Thursday, November 06, 2025

Education

ਸੁਨਾਮ ਕਾਲਜ਼ ਪੁਰਾਣੇ ਵਿਦਿਆਰਥੀਆਂ ਨੇ ਨੈਕ ਟੀਮ ਨੂੰ ਪ੍ਰਾਪਤੀਆਂ ਗਿਣਾਈਆਂ

April 30, 2024 03:23 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਦਰਜਾਬੰਦੀ ਲਈ ਆਈ ਨੈਕ ਟੀਮ ਵੱਲੋਂ ਕੀਤੇ ਜਾ ਰਹੇ ਸਰਵੇਖਣ ਦੌਰਾਨ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਮੈਂਬਰ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਭਰੂਰ ਦੀ ਅਗਵਾਈ ਹੇਠ ਕਾਲਜ਼ ਕੈਂਪਸ ਵਿਖੇ ਇਕੱਤਰ ਹੋਏ। ਕਾਲਜ਼ ਦੇ ਪੁਰਾਣੇ ਵਿਦਿਆਰਥੀਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਰਾਜ ਸ਼ੇਖਰ ਅੱਤਰੀ, ਸੇਵਾ ਮੁਕਤ ਐਸ ਐਸ ਪੀ ਚਰਨਜੀਤ ਸ਼ਰਮਾ, ਦਰਸ਼ਨ ਸਿੰਘ ਮਾਨ, ਏਆਈਜੀ ਭੁਪਿੰਦਰ ਸਿੰਘ, ਐਸ ਪੀ ਹਰਵਿੰਦਰ ਸਿੰਘ ਵਿਰਕ, ਮੇਜ਼ਰ ਸਿੰਘ, ਨਾਮਵਰ ਗਾਇਕ ਪੰਮੀ ਬਾਈ, ਸੇਵਾ ਮੁਕਤ ਐਸ ਪੀ ਰੁਪਿੰਦਰ ਭਾਰਦਵਾਜ, ਹਰਦੀਪ ਸਿੰਘ ਭੱਟੀ, ਓ ਐਸ ਏ ਦੇ ਸੀਨੀਅਰ ਮੀਤ ਪ੍ਰਧਾਨ ਰਿੰਪਲ ਧਾਲੀਵਾਲ, ਸਟੇਟ ਐਵਾਰਡੀ ਲੈਕਚਰਾਰ ਸੁਰਿੰਦਰ ਸਿੰਘ ਭਰੂਰ, ਇੰਸਪੈਕਟਰ ਵਿਜੀਲੈਂਸ ਹਰਪ੍ਰੀਤ ਸਿੰਘ ਗੁਰਾਇਆ, ਸਬ ਇੰਸਪੈਕਟਰ ਗੁਰਲਾਭ ਸਿੰਘ, ਡੀਐਸਪੀ ਦਵਿੰਦਰ ਅੱਤਰੀ, ਓ ਐਸ ਏ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਗੁਰਿੰਦਰਜੀਤ ਸਿੰਘ ਧਾਲੀਵਾਲ, ਮਨਿੰਦਰ ਸਿੰਘ ਲਖਮੀਰਵਾਲਾ, ਪਰਮਿੰਦਰ ਸਿੰਘ ਜਾਰਜ਼, ਨਰੇਸ਼ ਸ਼ਰਮਾ, ਗੁਰਦੀਪ ਸਿੰਘ ਰੇਲਵੇ, ਸੁਖਪਾਲ ਸਿੰਘ ਢੀਂਡਸਾ ਸਮੇਤ ਹੋਰਨਾਂ ਨੇ ਨੈਕ ਟੀਮ ਆਪਣੇ ਵੱਲੋਂ ਕੀਤੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਤੋਂ ਪੜ੍ਹੇ ਭਗਵੰਤ ਸਿੰਘ ਮਾਨ ਮੌਜੂਦਾ ਸਮੇਂ ਪੰਜਾਬ ਦੇ ਮੁੱਖ ਮੰਤਰੀ ਹਨ। ਸਰਕਾਰੀ ਨੌਕਰੀਆਂ ਹਾਸਲ ਕਰਨ ਤੋਂ ਇਲਾਵਾ ਕਾਲਜ਼ ਦੇ ਕਈ ਵਿਦਿਆਰਥੀ ਗਾਇਕੀ ਦੇ ਖੇਤਰ ਵਿੱਚ ਨਾਮਣਾ ਖੱਟ ਚੁੱਕੇ ਹਨ। ਇਸ ਮੌਕੇ ਸਰਬਜੀਤ ਸਿੰਘ ਚੀਮਾਂ, ਜਗਦੇਵ ਸਿੰਘ ਦੌਲਾ ਸਿੰਘ ਵਾਲਾ, ਐਡਵੋਕੇਟ ਰਵਿੰਦਰ ਭਾਰਦਵਾਜ, ਜ਼ਿਲ੍ਹਾ ਅਟਾਰਨੀ ਗਗਨਦੀਪ ਭਾਰਦਵਾਜ਼, ਮਨਪ੍ਰੀਤ ਸਿੰਘ ਨੀਲੋਵਾਲ, ਕਾਰੋਬਾਰੀ ਭਰਤ ਭਾਰਦਵਾਜ਼, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਪੱਤਰਕਾਰ ਰਣਜੀਤ ਸਿੰਘ ਸ਼ੀਤਲ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ