Wednesday, September 17, 2025

Malwa

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਗੀਤ ਵੋਟ ਦੇਣ ਚੱਲੀਏ” ਰਿਲੀਜ਼

April 30, 2024 04:55 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਆਪਣੀ ਵੋਟਰ ਆਊਟਰੀਚ ਮੁਹਿੰਮ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਆਪਣੀ ਵੋਟ ਦੀ ਨੈਤਿਕ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸੇ ਕੋਸ਼ਿਸ਼ ਤਹਿਤ ਸਵੀਪ ਗਤੀਵਿਧੀਆਂ ਅਧੀਨ ਕੇ.ਐਮ.ਆਰ.ਡੀ.ਜੈਨ ਕਾਲਜ ਫਾਰ ਵਿਮਨ ਦੇ ਸਵੀਪ ਕਲਾਕਾਰਾਂ ਦੀ ਟੀਮ ਵਲੋਂ ਤਿਆਰ ਕੀਤਾ ਗੀਤ  ਵੋਟ ਦੇਣ ਚੱਲੀਏ” ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਰਿਲੀਜ਼ ਕੀਤਾ ਗਿਆ।ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਕੇ.ਐਮ.ਆਰ.ਡੀ.ਜੈਨ ਕਾਲਜ ਫਾਰ ਵਿਮਨ ਦੇ ਸਵੀਪ ਨੋਡਲ ਅਫ਼ਸਰ ਡਾ ਪਾਰੁਲ ਰਾਏਜ਼ਾਦਾ ਦੇ ਨਿਰਦੇਸ਼ਨਾ ਤਹਿਤ ਡਾ ਅਨੂ ਗੌੜ ਵਲੋਂ ਸਾਡੇ ਜਿਲ੍ਹੇ ਦੀ ਭਾਈਚਾਰਕ ਸਾਂਝ ਅਤੇ ਸੱਭਿਆਚਾਰ ਨੂੰ ਦਰਸਾਉਂਦਾ ਇਹ ਗੀਤ ਲਿਖਿਆ ਗਿਆ ਹੈ ਅਤੇ ਡਾ ਅਰਵਿੰਦਰ ਕੌਰ ਵੱਲੋਂ ਗਾਇਆ ਗਿਆ ਹੈ। ਇਸ ਤੋਂ ਇਲਾਵਾ ਗੀਤ ਨੂੰ ਤਿਆਰ ਕਰਨ 'ਚ ਕਾਰਜਕਾਰੀ ਪ੍ਰਿੰਸੀਪਲ ਸੋਨੀਆ ਮੁਖੀ ਵਿੱਦਿਅਕ ਮਾਮਲੇ ਡਾ ਮੀਨਾ ਕੁਮਾਰੀ ਦਾ ਵੀ ਵਿਸ਼ੇਸ ਰੋਲ ਰਿਹਾ ਹੈ। ਇਸ ਗੀਤ ਵਿੱਚ ਲੋਕਤੰਤਰੀ ਤਿਉਹਾਰ ਵਾਲੇ ਦਿਨ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੀਤੇ ਗਏ ਪੁਖੱਤਾ ਪ੍ਰਬੰਧਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ। ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਮੁਹੰਮਦ ਬਸ਼ੀਰ, ਸੋਸਲ ਮੀਡੀਆ ਇੰਨਚਾਰਜ (ਚੋਣਾ)ਸਾਜਿਦ ਅਲੀ ਵਲੋਂ ਵੀਡੀਓ ਤਿਆਰ ਕਰਵਾਈ ਗਈ ਹੈ। ਜਿਕਰਯੋਗ ਹੈ ਕਿ ਸਵੀਪ ਗਤੀਵਿਧੀਆਂ ਤਹਿਤ ਜਿਲ੍ਹਾ ਪ੍ਰਸ਼ਾਸਨ, ਮਾਲੇਰਕੋਟਲਾ ਵੱਲੋਂ ਪਹਿਲਾ ਈਦ- ਉਲ-ਫਿਤਰ ਦੇ ਸ਼ੁੱਭ ਮੌਕੇ ਤੇ ਲੋਕਤੰਤਰ ਦੇ ਇਸ ਤਿਓਹਾਰ ਦੌਰਾਨ ਵੋਟਰਾਂ, ਵਿਸ਼ੇਸ਼ ਤੌਰ ਉਤੇ ਮਹਿਲਾ ਵੋਟਰਾਂ ਦੀ ਸਮੂਲੀਅਤ ਨੂੰ ਵਧਾਵਾਂ ਦੇਣ ਲਈ 'ਸਮਝਦਾਰ ਬੇਗਮ' (ਵੋਟਰ ਜਾਗਰੂਕਤਾ ਮਾਸਕਟ) ਨੂੰ ਰੂ-ਬਰ-ਰੂ ਕਰਵਾਇਆ ਗਿਆ ਸੀ ਤਾਂ ਜੋ ਚੋਣ ਸੀਜ਼ਨ ਦੌਰਾਨ ਇਸ ਤਿਓਹਾਰ ਦੀ ਭਾਵਨਾ ਨੂੰ ਬਰਕਰਾਰ ਰੱਖੀਇਆ ਜਾ ਸਕੇ ।  ਇਸ 'ਸਮਝਦਾਰ ਬੇਗਮ' (ਵੋਟਰ ਜਾਗਰੂਕਤਾ ਮਾਸਕਟ) ਦੀ ਚੋਣ ਕਮਿਸ਼ਨ ਅਤੇ ਭਾਰਤੀ ਚੋਣ ਕਮਿਸ਼ਨਰ ਵਲੋਂ ਸੋਸਲ ਮੀਡੀਆਂ ਪਲੇਟ ਫਾਰਮ ਤੇ ਸਲਾਘਾ ਕੀਤੀ ਗਈ ਸੀ । ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਲੋਕਤੰਤਰ ਦੇ ਇਸ ਤਿਉਹਾਰ 'ਚੋਣਾਂ ਦਾ ਪਰਵ ਦੇਸ਼ ਦਾ ਗਰਵ' ਵਿੱਚ 1 ਜੂਨ 2024 ਨੂੰ ਹਰ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਹਿੱਸਾ ਲਵੇ। ਵੋਟ ਦੇ ਅਧਿਕਾਰ ’ਤੇ ਹਰ ਭਾਰਤੀ ਨੂੰ ਮਾਣ ਹੋਣਾ ਚਾਹੀਦਾ ਹੈ। ਵੋਟਰ ਭਵਿੱਖ ਦਾ ਨਿਰਮਾਤਾ ਹੈ। ਨੌਜਵਾਨ ਵੋਟਰਾਂ ਨੂੰ ਚਾਹੀਦਾ ਹੈ ਕਿ ਉਹ ਨੌਜਵਾਨ ਪੀੜ੍ਹੀ ਨੂੰ ਵੋਟ ਬਣਾਉਣ ਬਾਰੇ ਜਾਗਰੂਕ ਕਰਨ। ਵੋਟ ਪਾ ਕੇ ਆਪਣੇ ਯੋਗ ਉਮੀਦਵਾਰ ਨੂੰ ਚੁਣੋ। ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਵੋਟਰ ਹੀ ਸਾਰਿਆਂ ਵਿੱਚ ਜਾਗਰੂਕਤਾ ਲਿਆ ਸਕਦਾ ਹੈ। ਸਾਡੇ ਕੋਲ ਵੋਟ ਦਾ ਅਧਿਕਾਰ ਹੈ, ਸਾਨੂੰ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ। ਵੋਟ ਫ਼ੀਸਦ ਨੂੰ ਵਧਾਉਣਾ ਵੀ ਸਾਡੀ ਵੱਡੀ ਜ਼ਿੰਮੇਵਾਰੀ ਹੈ । ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਬਿਨਾ ਕਿਸੇ ਡਰ, ਪੱਖਪਾਤ ਤੇ ਲਾਲਚ ਤੋਂ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਵੋਟਾਂ ਪਾਉਣ ਲਈ  ਵੋਟ ਦੇਣ ਚੱਲੀਏ” ਗੀਤ ਬਹੁਤ ਸਹਾਈ ਹੋਵੇਗਾ। ਉਨ੍ਹਾਂ ਸਮੁੱਚੇ ਚੋਣ ਅਮਲੇ ਅਤੇ ਸਵੀਪ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੋਟਰ ਜਾਗਰੂਕਤਾ ਅਤੇ 80 ਫੀਸਦੀ ਤੋਂ ਵੱਧ ਵੋਟ ਦਾ ਟੀਚਾ ਹਾਸਿਲ ਕਰਨ ਵਿੱਚ ਇਨ੍ਹਾਂ ਵੱਲੋਂ ਬਹੁਤ ਹੀ ਮਿਹਨਤ ਕੀਤੀ ਜਾ ਰਹੀ ਹੈ ਜਿਸ ਲਈ ਚੋਣ ਅਮਲੇ ਤੇ ਸਵੀਪ ਟੀਮ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ ਜੋ ਲੋਕਤੰਤਰ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਪੂਰਨ ਯੋਗਦਾਨ ਦੇ ਰਹੇ ਹਨ। ਉਨ੍ਹਾਂ ਹੋਰ ਦੱਸਿਆ ਕਿ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਦੋਵੇਂ ਵਿਧਾਨ ਸਭਾ ਹਲਕਿਆਂ ਵਿੱਚ ਮਾਡਲ ਪੋਲਿੰਗ ਸਟੇਸ਼ਨ, ਪਿੰਕ ਪੋਲਿੰਗ ਸਟੇਸ਼ਨ, ਦਿਵਿਆਂਗ ਕਰਮਚਾਰੀਆਂ ਦੇ ਪੋਲਿੰਗ ਸਟੇਸ਼ਨ ਅਤੇ ਨੌਜਵਾਨ ਕਰਮਚਾਰੀ ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਬਣਕੇ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਆਪਣੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹੋਰਨਾਂ ਨੂੰ ਪ੍ਰੇਰਿਤ ਕਰਨ। ਇਸ ਮੌਕੇ ਐਸ.ਐਸ.ਪੀ.ਡਾ ਸਿਮਰਤ ਕੌਰ , ਵਧੀਕ ਜਿਲ੍ਹਾ ਚੋਣ ਅਫਸਰ ਕਮ-ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਰਾਜਪਾਲ ਸਿੰਘ ,ਸਹਾਇਕ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ)ਸ੍ਰੀਮਤੀ ਅਪਰਨਾ ਐਮ.ਬੀ, ਸਹਾਇਕ ਰਿਟਰਨਿੰਗ ਅਫਸਰ  (ਅਸੈਂਬਲੀ ਸੈਗਮੈਂਟ 106 ਅਮਰਗੜ੍ਹ)  ਕਮ  ਐਸ. ਡੀ. ਐਮ  ਅਹਿਮਦਗੜ੍ਹ ਸ਼੍ਰੀ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ. ਮਾਲੇਰਕੋਟਲਾ ਸ੍ਰੀ ਗੁਰਦੇਵ ਸਿੰਘ ਡੀ.ਐਸ.ਪੀ. ਅਮਰਗੜ੍ਹ ਸ੍ਰੀ ਸੁਰਿੰਦਰ ਪਾਲ, ਡੀ.ਐਸ.ਪੀ.(ਐਚ) ਸ੍ਰੀ ਕਰਮਜੀਤ ਸਿੰਘ, ਸਵੀਪ ਨੋਡਲ ਅਫਸਰ (ਕਾਲਜਾਂ) ਮੁੰਹਮਦ ਇਰਫਾਨ ਫਾਰੂਕੀ,ਜ਼ਿਲ੍ਹਾ ਤਹਿਸੀਲਦਾਰ ਚੋਣਾ ਸ੍ਰੀ ਬ੍ਰਿਜ ਮੋਹਨ, ਡੀ.ਡੀ.ਐਫ. ਆਸ਼ਿਫ ਖਾਨ, ਸ੍ਰੀ ਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।

            

            

 

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ