Saturday, December 20, 2025

Malwa

ਪਟਿਆਲਾ ਜ਼ਿਲ੍ਹੇ ਦੀਆਂ ਮੰਡੀ 'ਚ 8 ਲੱਖ 99 ਹਜ਼ਾਰ 568 ਮੀਟਰਿਕ ਟਨ ਕਣਕ ਦੀ ਆਮਦ

May 01, 2024 11:00 AM
SehajTimes

ਪਟਿਆਲਾ :  ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਬੀਤੇ ਦਿਨ ਤੱਕ 8 ਲੱਖ 99 ਹਜ਼ਾਰ 568 ਮੀਟਰਿਕ ਟਨ ਕਣਕ ਪੁੱਜੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਈ ਕਣਕ ਵਿੱਚੋਂ 8 ਲੱਖ 95 ਹਜ਼ਾਰ 977 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਇਸ ਕਣਕ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 287930 ਮੀਟਰਿਕ, ਮਾਰਕਫੈਡ ਵੱਲੋਂ 220743 ਮੀਟਰਿਕ ਟਨ, ਪਨਸਪ ਵੱਲੋਂ 216420 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 132452 ਮੀਟਰਿਕ ਟਨ ਅਤੇ ਵਾਪਰੀਆਂ ਵੱਲੋਂ 38432 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 1971.99 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

Have something to say? Post your comment