Wednesday, September 17, 2025

Malwa

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਵਾਈ ਸਾਈਕਲ ਰੈਲੀ

April 30, 2024 04:11 PM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ 2024 ਦੇ ਐਲਾਨ ਹੋਣ ਅਤੇ 01 ਜੂਨ ਨੂੰ ਹੋਣ ਵਾਲੀਆ ਚੋਣਾਂ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵੱਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਚੋਣ ਸਾਖਰਤਾ ਕਲੱਬਾਂ ਦੇ ਸਹਿਯੋਗ ਨਾਲ ਸਵੀਪ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ ਪਟਿਆਲਾ ਸ਼ਹਿਰ ਵਿੱਚ ਵੋਟਰ ਟਰਨਆਉਟ ਨੂੰ ਵਧਾਉਣ ਲਈ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਵਧੀਕ ਡਿਪਟੀ-ਕਮਿਸ਼ਨਰ (ਜ) ਮੈਡਮ ਕੰਚਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਪਟਿਆਲਾ ਸ਼ਹਿਰੀ ਅਰਵਿੰਦ ਕੁਮਾਰ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ।

ਸਾਈਕਲ ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਰੇਖੀ ਨੇ ਸਾਈਕਲਿਸਟਾ ਅਤੇ ਹਾਜ਼ਰ ਸ਼ਖ਼ਸੀਅਤਾਂ ਨੂੰ ਵੋਟਰ ਪ੍ਰਣ ਦਵਾਇਆ । ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਰੈਲੀ ਮਿੰਨੀ ਸਕੱਤਰੇਤ ਤੋਂ ਸ਼ੁਰੂ ਹੋ ਕੇ ਥਾਪਰ ਕਾਲਜ ਚੌਂਕ, ਲੀਲਾ ਭਵਨ ਚੌਂਕ ਤੋਂ ਹੁੰਦੇ ਹੋਏ ਖੰਡਾ ਚੌਂਕ ਰਾਹੀ ਵਾਪਸ ਮਿੰਨੀ ਸਕੱਤਰੇਤ ਤੇ ਸਮਾਪਤ ਹੋਈ ਅਤੇ ਇਸ ਰੈਲੀ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਗਿਆ। ਇਸ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਸਵੀਪ ਆਈਕਨ (ਦਿਵਿਆਂਗ) ਜਗਵਿੰਦਰ ਸਿੰਘ ਅਤੇ ਜਗਦੀਪ ਸਿੰਘ ਨੇ ਰੈਲੀ ਦੀ ਅਗਵਾਈ ਕੀਤੀ ਅਤੇ ਨੌਜਵਾਨ ਅਤੇ ਦਿਵਿਆਂਗ ਵੋਟਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਗ ਲੈਣ ਲਈ ਜਾਗਰੂਕ ਕੀਤਾ। ਜ਼ਿਲ੍ਹੇ ਦੇ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਅਤੇ ਸੀ.ਡੀ.ਪੀ.ਓ ਪਟਿਆਲਾ ਅਰਬਨ ਦੇ ਕਰਮਚਾਰੀਆਂ ਅਤੇ ਵਰਕਰਾਂ ਵੱਲੋਂ ਰੈਲੀ ਦੇ ਆਰੰਭ ਸਥਾਨ ਤੇ ਵੋਟਰ ਜਾਗਰੂਕਤਾ ਸਬੰਧੀ ਰੰਗੋਲੀਆਂ ਤਿਆਰ ਕੀਤੀਆਂ ਗਈਆਂ। ਸਾਈਕਲ ਰੈਲੀ ਵਿੱਚ ਭਾਗ ਲੈਣ ਵਾਲੇ ਵਲੰਟੀਅਰਜ਼ ਨੂੰ ਜ਼ਿਲ੍ਹਾ ਸਵੀਪ ਵੱਲੋਂ ਟੀ-ਸ਼ਰਟਾ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਲਈ ਸਾਈਕਲਾਂ ਤੇ ਵੋਟਰ ਜਾਗਰੂਕਤਾ ਪੋਸਟਰ ਲਗਾਏ ਗਏ ਅਤੇ ਵਲੰਟੀਅਰਾਂ ਨੂੰ ਰੈਲੀ ਉਪਰੰਤ ਵਿਦਿਆਰਥੀਆਂ  ਨੂੰ ਰਿਫਰੈਸ਼ਮੈਂਟ  ਪ੍ਰਦਾਨ ਕੀਤਾ ਗਈ। ਇਸ ਰੈਲੀ ਵਿੱਚ ਚੋਣ ਤਹਿਸੀਲਦਾਰ ਵਿਜੇ ਚੌਧਰੀ, ਨਿਧੀ ਮਲਹੋਤਰਾ(ਡੀ.ਡੀ.ਐਫ.), ਗੋਇਲ ਚੈਰੀਟੇਬਲ ਫਾਊਂਡੇਸ਼ਨ ਟਰੱਸਟ ਐਨ.ਜੀ.ਓ ਦੇ ਪਵਨ ਕੁਮਾਰ ਗੋਇਲ, ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਮੋਹਿਤ ਕੌਸ਼ਲ, ਰੁਪਿੰਦਰ ਸਿੰਘ, ਮਨੋਜ ਥਾਪਰ, ਨਰਿੰਦਰ ਸਿੰਘ ,ਬਰਿੰਦਰ ਸਿੰਘ, ਪੂਜਾ ਚਾਵਲਾ, ਰਮਣੀਕ ਅਤੇ ਸਿਮਰ ਨੇ ਵੀ ਭਾਗ ਲਿਆ।

 

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ