Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੱਤਰਕਾਰ ਵੀ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ

May 01, 2024 01:35 PM
Daljinder Singh Pappi
 
 
ਪਟਿਆਲਾ : ਜਰੂਰੀ ਸੇਵਾਵਾਂ ਵਿੱਚ ਲੱਗੇ ਕਈ ਸਰਕਾਰੀ ਵਿਭਾਗਾਂ ਦੇ ਮੁਲਾਜਮਾਂ ਦੀਆਂ ਵੋਟਾਂ ਦਾ ਲਾਜਮੀ ਭੁਗਤਾਨ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸੂਚੀ ਵਿੱਚ ਵੱਖ-ਵੱਖ ਵਿਭਾਗਾਂ ਸਮੇਤ ਚੋਣਾਂ ਸਮੇਂ ਮੀਡੀਆ ਕਵਰੇਜ ਕਰਨ ਦੀ ਡਿਊਟੀ 'ਤੇ ਤਾਇਨਾਤ ਮੀਡੀਆ ਕਰਮੀਆਂ ਨੂੰ ਵੀ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਗਈ ਹੈ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਨੋਡਲ ਅਫ਼ਸਰ ਲੋਕ ਸਭਾ ਚੋਣਾਂ ਡਾ. ਹਰਜਿੰਦਰ ਸਿੰਘ ਬੇਦੀ ਨੇ ਇਕ ਮੀਟਿੰਗ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਜ) ਮੈਡਮ ਕੰਚਨ ਤੇ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਏ.ਡੀ.ਸੀ. ਡਾ. ਬੇਦੀ ਨੇ ਇਸ ਮੌਕੇ ਜਰੂਰੀ ਸੇਵਾਵਾਂ ਵਿੱਚ ਸ਼ਾਮਲ ਪਟਿਆਲਾ ਜ਼ਿਲ੍ਹੇ ਦੇ ਇਨ੍ਹਾਂ ਸਾਰੇ ਵਰਗਾਂ ਦੀਆਂ ਵੋਟਾਂ ਪੋਸਟਲ ਬੈਲਟ ਦੀ ਸਹੂਲਤ ਨਾਲ ਪੁਆਉਣ ਲਈ ਫਾਰਮ 12 ਡੀ ਭਰਵਾਉਣ ਲਈ ਤਾਇਨਾਤ ਕੀਤੇ ਵੱਖ-ਵੱਖ ਨੋਡਲ ਅਫ਼ਸਰਾਂ ਨੂੰ ਪੂਰੀ ਪ੍ਰਕ੍ਰਿਆ ਤੋਂ ਜਾਣੂ ਕਰਵਾਇਆ।ਉਨ੍ਹਾਂ ਨੇ ਦੱਸਿਆ ਕਿ ਜਰੂਰੀ ਸੇਵਾਵਾਂ ਵਿੱਚ ਸ਼ਾਮਲ ਵਰਗਾਂ ਵਿੱਚ ਆਉਂਦੇ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲਟ ਨਾਲ ਪੁਆਉਣ ਲਈ ਉਨ੍ਹਾਂ ਨੂੰ ਫਾਰਮ 12-ਡੀ ਭਰਨਾ ਪਵੇਗਾ, ਜਿਸ ਨੂੰ ਨੋਡਲ ਅਫ਼ਸਰਾਂ ਵੱਲੋਂ ਤਸਦੀਕ ਕਰਕੇ 7 ਮਈ ਨੂੰ ਜਾਰੀ ਹੋਣ ਵਾਲੇ ਵੋਟਾਂ ਦੇ ਨੋਟੀਫਿਕੇਸ਼ਨ ਦੇ 5 ਦਿਨਾਂ ਦੇ ਅੰਦਰ-ਅੰਦਰ ਯਾਨੀ 12 ਮਈ ਤੱਕ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਜਾਂ ਰਿਟਰਨਿੰਗ ਅਫ਼ਸਰ ਕੋਲ ਪਹੁੰਚਾਉਣ ਲਾਜਮੀ ਹੋਵੇਗਾ।ਉਨ੍ਹਾਂ ਕਿਹਾ ਕਿ ਸਮੂਹ ਨੋਡਲ ਅਫ਼ਸਰ ਇਹ ਵੀ ਯਕੀਨੀ ਬਣਾਉਣਗੇ ਕਿ ਫਾਰਮ ਵਿੱਚ ਵੋਟਰ ਦਾ ਨਾਮ, ਵੋਟਰ ਕਾਰਡ ਦਾ ਨੰਬਰ, ਐਡਰੈਸ, ਵੋਟਰ ਸੂਚੀ ਵਿੱਚ ਵੋਟਰ ਦਾ ਸੀਰੀਅਲ ਨੰਬਰ ਦਰਜ ਕਰਵਾਉਣਗੇ ਤੇ ਇਸ ਦਾ ਰਿਕਾਰਡ ਆਪਦੇ ਦਫ਼ਤਰ ਵਿੱਚ ਵੀ ਰੱਖਣਗੇ।
 
ਏ.ਡੀ.ਸੀ. ਨੇ ਅੱਗੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਣਗੇ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲੇਟ ਦੀ ਸਹੂਲਤ ਲੈਣ ਵਾਲੇ ਵੋਟਰ ਕੇਵਲ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਨਿਰਧਾਰਤ ਮਿਤੀਆਂ ਨੂੰ ਵੋਟਾਂ ਵਾਲੇ ਦਿਨ 1 ਜੂਨ ਤੋਂ ਪਹਿਲਾਂ ਹੀ ਆਪਣੀ ਵੋਟ ਪਾ ਸਕਣਗੇ ਅਤੇ ਉਹ ਇਕ ਵਾਰ ਪੋਸਟਲ ਬੈਲਟ ਜਾਰੀ ਹੋਣ ਤੋਂ ਬਾਅਦ 1 ਜੂਨ ਨੂੰ ਆਪਣੀ ਵੋਟ ਆਪਣੇ ਬੂਥ ਵਿੱਚ ਨਹੀਂ ਪਾ ਸਕਣਗੇ, ਕਿਉਂਕਿ ਉਸਦੀ ਵੋਟ ਵੋਟਰ ਸੂਚੀ ਵਿੱਚ ਮਾਰਕਡ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅੱਗੇ ਦੱਸਿਆ ਕਿ   ਕਿ ਚੋਣ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰ ਪੋਸਟਲ ਬੈਲਟ ਦੀ ਸਹੂਲਤ ਲੈਣ ਲਈ ਆਪਣੇ ਫਾਰਮ 12-ਡੀ, ਪਟਿਆਲਾ ਦੇ ਡੀ.ਪੀ.ਆਰ.ਓ. ਦਫ਼ਤਰ ਕੋਲ ਜਮ੍ਹਾਂ ਕਰਵਾਉਣਗੇ ਜਦਕਿ ਬਾਕੀ ਵਿਭਾਗਾਂ ਦੇ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਹੋਣਗੇ।
 
ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ ਜਿਹੜੇ ਕਿ ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਜ਼ਰੂਰੀ ਸੇਵਾ ਕਰਮਚਾਰੀਆਂ ਵਜੋਂ ਰੁੱਝੇ ਹੋਣਗੇ। ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟਾਂ ਪਾਉਣ ਵਾਲਿਆਂ ਵਿੱਚ ਦੂਰਦਰਸ਼ਨ, ਆਲ ਇੰਡੀਆ ਰੇਡੀਓ ਤੇ ਪ੍ਰੈਸ ਇਨਫਰਮੇਸ਼ਨ ਬਿਊਰੋ ਦੇ ਮੁਲਾਜਮਾਂ ਦੇ ਨਾਲ-ਨਾਲ ਸਥਾਨਕ ਸਰਕਾਰਾਂ ਵਿਭਾਗ (ਫਾਇਰ ਸਰਵਿਸਿਜ਼), ਟਰਾਂਸਪੋਰਟ ਵਿਭਾਗ (ਡਰਾਈਵਰ, ਕੰਡਕਟਰ, ਵਰਕ ਸ਼ਾਪ ਸਟਾਫ, ਓਪਰੇਸ਼ਨ ਸਟਾਫ ਅਤੇ ਜ਼ਿਲ੍ਹਾ ਪੱਧਰ 'ਤੇ ਹੈੱਡਕੁਆਰਟਰ ਅਤੇ ਡਿਪੂਆਂ ਵਿੱਚ ਤਾਇਨਾਤ ਅਧਿਕਾਰੀ), ਜੇਲ੍ਹ ਵਿਭਾਗ (ਸੁਪਰਡੈਂਟ, ਡਿਪਟੀ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਜੇਲ੍ਹਾਂ ਵਿੱਚ ਤਾਇਨਾਤ ਸੁਰੱਖਿਆ ਸਟਾਫ਼), ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਪੁਲਿਸ ਅਧਿਕਾਰੀ, ਪੁਲਿਸ ਕਰਮਚਾਰੀ, ਸਿਵਲ ਡਿਫੈਂਸ ਅਤੇ ਹੋਮ ਗਾਰਡ), ਬਿਜਲੀ ਵਿਭਾਗ (ਰਾਜ ਪਾਵਰ ਕਾਰਪੋਰੇਸ਼ਨ ਅਤੇ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਜਨਰੇਸ਼ਨ ਯੂਨਿਟਾਂ ਵਿੱਚ ਤਾਇਨਾਤ ਸਟਾਫ਼, ਥਰਮਲ ਪਲਾਂਟ, ਹਾਈਡਲ ਯੂਨਿਟਾਂ (ਸੂਬੇ ਦੇ ਅੰਦਰ ਜਾਂ ਬਾਹਰ), ਬੀਬੀਐਮਬੀ ਲਈ ਡੈਪੂਟੇਸ਼ਨ 'ਤੇ ਸਟਾਫ਼ ਅਤੇ ਗਰਿੱਡ ਸਬ ਸਟੇਸ਼ਨ ਵਿੱਚ ਤਾਇਨਾਤ ਫੀਲਡ ਸਟਾਫ਼), ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਏ) ਖੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰੇਟ ਅਧੀਨ ਕੰਮ ਕਰਨ ਵਾਲੇ ਡਰੱਗ ਕੰਟਰੋਲ ਅਧਿਕਾਰੀ (ਬੀ) ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੋਟਾਂ ਵਾਲੇ ਦਿਨ ਕੰਮ ਕਰ ਰਿਹਾ/ਡਿਊਟੀ 'ਤੇ ਤਾਇਨਾਤ ਸਟਾਫ ਤੋਂ ਇਲਾਵਾ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਿੱਚ ਕੰਮ ਕਰਦਾ ਸਟਾਫ਼ ਵੀ ਸ਼ਾਮਿਲ ਹੈ। ਇਸ ਮੌਕੇ ਸਮੂਹ ਏ.ਆਰ.ਓਜ ਸਮੇਤ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰ ਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਮੌਜੂਦ ਸਨ।
 
 

Have something to say? Post your comment

 

More in Malwa

ਰਾਮ ਸਰੂਪ ਢੈਪਈ ਪੈਨਸ਼ਨਰਾਂ ਦੇ ਮੁੜ ਪ੍ਰਧਾਨ ਬਣੇ 

PRTC ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ 

ਭਾਜਪਾਈਆਂ ਨੇ ਮੰਗੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਕੰਗਣਵਾਲ ਦੇ ਇਕ ਨੌਜਵਾਨ ਦਾ ਦੁਬਈ ਵਿਖੇ ਕਤਲ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ