Monday, June 16, 2025

International

ਪੇਰੂ ’ਚ ਬੱਸ ਹਾਦਸਾ 25 ਲੋਕਾਂ ਦੀ ਮੌਤ

April 30, 2024 01:23 PM
SehajTimes

ਵਾਸ਼ਿੰਗਟਨ : ਦੱਖਣੀ ਅਮਰੀਕਾ ਦੇ ਪੇਰੂ ’ਚ ਸੋਮਵਾਰ ਨੂੰ ਇਕ ਬੱਸ ਦੇ ਖਾਈ ’ਚ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਉੱਤਰੀ ਪੇਰੂ ਵਿੱਚ ਵਾਪਰੀ। ਇਸ ਹਾਦਸੇ ’ਚ 25 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਸ ਹਾਦਸੇ ’ਚ 12 ਤੋਂ ਵੀ ਵੱਧ ਲੋਕ ਜ਼ਖਮੀ ਹੋਏ ਹਨ। ਦੱਸ ਦੇਈਏ ਕਿ ਬੱਸ ਵਿੱਚ 50 ਤੋਂ ਵੀ ਵੱਧ ਲੋਕ ਸਵਾਰ ਸੀ। ਸੂਤਰਾਂ ਮੁਤਾਬਕ ਬੱਸ ਕਰੀਬ 200 ਮੀਟਰ ਡੂੰਗੀ ਖੱਡ ਵਿੱਚ ਡਿੱਗ ਗਈ । ਹਾਦਸੇ ਦਾ ਕਾਰਨ ਖਰਾਬ ਸੜਕਾਂ, ਟ੍ਰੈਫਿਕ ਵਿਵਸਥਾ ਦੀ ਕਮੀ, ਪ੍ਰਸ਼ਾਸਨ ਦੀ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣਾ ਹੈ। ਪਿਛਲੇ ਸਾਲ ਸੜਕ ਹਾਦਸਿਆਂ ਵਿੱਚ 3100 ਲੋਕਾਂ ਦੀ ਮੌਤ ਹੋ ਗਈ ਸੀ। ਹੇਠਾਂ ਇੱਕ ਨਦੀ ਸੀ। ਕਈ ਯਾਤਰੀ ਵਹਿ ਗਏ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਬਚਾਅ ਕਰਮਚਾਰੀ ਅਤੇ ਫਾਇਰਫਾਈਟਰ ਮੌਕੇ ’ਤੇ ਮੌਜੂਦ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਸਥਾਨਕ ਪ੍ਰਸ਼ਾਸਨ ਹਾਦਸੇ ਇਲਾਕੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।

 

Have something to say? Post your comment

 

More in International

ਜਸਬੀਰ ਸਿੰਘ Youtuber ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਅਮਰੀਕਾ ; ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਟਰੰਪ ਨੇ ਲਗਾਈ ਰੋਕ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਰੋਜ਼ਾਨਾ 3000 ਲੋਕਾਂ ਨੂੰ ਕਰੋ ਗ੍ਰਿਫ਼ਤਾਰ

ਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਭਾਰਤ ; ਪਾਕਿ ਹਾਈ ਕਮਿਸ਼ਨ ਦੇ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ

ਟਰੰਪ ਨੇ ਬਣਾਇਆ ਨਵਾਂ ਕਾਨੂੰਨ ; ਅਮਰੀਕਾ ‘ਚ ਬਿਨਾਂ ਪੁੱਛੇ ਨਹੀਂ ਸਾਂਝੀ ਹੋ ਸਕੇਗੀ ਕਿਸੇ ਦੀ ਤਸਵੀਰ

ਟਰੰਪ ਦਾ ਫੈਸਲਾ ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼