Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

May 01, 2024 11:49 AM
SehajTimes
ਮੋਹਾਲੀ : ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਪੋਲਿੰਗ ਅਮਲੇ ਦੀ ਰੈਂਡਮਾਈਜ਼ੇਸ਼ਨ ਦਾ ਪਹਿਲਾ ਪੜਾਅ ਅੱਜ ਇੱਥੇ ਸਿਆਸੀ ਪਾਰਟੀਆਂ ਦੀ ਹਾਜ਼ਰੀ ਵਿੱਚ ਮੁਕੰਮਲ ਕਰਵਾਇਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਪ੍ਰੀਜ਼ਾਈਡਿੰਗ ਅਫ਼ਸਰਾਂ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਦੀ ਗਿਣਤੀ ਕੰਪਿਊਟਰ ਸਾਫ਼ਟਵੇਅਰ ਰਾਹੀਂ ਸਿਖਲਾਈ ਦੇ ਮਕਸਦ ਨਾਲ ਤੈਅ ਕੀਤੀ ਗਈ ਹੈ ਅਤੇ 16 ਮਈ ਨੂੰ ਹੋਣ ਵਾਲੀ ਦੂਜੀ ਰੈਂਡਮਾਈਜ਼ੇਸ਼ਨ ਦੌਰਾਨ ਚੋਣ ਹਲਕਿਆਂ ਦੀ ਅਲਾਟਮੈਂਟ ਦਾ ਫ਼ੈਸਲਾ ਕੀਤਾ ਜਾਵੇਗਾ। ਪੋਲਿੰਗ ਸਟਾਫ਼ (ਪੋਲਿੰਗ ਪਾਰਟੀਆਂ) ਨੂੰ ਚੋਣ ਬੂਥਾਂ ਦੀ ਅਲਾਟਮੈਂਟ ਤੀਜੀ ਰੈਂਡਮਾਈਜ਼ੇਸ਼ਨ ਦੌਰਾਨ 31 ਮਈ ਨੂੰ ਮੁਕੰਮਲ ਕਰ ਲਈ ਜਾਵੇਗੀ ਜਦੋਂ ਉਹ ਡਿਊਟੀ ਸਥਾਨਾਂ ਲਈ ਡਿਸਪੈਚ ਸੈਂਟਰਾਂ ਤੋਂ ਰਵਾਨਾ ਹੋਣਗੇ । ਜ਼ਿਲ੍ਹੇ ਵਿੱਚ ਚਮਕੌਰ ਸਾਹਿਬ, ਰਾਜਪੁਰਾ ਅਤੇ ਘਨੌਰ ਵਿਧਾਨ ਸਭਾ ਹਲਕਿਆਂ ਵਿੱਚ ਪੈਂਦੇ ਬੂਥਾਂ ਸਮੇਤ ਕੁੱਲ 905 ਪੋਲਿੰਗ ਬੂਥ ਹਨ। ਇਨ੍ਹਾਂ ਸਾਰਿਆਂ ਲਈ 50 ਫੀਸਦੀ ਵਾਧੂ ਪੋਲਿੰਗ ਸਟਾਫ਼ ਰਾਖਵਾਂ ਕਰਕੇ ਕੁੱਲ 5448 ਵਿਅਕਤੀਆਂ ਨੂੰ ਤਾਇਨਾਤ ਕੀਤਾ ਗਿਆ ਹੈ ਜੋ 5 ਮਈ, 2024 ਤੋਂ ਤਿੰਨ ਥਾਵਾਂ 'ਤੇ ਸਿਖਲਾਈ ਲੈਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਿਖਲਾਈ ਸਥਾਨਾਂ ਵਿੱਚੋਂ ਦੋ-ਦੋ ਸਰਕਾਰੀ ਕਾਲਜ ਡੇਰਾਬੱਸੀ, ਸਰਕਾਰੀ ਪੋਲੀਟੈਕਨਿਕ ਖੂਨੀ ਮਾਜਰਾ ਅਤੇ ਸਕੂਲ ਆਫ਼ ਐਮੀਨੈਂਸ ਫੇਜ਼ 3ਬੀ1 ਐਸ.ਏ.ਐਸ.ਨਗਰ ਵਿਖੇ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਵਿੱਚ 1362 ਪ੍ਰੀਜ਼ਾਈਡਿੰਗ ਅਫ਼ਸਰ, 1362 ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ 2724 ਪੋਲਿੰਗ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏਡੀਸੀ (ਜੀ) ਵਿਰਾਜ ਐਸ ਤਿੜਕੇ, ਏਆਰਓ-ਕਮ-ਐਸਡੀਐਮ ਐਸਏਐਸ ਨਗਰ ਮੁਹਾਲੀ ਦੀਪਾਂਕਰ ਗਰਗ, ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਜ਼ਿਲ੍ਹਾ ਸੂਚਨਾ ਅਫਸਰ ਅੰਨੂ ਗੁਪਤਾ ਹਾਜ਼ਰ ਸਨ। ਰੈਂਡਮਾਈਜ਼ੇਸ਼ਨ ਪ੍ਰਕਿਰਿਆ ਦੌਰਾਨ ਮੌਜੂਦ ਸਿਆਸੀ ਪਾਰਟੀਆਂ ਵਿੱਚ ਕਾਂਗਰਸ, ਆਪ, ਅਕਾਲੀ ਦਲ, ਭਾਜਪਾ ਅਤੇ ਬਸਪਾ ਸ਼ਾਮਲ ਸਨ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ