Monday, November 03, 2025

Education

ਪੰਜਾਬੀ ਯੂਨੀਵਰਸਿਟੀ ਦੇ ਡਾਂਸ ਵਿਭਾਗ ਨੇ ਮਨਾਇਆ ’ਵਿਸ਼ਵ ਨਾਚ ਦਿਵਸ’

May 01, 2024 11:19 AM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ੍ਰੀ. ਕੇ. ਕੇ. ਯਾਦਵ, ਆਈ. ਏ. ਐੱਸ. ਨੇ ਕਿਹਾ ਕਿ ਕਲਾ ਮਨੁੱਖ ਨੂੰ ਚੰਗਾ ਬਣਾਉਣ ਵਿੱਚ ਭੂਮਿਕਾ ਨਿਭਾਉਂਦੀ ਹੈ। ਮਨੁੱਖ ਦੀ ਸ਼ਖਸੀਅਤ ਨੂੰ ਨਿਖਾਰਦੀ ਹੈ ਪੰਜਾਬੀ ਯੂਨੀਵਰਸਿਟੀ ਦੇ ਡਾਂਸ ਵਿਭਾਗ ਵੱਲੋਂ ਵਿਸ਼ਵ ਡਾਂਸ ਦਿਵਸ ਦੇ ਸੰਬੰਧ ਵਿੱਚ ਕਰਵਾਏ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਯਾਦਵ ਨੇ ਕਿਹਾ ਕਿ ਕਲਾ ਨਾਲ ਜੁੜੇ ਲੋਕਾਂ ਦੀ ਸ਼ਖ਼ਸੀਅਤ ਹਮੇਸ਼ਾ ਵੱਖਰੀ ਤਰ੍ਹਾਂ ਦੀ ਹੁੰਦੀ ਹੈ ਜੋ ਹਰੇਕ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਇਸ ਪ੍ਰੋਗਰਾਮ ਵਿੱਚ ਕੀਤੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਵਿਸ਼ਵ ਨਾਚ ਦਿਵਸ ਦੀ ਵਧਾਈ ਦਿੱਤੀ। ਇਸ ਪ੍ਰੋਗਰਾਮ ਵਿੱਚ ਵਿਭਾਗ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਫ਼ੈਕਲਟੀ ਮੈਂਬਰਾਂ ਵੱਲੋਂ ਡਾਂਸ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ ਜਿੰਨ੍ਹਾਂ ਵਿੱਚ ਕਲਾਸੀਕਲ ਡਾਂਸ ਕਥਕ, ਪੰਜਾਬੀ ਅਤੇ ਹਰਿਆਣਵੀ ਲੋਕ ਨਾਚ ਸ਼ਾਮਿਲ ਸਨ।
 
ਵਿਭਾਗ ਮੁਖੀ ਡਾ. ਸਿਮੀ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਵਿਸ਼ਵ ਡਾਂਸ ਦਿਵਸ ਦੇ ਇਤਿਹਾਸਕ ਪੱਖ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਆਧੁਨਿਕ ਬੈਲੇ ਦੇ ਪਿਤਾਮਾ ਜੀਨ ਜੌਰਜ ਨੈਵੇਰੇ ਦੇ ਜਨਮ ਦਿਨ 29 ਅਪ੍ਰੈਲ ਨੂੰ 1982 ਤੋਂ ਅੰਤਰਰਾਸ਼ਟਰੀ ਨਾਚ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦਾ ਨਾਚ ਵਿਭਾਗ ਆਪਣੇ ਸਥਾਪਨਾ ਸਮੇਂ ਤੋਂ ਹੀ ਹਰ ਸਾਲ ਇਸ ਦਿਵਸ ਉੱਤੇ ਪ੍ਰੋਗਰਾਮ ਕਰਵਾਉਂਦਾ ਹੈ। ਉਨਾਂ ਦੱਸਿਆ ਕਿ ਇਸ ਵਾਰ ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਮੌਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਪ੍ਰੋਗਰਾਮ ਦੀ ਇੱਕ ਵਿਸ਼ੇਸ਼ਤਾ ਇਹ ਵੀ ਹੈ ਕਿ ਵਿਭਾਗ ਵਿੱਚ ਕੰਮ ਕਰਦੇ ਸਾਰੇ ਗੈਸਟ ਫ਼ੈਕਲਟੀ ਅਧਿਆਪਕ ਖੁਦ ਪੇਸ਼ਕਾਰੀਆਂ ਵਿੱਚ ਸ਼ਾਮਿਲ ਹਨ।
 
ਇਸ ਮੌਕੇ ਅਮ੍ਰਿਤਾ ਪ੍ਰੀਤਮ ਦੀ ਜਿ਼ੰਦਗੀ ਉੱਤੇ ਅਧਾਰਿਤ ਇੱਕ ਵਿਸ਼ੇਸ਼ ਵੰਨਗੀ 'ਮੈਂ ਤੈਨੂੰ ਫੇਰ ਮਿਲਾਂਗੀ' ਪੇਸ਼ ਕੀਤੀ ਗਈ। ਡਾ. ਇੰਦਰਾ ਬਾਲੀ ਦੀ ਨਿਰਦੇਸ਼ਨਾ ਹੇਠ ਤਿਆਰ ਕੀਤੀ ਗਈ ਇਸ ਪੇਸ਼ਕਾਰੀ ਵਿੱਚ ਅਮ੍ਰਿਤਾ ਪ੍ਰੀਤਮ ਦੀਆਂ ਕਵਿਤਾਵਾਂ ਦੀ ਵਰਤੋਂ ਕੀਤੀ ਗਈ ਪ੍ਰੋਗਰਾਮ ਵਿੱਚ ਡੀਨ ਅਕਾਦਮਿਕ ਮਾਮਲੇ ਡਾ. ਏ.ਕੇ. ਤਿਵਾੜੀ ਅਤੇ ਰਜਿਸਟਰਾਰ ਨਵਜੋਤ ਕੌਰ ਵੀ ਹਾਜ਼ਰ ਹੋਏ. ਇਸ ਮੌਕੇ ਵਿਭਾਗ ਦੇ ਸੰਸਥਾਪਕ ਪ੍ਰੋਫ਼ੈਸਰ ਡੇਜੀ ਵਾਲੀਆ ਵੀ ਹਾਜ਼ਰ ਰਹੇ।  

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ