Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਮੁਹੱਲਾ ਕਲੀਨਿਕਾਂ ਤੋਂ ਸ਼ਹਿਰ ਵਾਸੀਆਂ ਨੂੰ ਮਿਲ ਰਿਹਾ ਵੱਡਾ ਫਾਇਦਾ : ਡਾ ਬਲਬੀਰ

May 01, 2024 01:44 PM
Daljinder Singh Pappi
 
ਪਟਿਆਲਾ : ਦੇਰ ਸ਼ਾਮ ਇਥੇ ਵਾਰਡ ਨੰਬਰ 58 ਦੇ ਇਲਾਕੇ ਬਚਿੱਤਰ ਨਗਰ ਵਿਖੇ ਗੁਰਜੀਤ ਸਿੰਘ ਸਾਹਨੀ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਬਲਬੀਰ ਸਿੰਘ ਦੇ ਹੱਕ ਚ ਚੋਣ ਮੀਟਿੰਗ ਕੀਤੀ ਗਈ। ਇਸ ਮੀਟਿੰਗ ਚ ਡਾ ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਅਰਮੈਨ ਪ੍ਰਿੰਸੀਪਲ ਜੇਪੀ ਸਿੰਘ, ਕਰਨਲ ਜੇ ਵੀ ਸਿੰਘ, ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਮੋਨਿਕਾ ਸ਼ਰਮਾ, ਬਲਾਕ ਪ੍ਰਧਾਨ ਜਗਤਾਰ ਸਿੰਘ ਜੱਗੀ ਅਤੇ ਰਵੇਲ ਸਿੰਘ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ  ਡਾ ਬਲਬੀਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਮੁਹੱਲਾ ਕਲੀਨਿਕਾਂ ਨਾਲ ਵੱਡੀ ਗਿਣਤੀ ਚ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ। ਉਨਾਂ ਕਿਹਾ ਕਿ ਪ਼੍ਰਨੀਤ ਕੌਰ ਨੂੰ ਵੀ ਲੋਕਾ ਨੇ 4 ਵਾਰੀ ਐਮ ਪੀ ਬਣਾਇਆ ਪਰ ਪਟਿਆਲਾ ਦੇ ਲੋਕਾਂ ਨਾਲ ਦਗਾ ਕਮਾ ਕੇ ਅਤੇ ਭਾਜਪਾ ਸਰਕਾਰ ਨਾਲ ਰਲ ਕੇ ਉਨਾਂ ਸਾਬਤ ਕਰ ਦਿੱਤਾ ਹੈ ਕਿ ਇਹ ਲਾਲਚੀ ਨੇਤਾ ਆਪਣਾ ਆਪ ਬਚਾਉਂਦੇ ਹਨ।
    ਕੈਬਿਨਟ ਮੰਤਰੀ ਡਾ ਬਲਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੀ ਪੁਰਾਣੀ ਭਾਈਵਾਲ ਪਾਰਟੀ ਭਾਜਪਾ ਨੇ ਦੇਸ਼ ਵਿੱਚ ਬਦਲਾਅ ਦੇ ਨਾਂ ’ਤੇ ਆ ਕੇ ਵਿਕਾਸ ਦਾ ਡੱਕਾ ਵੀ ਨਹੀਂ ਤੋੜਿਆ ਸਗੋਂ ਹਰ ਰੋਜ਼ ਨਵੇਂ ਜੁਮਲੇ ਲੈ ਕੇ ਦੇਸ਼ ਦੇ ਲੋਕਾਂ ਨੂੰ ਬੇਵਕੂਫ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਭਾਜਪਾ ਤੋਂ ਸਿਖਲਾਈ ਲਿੱਤੀ ਅਕਾਲੀ ਸਰਕਾਰ ਵੀ ਐਮ ਐਸ ਪੀ ਦੀਆਂ ਗੱਲਾਂ ਕਰਨ ਤੋਂ ਪਹਿਲਾਂ ਆਪਣੇ ਮੰਜੇ ਥੱਲੇ ਸੋਟਾ ਜਰੂਰ ਫੇਰ ਲਵੇ। ਉਹਨਾਂ ਕਿਹਾ ਕਿ ਜਿਹੜੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਉੱਤੇ ਪੰਜਾਬ ਨੂੰ ਬਰਬਾਦ ਕਰਨ, ਕਿਸਾਨ ਵਿਰੋਧੀ ਬਿਲਾਂ ਤੇ ਹਸਤਾਖਰ ਕਰਨ, ਮਾਫੀਆਂ ਰਾਜ ਫੈਲਾਉਣ, ਤੇ ਆਪਣੇ ਨਿਜੀ ਮੁਫਾਦਾ ਲਈ ਸਰਕਾਰੀ ਖਜਾਨੇ ਤੇ ਤੰਤਰ ਦੀ ਦੁਰਵਰਤੋਂ ਦੇ ਦੋਸ਼ ਹੋਣ, ਅਜਿਹੀ ਪਾਰਟੀ ਨੂੰ ਲੋਕ ਵੋਟ ਤਾਂ ਕੀ ਪਿੰਡਾਂ ਵਿੱਚ ਆਣ ਤੋਂ ਵੀ ਗੁਰੇਜ਼ ਕਰ ਰਹੇ ਹਨ।  
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹੋ ਚੱਕੇ ਅਤੇ ਰਹਿੰਦੇ ਵਿਕਾਸ ਦੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਕਿਹਾ ਕਿ ਲੋਕਾਂ ਦੀ ਲੋਕਪ੍ਰਿਅਤਾ ਅਤੇ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਨੇਕ ਸੋਚ ਸਦਕਾ ਆਮ ਆਦਮੀ ਪਾਰਟੀ 10 ਸਾਲ ਵਿੱਚ ਹੀ ਨੈਸ਼ਨਲ ਪਾਰਟੀ ਬਣ ਗਈ। ਹੁਣ ਲੋਕਾਂ ਨੂੰ ਜੇਕਰ ਲੋਕਤੰਤਰ ਦਾ ਘਾਣ ਕਰਨ ਵਾਲੀ ਮੋਦੀ ਸਰਕਾਰ ਤੋਂ ਪਿੱਛਾ ਛਡਾਉਣਾ ਹੈ ਤਾਂ ਝਾੜੂ ਦਾ ਬਟਨ ਦਬਾਉਣਾ ਹੋਵੇਗਾ। ਜਿਸ ਨਾਲ ਦੇਸ਼ ਵਿੱਚ ਇੱਕ ਵੱਡਾ ਬਦਲਾਅ ਆਵੇਗਾ। ਉਨ੍ਹਾਂ  ਕਿਹਾ ਆਪ ਸਰਕਾਰ ਮੁੱਦਿਆਂ ਤੇ ਕੰਮ ਕਰਦੀ ਹੈ। ਮਾਨ ਸਰਕਾਰ ਵੱਲੋਂ ਮੁਫਤ ਬਿਜਲੀ, ਘਰ ਘਰ ਰਾਸ਼ਨ, ਟੇਲਾ ਤੱਕ ਨਹਿਰੀ ਪਾਣੀ, ਬਿਨਾਂ ਸਿਫਾਰਸ਼ ਸਰਕਾਰੀ ਨੌਕਰੀ, ਖਿਡਾਰੀਆਂ ਨੂੰ ਕੈਸ਼ ਇਨਾਮ, ਮੁੱਹਲਾਂ ਕਲੀਨਿਕ ਅਤੇ ਹੋਰ ਲੋਕ ਪੱਖੀ ਸਹੂਲਤਾਂ ਲੋਕਾਂ ਦੀ ਜੁਬਾਨੇ ਚੜ ਕੇ ਤਾਰੀਫ ਦਾ ਪਾਤਰ ਬਣਦੀਆਂ ਹਨ। ਇਸ ਮੌਕੇ ਵਾਰਡ ਨੰਬਰ 58 ਦੇ ਰਘਬੀਰ ਨਗਰ ਤੋਂ ਸੀਨੀਅਰ ਆਗੂ ਗੁਰਜੀਤ ਸਿੰਘ ਸਾਹਨੀ, ਕੁਲਦੀਪ ਸਿੰਘ ਮਾਨ, ਮਹਿੰਦਰ ਸਿੰਘ, ਬਲਜੀਤ ਸਿੰਘ, ਐਮ ਐੱਮ ਵਰਮਾ, ਕੈਪਟਨ ਅਜੈ ਧੀਮਾਨ ਸਮੇਤ ਬਚਿੱਤਰ ਨਗਰ, ਵੜੈਚ ਕਲੋਨੀ, ਗੋਬਿੰਦ ਕਲੋਨੀ ਅਤੇ ਮਾਡਲ ਟਾਊਨ ਇਲਾਕੇ ਤੋਂ ਵੱਡੀ ਗਿਣਤੀ ਚ ਵਲੰਟੀਅਰ ਤੇ ਆਗੂ ਸ਼ਾਮਿਲ ਸਨ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ