Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

May 01, 2024 11:12 AM
SehajTimes
ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਦੀ ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਸ ਵਾਰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ ਬੀਐਲਓਜ਼  (ਬੂਥ ਪੱਧਰੀ ਅਧਿਕਾਰੀ) ਰਾਹੀਂ ਵੋਟਰਾਂ ਨੂੰ ਘਰ-ਘਰ ‘ਚੋਣ ਸੱਦਾ’ ਕਾਰਡ ਭੇਜੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਵਾਸਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵੋਟਰਾਂ ਨੂੰ ‘ਚੋਣ ਸੱਦਾ’ ਦਿੱਤਾ ਜਾਵੇਗਾ, ਜਿਸ ਵਿੱਚ ਵੋਟਰਾਂ ਨੂੰ 1 ਜੂਨ 2024 ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਇਹ ਕਾਰਡ ਬੀਐਲਓਜ਼ ਵੱਲੋਂ ਘਰ-ਘਰ ਦਿੱਤੇ ਜਾਣਗੇ। 
ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਵੱਡੇ ਪੱਧਰ ਉੱਤੇ ਪਹਿਲਾਂ ਹੀ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ ਤਹਿਤ ਚੋਣ ਜਾਗਰੂਕਤਾ ਸਬੰਧੀ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਸ ਪਹਿਲਕਦਮੀ ਦਾ ਮਕਸਦ ਵੀ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨਾ ਤੇ ਵੋਟਿੰਗ ਪ੍ਰਕਿਰਿਆ ਦੌਰਾਨ ਵੋਟਰਾਂ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਦਾਇਕ ਅਤੇ ਤਸੱਲੀਬਖਸ਼ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਕਾਰਡ ਵਿਚ ਇਕ ਕਿਊ ਆਰ ਕੋਡ ਵੀ ਦਿੱਤਾ ਗਿਆ ਹੈ ਜਿਸ ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਬਾਬਤ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ। ਸਿਬਿਨ ਸੀ ਨੇ ਦੱਸਿਆ ਕਿ ਵੋਟਿੰਗ ਵਾਲੇ ਦਿਨ ਹਰੇਕ ਬੂਥ ਉੱਤੇ ਵੋਟਰਾਂ ਦੀ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਜਿਸ ਵਿੱਚ ਪੀਣ ਵਾਲਾ ਪਾਣੀ, ਵੇਟਿੰਗ ਏਰੀਆ, ਪੁਰਸ਼ਾਂ ਅਤੇ ਮਹਿਲਾਵਾਂ ਲਈ ਸਾਫ਼-ਸੁਥਰੇ ਪਖਾਨੇ ਅਤੇ ਸ਼ੈੱਡ ਆਦਿ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਲੋਕ ਸਭਾ ਚੋਣਾਂ-2024 ਵਿੱਚ ਹਿੱਸਾ ਲੈਣ ਅਤੇ ਆਪਣੀ ਵੋਟ ਦਾ ਸਹੀ ਇਸਤਮਾਲ ਕਰਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।  

Have something to say? Post your comment

Readers' Comments

Raju 5/29/2024 8:19:27 PM

Rgg

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ