Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ

April 30, 2024 05:19 PM
SehajTimes
ਮੋਹਾਲੀ : ਭਾਰਤ ਸਰਕਾਰ ਵੱਲੋਂ ਮਿੱਟੀ ਪਰਖ ਦੇ ਕੰਮ ਨੂੰ ਹੁੰਗਾਰਾ ਦੇਣ ਲਈ ਪਾਇਲਟ ਪ੍ਰੋਜੈਕਟ ਦੇ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬਲਾਕ ਮਾਜਰੀ ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਦੀ ਪ੍ਰਧਾਨਗੀ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ ਮਿੱਟੀ ਦੇ ਸੈਂਪਲ ਇੱਕਠੇ ਕਰਨ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਵਿੱਚ ਬਲਾਕ ਖੇਤੀਬਾੜੀ ਅਫਸਰ ਮਾਜਰੀ, ਵੱਲੋਂ ਜਵਾਹਰ ਨਵੋਦਿਆ ਵਿਦਿਆਲਾ ਦੇ ਵਿਦਿਆਰਥੀਆਂ ਨੂੰ ਮਿੱਟੀ ਦੇ ਸੈਂਪਲ ਲੈਣ ਬਾਰੇ ਚਾਨਣਾ ਪਾਇਆ ਗਿਆ ਅਤੇ ਮਿੱਟੀ ਵਿੱਚ ਪਾਏ ਜਾਣ ਵਾਲੇ ਛੋਟੇ ਅਤੇ ਵੱਡੇ ਤੱਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਕ੍ਰਿਸ਼ੀ ਵਿਗਿਆਨ ਕੇਂਦਰ ਤੋ ਆਏ ਮਾਹਿਰ ਡਾ. ਮੁਨੀਸ਼ ਕੁਮਾਰ ਨੇ ਮਿੱਟੀ ਟੈਸਟ ਕਰਵਾਉਣ ਤੋਂ ਬਾਅਦ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਖੇਤੀਬਾੜੀ ਵਿਕਾਸ ਅਫਸਰ ਡਾ. ਚਰਨਜੀਤ ਸਿੰਘ ਨੇ ਮਿੱਟੀ ਵਿੱਚ ਪਾਈਆ ਜਾਂਦੀਆਂ ਵੱਖ ਵੱਖ ਪਰਤਾਂ ਬਾਰੇ ਵਿਚਾਰ ਸਾਂਝੇ ਕੀਤੇ। ਸ੍ਰੀ ਜਸਵੰਤ ਸਿੰਘ ਏ.ਟੀ.ਐਮ ਵੱਲੋਂ ਸਕੂਲ ਅਧਿਆਪਕ ਸ਼੍ਰੀ ਸ਼ੁਭਜੀਤ ਰਾਏ ਅਤੇ ਸਕੂਲੀ ਵਿਦਿਆਰਥੀਆਂ ਨੂੰ ਸੈਂਪਲ ਲੈਣ ਦੀ ਵਿਧੀ ਬਾਰੇ ਪ੍ਰਦਰਸ਼ਨੀ ਰਾਹੀਂ  ਜਾਣਕਾਰੀ ਦਿੱਤੀ ਗਈ। ਬਾਅਦ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਸਕੂਲ ਬੱਚਿਆਂ ਨੂੰ ਦਿੱਤੀ ਗਈ ਟ੍ਰੇਨਿੰਗ ਅਨੁਸਾਰ ਮਿੱਟੀ ਦੇ ਸੈਂਪਲ ਇੱਕਤਰ ਕੀਤੇ ਗਏ ਜੋ ਕਿ ਜਵਾਹਰ ਨਵੋਦਿਆ ਵਿਦਿਆਲਾ ਦੀ ਲੈਬਾਰਟਰੀ ਵਿੱਚ ਜਮ੍ਹਾਂ ਕਰਵਾਏ ਗਏ। ਸੈਂਪਲ ਲੈਣ ਸਮੇਂ ਪਿੰਡ ਸਾਹਪੁਰ ਦੇ ਕਿਸਾਨ ਸ਼੍ਰੀ ਸੇਵਾ ਸਿੰਘ, ਸ਼੍ਰੀ ਗੁਰਪ੍ਰੀਤ ਸਿੰਘ, ਸ਼੍ਰੀ ਹਰਮਨਜੀਤ ਸਿੰਘ, ਸ਼੍ਰੀ ਲਖਵੀਰ ਸਿੰਘ ਅਤੇ ਪ੍ਰੀਤ ਸਤਿੰਦਰ ਸਿੰਘ ਆਦਿ ਵੀ ਮੌਜੂਦ ਸਨ।

 

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ