Monday, June 16, 2025

Malwa

ਰਾਜਿੰਦਰ ਸਿੰਘ ਰਾਜਾ ਬੀਰਕਲਾਂ ਸਾਥੀਆਂ ਸਣੇ ਮੁੜ ਕਾਂਗਰਸ ਚ, ਸ਼ਾਮਲ

April 30, 2024 04:09 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕਾਂਗਰਸ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਰਹੇ ਰਜਿੰਦਰ ਸਿੰਘ ਰਾਜਾ ਬੀਰਕਲਾਂ ਮੰਗਲਵਾਰ ਨੂੰ ਆਪਣੇ ਸਾਥੀਆਂ ਸਮੇਤ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਸੁਨਾਮ ਵਿਧਾਨ ਸਭਾ ਹਲਕੇ ਨਾਲ ਸਬੰਧ ਰੱਖਦੇ ਰਾਜਾ ਬੀਰਕਲਾਂ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਘਰ ਵਾਪਸੀ ਕੀਤੀ। ਦੱਸਣਯੋਗ ਹੈ ਕਿ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਠਿਤ ਕੀਤੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਰਾਜਾ ਬੀਰਕਲਾਂ ਨੇ ਕਿਹਾ ਕਿ ਉਹ ਆਪਣੀ ਮਾਂ ਪਾਰਟੀ ਕਾਂਗਰਸ ਵਿੱਚ ਸ਼ਾਮਲ ਹੋ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਪੂਰੀ ਵਾਹ ਲਾਉਣਗੇ। ਇਸ ਮੌਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਹਰਮਨਪ੍ਰੀਤ ਸਿੰਘ (ਡਿੱਕੀ ਜੇਜੀ) ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ, ਅਵਤਾਰ ਸਿੰਘ ਸ਼ੇਰੋਂ ਸਾਬਕਾ ਪ੍ਰਧਾਨ ਜ਼ਿਲ੍ਹਾ ਕਿਸਾਨ ਸੈੱਲ ਸੰਗਰੂਰ, ਨਰੇਸ਼ ਸ਼ਰਮਾ, ਬੁੱਧੀਜੀਵੀ ਸੈਲ ਪ੍ਰਧਾਨ ਸੰਗਰੂਰ, ਨਵੀਨ ਕੁਮਾਰ ਬੰਟੀ ਸਾਬਕਾ ਐਮਸੀ ਸੁਨਾਮ, ਬਲਕਾਰ ਸਿੰਘ ਰਿਟਾਇਰਡ ਇੰਸਪੈਕਟਰ, ਬਲਜੀਤ ਸਿੰਘ ਢੀਂਡਸਾ ਸਾਬਕਾ ਸਰਪੰਚ ਤਰੰਜੀ-ਖੇੜਾ, ਮਲਕੀਤ ਸਿੰਘ ਗੁਰਾਇਆ ਸਾਬਕਾ ਜਨਰਲ ਸਕੱਤਰ ਕਿਸਾਨ ਸੈੱਲ ਪੰਜਾਬ, ਬਲਵਿੰਦਰ ਸਿੰਘ ਧਾਲੀਵਾਲ ਬੀਰਕਲਾਂ ਆਦਿ ਹਾਜ਼ਰ ਸਨ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ