Saturday, December 13, 2025

Chandigarh

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

May 01, 2024 12:00 PM
SehajTimes
ਮੋਹਾਲੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਹਰ ਯੋਗ ਵੋਟਰ ਤੱਕ ਪਹੁੰਚ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਤਹਿਤ ਅੱਜ ਇੰਡੀਅਨ ਸਕੂਲ ਆਫ ਬਿਜ਼ਨਸ ਵੱਲੋਂ ਸੀਨੀਅਰ ਡਾਇਰੈਕਟਰ ਅਲੂਮਨਾਈ ਅਤੇ ਐਕਸਟਰਲ ਰਿਲੇਸ਼ਨਜ਼ ਦੀ ਅਗਵਾਈ ਵਿਚ ਸਟਾਫ਼ ਅਤੇ ਵਿਦਿਆਰਥੀਆਂ ਲਈ ‘ਚੋਣਾਂ ਦਾ ਪਰਵ ਦੇਸ਼ ਦਾ ਗਰਵ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਵੀਡੀਓ ਸੁਨੇਹੇ ਨਾਲ ਵੋਟ ਪਾਉਣ ਦੀ ਅਪੀਲ ਕੀਤੀ ਗਈ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਈ ਵੀ ਐਮ, ਵੀ ਵੀ ਪੈਟ ਦੀ ਵਰਤੋਂ ਸਬੰਧੀ ਅਤੇ ਉਸਦੀ ਗੁਣਵੱਤਾ ਬਾਰੇ, ਵੋਟਰ ਹੈਲਪਲਾਈਨ ਐਪ, ਸ਼ਕਸ਼ਮ ਐਪ ਅਤੇ ਸੀ ਵਿਜਲ ਐਪ ਸਬੰਧੀ ਵੀਡੀਓ ਕਲਿੱਪ ਦਿਖਾਕੇ ਜਾਣਕਾਰੀ ਸਾਂਝੀ ਕੀਤੀ ਗਈ। ਉਹਨਾਂ ਵੱਲੋਂ ਪੋਸਟਲ ਬੈਲਟ ਪੇਪਰ ਨਾਲ ਵੋਟ ਪਾਉਣ ਦੀ ਵਿਧੀ ਬਾਰੇ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ‘ਪੰਜਾਬ ਕਰੇਗਾ ਇੱਕ ਜੂਨ ਨੂੰ ਵੋਟ’ ਲਈ ਵੋਟਰਾਂ ਨੂੰ ਲੋਕਤੰਤਰਿਕ ਪ੍ਰੰਪਰਾਵਾਂ ਦੀ ਪਾਲਣਾ ਲਈ ਵੀ ਸਹੁੰ ਚੁਕਵਾਈ ਗਈ। ਇੰਡੀਅਨ ਸਕੂਲ ਆਫ ਬਿਜ਼ਨਸ ਦੇ ਮੁਖੀ ਅਪਰੇਸ਼ਨਜ ਡਾ. ਅਸ਼ੀਸ਼ ਭਾਰਦਵਾਜ ਨੇ ਵਿਸ਼ਵਾਸ ਦਿਵਾਇਆ ਕਿ ਲੋਕਤੰਤਰ ਦੇ ਮਹਾਂ ਤਿਉਹਾਰ ਵਿੱਚ ਉਨ੍ਹਾਂ ਦੀ ਸੰਸਥਾ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਸਟਾਫ਼ ਅਤੇ ਵਿਦਿਆਰਥੀਆਂ ਦੀ 100 ਫ਼ੀਸਦੀ ਵੋਟ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਸੰਸਥਾ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਸਵੀਪ ਟੀਮ ਦਾ ਸਨਮਾਨ ਵੀ ਕੀਤਾ ਗਿਆ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ