Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

 ਮਾਲੇਰਕੋਟਲਾ ਲੋਕ ਸਭਾ ਚੋਣ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਦਾ ਆਯੋਜਨ

May 01, 2024 12:16 PM
ਅਸ਼ਵਨੀ ਸੋਢੀ

ਜ਼ਿਲ੍ਹੇ ਦੇ 400 ਪੋਲਿੰਗ ਬੂਥਾਂ 'ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ , ਇੱਕ ਏ.ਪੀ.ਆਰ.ਓ ਅਤੇ ਦੋ ਪੋਲਿੰਗ ਅਫ਼ਸਰ ਹੋਣਗੇ ਤਾਇਨਾਤ : ਡਿਪਟੀ ਕਮਿਸ਼ਨਰ

ਮਾਲੇਰਕੋਟਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਦੀ ਮੌਜੂਦਗੀ ਵਿੱਚ ਐਨ.ਆਈ.ਸੀ. ਦਫ਼ਤਰ ਵਿੱਚ ਸਮਰਪਿਤ ਡੀ.ਆਈ.ਐਸ.ਈ.ਸੌਫਟਵੇਅਰ ਦੀ ਵਰਤੋਂ ਕਰਕੇ ਕੀਤ ਗਈ । ਰੈਂਡਮਾਈਜ਼ੇਸ਼ਨ ਪ੍ਰਕਿਰਿਆ ਦਾ ਮਨੋਰਥ ਕੇਂਦਰ ਅਤੇ ਰਾਜ ਸਰਕਾਰਾਂ, ਬੈਂਕਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਦੇ 2186 ਤੋਂ ਵੱਧ ਅਧਿਕਾਰੀਆਂ/ ਕਰਮਚਾਰੀਆਂ ਦਾ ਵਰਗੀਕਰਨ ਕਰਨਾ ਸੀ, ਜਿਨ੍ਹਾਂ ਨੂੰ ਚੋਣਾਂ ਦੌਰਾਨ ਵੱਖ ਵੱਖ ਅਹਿਮ ਡਿਊਟੀਆਂ ਸੌਂਪੀਆਂ ਜਾਣੀਆਂ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਅਮਲੇ ਦੀ ਚੋਣਾਂ ਵਿੱਚ ਪਾਰਦਰਸ਼ੀ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਵੱਲੋਂ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ ਤਾਂ ਜੋ ਲੋਕਤੰਤਰੀ ਤਿਉਹਾਰ ਵਾਲੇ ਦਿਨ (01 ਜੂਨ ) ਨੂੰ ਪੋਲਿੰਗ ਸਟਾਫ ਇਕ ਪ੍ਰੀਜ਼ਾਈਡਿੰਗ ਅਫ਼ਸਰ , ਇੱਕ ਏ.ਪੀ.ਆਰ.ਓ ਅਤੇ ਦੋ ਪੋਲਿੰਗ ਅਫ਼ਸਰ ਦੀਆਂ ਡਿਊਟੀਆਂ ਲਗਾਈਆ ਜਾ ਸਕਣ ।ਉਨ੍ਹਾਂ ਹੋਰ ਦੱਸਿਆ ਕਿ ਪੋਲਿੰਗ ਸਟਾਫ ਦੀ ਪਹਿਲੀ ਰਹਿਸਲ 05 ਅਪ੍ਰੈਲ ਨੂੰ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਅਤੇ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਨਿਯਤ ਕੀਤੀ ਗਈ ਹੈ।ਜ਼ਿਲ੍ਹਾ ਚੋਣ ਅਫ਼ਸਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ 1 ਜੂਨ ਨੂੰ ਸੁਚਾਰੂ  ਅਤੇ ਨਿਰਵਿਘਨ ਮਤਦਾਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਡੀ.ਆਈ.ਓ ਸ੍ਰੀਮਤੀ ਸ਼ਾਈਨ ਕਮਲ , ਚੋਣ ਤਹਿਸੀਲਦਾਰ ਸ੍ਰੀ ਬ੍ਰਿਜ ਮੋਹਨ,ਮਨਪ੍ਰੀਤ ਸਿੰਘ, ਸਾਹਿਲ ਗਰਗ ਮੌਜੂਦ ਸਨ ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ