Tuesday, May 21, 2024

Malwa

ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ

April 30, 2024 05:06 PM
SehajTimes

ਪਟਿਆਲਾ : ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਭਾਜਪਾ ਅਤੇ ਕਾਂਗਰਸ 'ਤੇ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਨੂੰ ਵਿਗਾੜਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਅੱਜ ਜੇਕਰ ਕੋਈ ਹਿੰਦੂ-ਸਿੱਖ ਭਾਈਚਾਰੇ ਦੀ ਗੱਲ ਕਰਦਾ ਹੈ ਤਾਂ ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਹੈ। ਅਕਾਲੀ ਦਲ ਨੇ ਹਮੇਸ਼ਾ ਹੀ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਹੈ। ਐਨ. ਕੇ. ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਵਿੱਚ ਵਰਕਰਾਂ ਨਾਲ ਰੂਬਰੂ ਹੋਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹੋਏ ਸੂਬੇ ਵਿੱਚ ਯਾਦਗਾਰਾਂ ਬਣਵਾਈਆਂ ਗਈਆਂ ਹਨ। ਉੱਥੇ ਹੀ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਹਿੰਦੂ-ਸਿੱਖ ਭਾਈਚਾਰਕ ਸਾਂਝ ਖਰਾਬ ਕਰਨ ਵਾਲੀਆਂ ਰਹੀਆਂ ਹਨ। ਇਨ੍ਹਾਂ ਪਾਰਟੀਆਂ ਨੇ ਹਮੇਸ਼ਾ ਹੀ ਇਹ ਕੋਸ਼ਿਸ਼ ਕੀਤੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਧਰਮ ਦੇ ਨਾਮ 'ਤੇ ਆਪਸ ਵਿੱਚ ਵੰਡ ਕੇ ਕਿਵੇਂ ਰਾਜ ਕੀਤਾ ਜਾਵੇ।


ਹੁਣ ਪਿਛਲੇ ਦੋ ਸਾਲਾਂ ਤੋਂ ਆਮ ਆਦਮੀ ਪਾਰਟੀ ਨੇ ਵੀ ਉਹੀ ਰਾਹ ਅਪਣਾ ਲਿਆ ਹੈ। ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਅਤੇ ਭਾਜਪਾ ਦੀਆਂ ਨੀਤੀਆਂ 'ਤੇ ਚੱਲ ਕੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਿਆ ਜਾ ਰਿਹਾ ਹੈ। ਪੰਜਾਬ ਵਿੱਚ ਪਹਿਲੀ ਵਾਰ ਵਿਜ਼ਨਲੈੱਸ ਸਰਕਾਰ ਸੱਤਾ ਵਿੱਚ ਆਈ ਹੈ। ਇਸ ਸਰਕਾਰ ਨੇ ਦੋ ਸਾਲਾਂ ਵਿੱਚ ਵਿਕਾਸ ਦੇ ਨਾਮ ’ਤੇ ਕੋਈ ਕੰਮ ਨਹੀਂ ਕੀਤਾ ਅਤੇ ਪ੍ਰਚਾਰ ’ਤੇ 750 ਕਰੋੜ ਰੁਪਏ ਖਰਚ ਕਰ ਦਿੱਤੇ ਹਨ। ਐਨ.ਕੇ. ਸ਼ਰਮਾ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਵਿਰੋਧੀ ਸੈੱਲ ਦੇ ਨੰਬਰ ਜਨਤਕ ਕਰਨ ਦਾ ਢੌਂਗ ਕਰ ਰਹੇ ਹਨ ਅਤੇ ਦੂਜੇ ਪਾਸੇ ‘ਆਪ’ ਆਗੂ ਸ਼ਰੇਆਮ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਰਹੇ  ਹਨ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਪਹਿਲ ਦੇ ਆਧਾਰ 'ਤੇ ਸਾਰੇ 9 ਵਿਧਾਨ ਸਭਾ ਹਲਕਿਆਂ 'ਚ ਅਕਾਲੀ ਸਰਕਾਰ ਦੀ ਤਰਜ਼ 'ਤੇ ਭ੍ਰਿਸ਼ਟਾਚਾਰੀਆਂ ਵਿਰੁੱਧ ਕਾਰਵਾਈ ਕਰਨਗੇ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੀ ਵੀਹ ਸਾਲਾਂ ਤੋਂ ਇਹ ਪਰੰਪਰਾ ਰਹੀ ਹੈ ਕਿ ਇੱਥੋਂ ਚੋਣ ਜਿੱਤਣ ਤੋਂ ਬਾਅਦ ਸੰਸਦ ਮੈਂਬਰਾਂ ਨੇ ਜਨਤਾ ਲਈ ਦਰਵਾਜ਼ੇ ਬੰਦ ਕਰ ਦਿੱਤੇ ਹਨ ਪਰ ਇੱਕ ਵਾਰ ਜਦੋਂ ਜਨਤਾ ਉਨ੍ਹਾਂ ਨੂੰ ਮੌਕਾ ਦੇਵੇਗੀ ਤਾਂ ਉਹ ਪੰਜ ਸਾਲ ਜਨਤਾ ਲਈ ਉਪਲਬਧ ਰਹਿਣਗੇ।

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ