Monday, August 25, 2025
BREAKING NEWS
ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

Sports

ਵਰਲਡ ਕੱਪ ਸਟੇਜ-1'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ

April 30, 2024 02:43 PM
Daljinder Singh Pappi

ਪਟਿਆਲ : ਚੀਨ ਦੇ ਸ਼ੰਘਾਈ ਵਿਖੇ ਹੋ ਰਹੇ ਤੀਰਅੰਦਾਜ਼ੀ ਵਰਲਡ ਕੱਪ ਸਟੇਜ-1 ਵਿਚ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਇਟਲੀ ਨੂੰ ਹਰਾਅ ਕੇ ਫ਼ਾਈਨਲ ਮੁਕਾਬਲਾ ਜਿੱਤ ਲਿਆ ਹੈ। ਸੋਨ ਤਗ਼ਮਾ ਜਿੱਤਣ ਵਾਲੀ ਇਸ ਟੀਮ ਵਿਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਸ਼ਾਮਲ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਵਾਈਸ ਚਾਂਸਲਰ ਕਮਲ ਕਿਸ਼ੋਰ ਯਾਦਵ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਪਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਵਧਾਈ ਦਿੱਤੀ ਹੈ।ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੀ ਜੰਮਪਲ ਪਰਨੀਤ ਕੌਰ ਨੇ ਤੀਰਅੰਦਾਜ਼ੀ ਵਰਲਡ ਕੱਪ ਵਿਚ ਇਹ ਪੰਜਵਾਂ ਸੋਨ ਤਗ਼ਮਾ ਜਿੱਤਿਆ ਹੈ। ਉਹ ਹੁਣ ਤੱਕ ਵੀਹ ਅੰਤਰਰਾਸ਼ਟਰੀ ਤਗ਼ਮੇ ਜਿੱਤ ਚੁਕੀ ਹੈ ਜੋ ਜ਼ਿਆਦਾਤਰ ਸੋਨ ਤਗ਼ਮੇ ਹੀ ਹਨ। ਉਸ ਦੀਆਂ ਇਨ੍ਹਾਂ ਪ੍ਰਾਪਤੀਆਂ ਵਿਚ ਕੈਡਟ ਵਰਲਡ ਚੈਂਪੀਅਨਸ਼ਿਪ ਵਿਚ ਸੋਨ ਤਗ਼ਮਾ, ਯੂਥ ਵਰਲਡ ਚੈਂਪੀਅਨਸ਼ਿਪ ਵਿਚ ਸੋਨ ਤਗ਼ਮਾ, ਸੀਨੀਅਰ ਵਰਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, 2022 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ, ਏਸ਼ੀਅਨ ਚੈਂਪੀਅਨਸ਼ਿਪ 2023 ਵਿਚ ਸੋਨ ਤਗ਼ਮਾ, ਏਸ਼ੀਆ ਕੱਪ ਵਿਚ ਸੋਨ ਤਗ਼ਮਾ, ਵਰਲਡ ਕੱਪ ਵਿਚ ਦੋ ਵਾਰ ਸੋਨ ਤਗ਼ਮਾ ਅਤੇ ਇਨ-ਡੋਰ ਵਲਡ ਸੀਰੀਜ਼ ਵਿਚ ਸੋਨ ਤਗ਼ਮਾ ਸ਼ਾਮਲ ਹਨ।

Have something to say? Post your comment