Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ

May 04, 2021 06:33 PM
SehajTimes

ਚੰਡੀਗੜ੍ਹ :ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ ਅਤੇ ਮਾਰਕਫੈਡ ਦੇ ਸੀਨੀਅਰ ਮੈਨੇਜਰ (ਈ.ਆਰ.ਪੀ.) ਸ. ਜਸਵਿੰਦਰ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ. ਰੰਧਾਵਾ ਨੇ ਮਾਰਕਫੈਡ ਵੱਲੋਂ ਨਵੀਂ ਵੈਬਸਾਈਟ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਦੀ ਸਲਾਹੁਤਾ ਕੀਤੀ। ਉਨ੍ਹਾਂ ਕਿਹਾ ਕਿ 'ਸੋਹਣਾ' ਬਰਾਂਡ ਦੇ ਮਿਆਰੀ ਉਤਪਾਦਾਂ ਦੀ ਮਾਰਕੀਟਿੰਗ ਲਈ ਨਵੀਂ ਵੈਬਸਾਈਟ ਸ਼ੁਰੂ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮਾਰਕਫੈਡ ਦੇ ਉਤਪਾਦਾਂ ਦੀ ਵਿਸ਼ਵ ਵਿਆਪੀ ਪਹੁੰਚ ਕਰਕੇ ਖਿੱਚ ਭਰਪੂਰ ਵੈਬਸਾਈਟ ਸਮੇਂ ਦੀ ਵੱਡੀ ਲੋੜ ਸੀ ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਇਹ ਘਰ ਬੈਠੇ ਲੋਕਾਂ ਨੂੰ ਹਰ ਜਾਣਕਾਰੀ ਮੁਹੱਈਆ ਕਰਵਾਏਗੀ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਦੌਰ ਵਿੱਚ ਸਹਿਕਾਰੀ ਅਦਾਰਿਆਂ ਵੱਲੋਂ ਸੂਬਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਵਿੱਚ ਮੋਹਰੀ ਰੋਲ ਨਿਭਾਇਆ ਗਿਆ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੋਹਣਾ ਬਰਾਂਡ ਦਾ ਸ਼ਹਿਦ ਦੇ ਮਿਆਰ ਉਤੇ ਸੈਂਟਰ ਫਾਰ ਸਾਇੰਸ ਐਨਵਾਇਰਮੈਂਟ (ਸੀ.ਐਸ.ਈ.) ਵੱਲੋਂ ਵੀ ਮੋਹਰ ਲਗਾਈ ਗਈ ਹੈ ਕਿਉਂਕਿ ਇਸ ਸੈਂਟਰ ਵੱਲੋਂ ਕੀਤੇ ਟੈਸਟਾਂ ਵਿੱਚ 13 ਬਰਾਂਡ ਦੇ ਸ਼ਹਿਦਾਂ ਵਿੱਚੋਂ ਸਿਰਫ ਤਿੰਨ ਬਰਾਂਡ ਹੀ ਟੈਸਟ ਪਾਸ ਕਰ ਸਕੇ ਸਨ ਜਿਨ੍ਹਾਂ ਵਿੱਚੋਂ ਮਾਰਕਫੈਡ ਦਾ ਸੋਹਣਾ ਸ਼ਹਿਦ ਇਕ ਸੀ।
ਵੈਬਸਾਈਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਸ੍ਰੀ ਵਰੁਣ ਰੂਜ਼ਮ ਨੇ ਕਿਹਾ ਕਿ ਇਹ ਉਪਭੋਗਤਾ ਨੂੰ ਬਿਹਤਰ ਤਜ਼ਰਬਾ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਨੂੰ ਘਰ ਬੈਠਿਆਂ ਹੀ ਮਾਰਕਫੈਡ ਦੇ ਸਾਰੇ ਉਤਪਾਦਾਂ ਦੀ ਬਿਹਤਰ ਦਿੱਖ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਉਪਭੋਗਤਾ ਹੁਣ ਸਮੇਂ ਦੀਆਂ ਵਿਸ਼ੇਸ਼ਤਾਵਾਂ ਨਾਲ ਮਾਰਕਫੈਡ ਨਾਲ ਹੋਰ ਜੁੜੇ ਹੋਏ ਮਹਿਸੂਸ ਕਰਨਗੇ। ਮਾਰਕਫੈਡ ਵੱਲੋਂ ਸ਼ੁਰੂਆਤ ਤੋਂ ਲੈ ਕੇ ਆਪਣਾ ਸਾਰਾ ਸਫਰ ਵੀ ਸਾਂਝਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਪਭੋਗਤਾ ਹੁਣ ਸੋਹਣਾ ਦੇ ਮਿਆਰੀ ਉਤਪਾਦ ਦੇਸ਼ ਭਰ ਵਿੱਚ ਮਾਰਕਫੈਡ ਦੇ ਡਿਲਵਰੀ ਮੁਹੱਈਆ ਕਰਨ ਵਾਲੇ ਭਾਈਵਾਲਾਂ ਜ਼ਰੀਏ ਆਰਡਰ ਵੀ ਦੇ ਸਕਿਆ ਕਰਨਗੇ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ