Saturday, September 21, 2024

Malwa

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਬੀਜ ਡੀਲਰਾਂ ਦੀਆਂ ਦੁਕਾਨਾਂ ਤੋਂ ਭਰੇ ਸੈਂਪਲ

April 30, 2024 04:07 PM
SehajTimes

ਫ਼ਤਹਿਗੜ੍ਹ ਸਾਹਿਬ : ਸਾਊਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ ਉਪਲਬਧ ਕਰਵਾਉਣ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਮਾਣੋਂ ਬਲਾਕ ਦੇ ਬੀਜ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਸੈਂਪਲ ਇਕੱਤਰ ਕਰਕੇ ਟੈਸਟਿੰਗ ਲਈ ਲਬਾਰਟਰੀ ਨੂੰ ਭੇਜੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਸੰਦੀਪ ਕੁਮਾਰ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਸਾਊਣੀ ਦੇ ਸੀਜ਼ਨ ਦੌਰਾਨ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਗੈਰ ਮਿਆਰੀ ਬੀਜ ਵੇਚਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਵੱਖ-ਵੱਖ ਬੀਜ ਡੀਲਰਾਂ ਦੀਆਂ ਦੁਕਾਨਾਂ ਤੋਂ ਸੈਂਪਲ ਭਰ ਕੇ ਟੈਸਟਿੰਗ ਲਈ ਲੈਬ ਵਿੱਚ ਭੇਜੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਿਸਮ ਪੂਸਾ-44 ਬੀਜਣ ਤੋਂ ਗੁਰੇਜ ਕੀਤਾ ਜਾਵੇ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਰਾਂ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਦੀ ਬਿਜਾਈ ਹੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਿਫਾਰਸ਼ ਕੀਤੀਆਂ ਕਿਸਮਾਂ ਘੱਟ ਸਮੇਂ ਵਿੱਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ ਅਤੇ ਇਸ ਨਾਲ ਪਾਣੀ ਦੀ ਬੱਚਤ ਵੀ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਬੀਜ ਪ੍ਰਾਪਤ ਕਰਨ ਸਮੇਂ ਦੁਕਾਨਦਾਰ ਤੋਂ ਬਿਲ ਜਰੂਰ ਲਿਆ ਜਾਵੇ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ (ਬੀਜ) ਡਾ: ਮੀਨਾ ਰਾਣੀ, ਖੇਤੀਬਾੜੀ ਵਿਕਾਸ ਅਫਸਰ ਡਾ: ਦਮਨ ਝਾਂਜੀ, ਪ੍ਰਿਤਪਾਲ ਸਿੰਘ ਤੇ ਮੁਖਤਿਆਰ ਸਿੰਘ ਵੀ ਮੌਜੂਦ ਸਨ।

Have something to say? Post your comment

 

More in Malwa

ਮਨਿੰਦਰ ਲਖਮੀਰਵਾਲਾ ਨੇ ਛੱਡਿਆ ਅਕਾਲੀ ਦਲ ‘ਆਪ’ 'ਚ ਸ਼ਾਮਿਲ 

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਭ ਤੋਂ ਵੱਧ ਪਰਾਲੀ ਸਾੜਨ ਵਾਲੇ 10 ਪਿੰਡਾਂ ਦੀ ਪਛਾਣ: ਡਿਪਟੀ ਕਮਿਸ਼ਨਰ

ਵਿਧਾਇਕ ਦੇਵ ਮਾਨ ਤੇ ਏ.ਡੀ.ਸੀ. ਡਾ. ਬੇਦੀ ਨੇ ਪੱਕੇ ਮਕਾਨਾਂ ਲਈ 154 ਲਾਭਪਾਤਰੀਆਂ ਨੂੰ 2.29 ਕਰੋੜ ਰੁਪਏ ਦੇ ਪ੍ਰਵਾਨਗੀ ਪੱਤਰ ਵੰਡੇ

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਸਵਰਗ ਆਸ਼ਰਮ ਸਤੀ ਮੰਦਿਰ 'ਚ ਤਿਆਰ ਕਰਵਾਏ ਫੁਟਪਾਥ ਤੇ ਓਪਨ ਜਿੰਮ ਦਾ ਉਦਘਾਟਨ

ਸੁਨਾਮ ਵਿਖੇ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੂਜੇ ਦਿਨ ਵੀ ਜਾਰੀ 

ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮਾਲੇਰਕੋਟਲਾ ਦੀ ਹੋਈ ਚੋਣ

 ਚਾਰ ਮਨਰੇਗਾ ਮਜ਼ਦੂਰਾਂ ਦੀ ਮੌਤ ਦਾ ਮਾਮਲਾ

ਭਾਕਿਯੂ ਵੱਲੋਂ ਮਾਲਵਿੰਦਰ ਸਿੰਘ ਮਾਲੀ ਕੇਸ ਰੱਦ ਕਰਕੇ ਤੁਰੰਤ ਰਿਹਾਅ ਕਰਨ ਦੀ ਕੀਤੀ ਮੰਗ

ਘਰੇਲੂ ਬਗੀਚੀ ਵਿਚ ਸਬਜ਼ੀਆਂ ਜ਼ਰੂਰ ਬੀਜੋ

ਬਾਬਾ ਸੁੱਖਾ ਸਿੰਘ ਕਲੋਨੀ ਬਾਰੇ ਪੁਲਿਸ ਕੋਲ ਕੋਈ ਸ਼ਿਕਾਇਤ ਨਹੀਂ ਆਈ : ਮੁੱਖ ਥਾਣਾ ਅਫਸਰ