੇ 1,26,100 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਆਮਦ ਦਾ 96.84 ਹਿੱਸਾ ਬਣਦਾ ਹੈ। ਇਸ ਤੋਂ ਇਲਾਵਾ 68,823 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜੋ ਕਿ ਖਰੀਦ ਦਾ 64.50 ਫੀਸਦੀ ਹਿੱਸਾ ਬਣਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਕਿਸੇ ਕਿਸਮ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ 237.56 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ। ਕੁਰਾਲੀ ਮੰਡੀ ਦੀ ਖਰੀਦ ਅਤੇ ਅਦਾਇਗੀ ਦੇ ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਪ੍ਰਮੁੱਖ ਸਕੱਤਰ ਨੂੰ ਦੱਸਿਆ ਕਿ ਇੱਥੇ ਕੁੱਲ 29041 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 28947 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਕੁਰਾਲੀ ਮੰਡੀ ਵਿੱਚੋਂ 14005 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਪ੍ਰਮੁੱਖ ਸਕੱਤਰ ਨੂੰ ਭਰੋਸਾ ਦਿਵਾਇਆ ਕਿ ਖਰੀਦ ਪ੍ਰਬੰਧਾਂ ਦੇ ਨਿਰਵਿਘਨ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ