Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫੁਲਕਾਰੀ ਕਢਾਈ ਤੇ ਸਾਬਣ-ਸਰਫ ਬਣਾਉਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

May 01, 2024 05:31 PM
SehajTimes

ਪਟਿਆਲਾ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜ ਦਿਨਾਂ ਫੁਲਕਾਰੀ ਕਢਾਈ ਦੀ ਬਹੁਭਾਂਤੀ ਵਰਤੋਂ ਅਤੇ ਸਾਬਣ-ਸਰਫ ਬਣਾਉਣ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿਚ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਬ ਡਵੀਜ਼ਨਾਂ ਤੇ ਪਿੰਡਾਂ ਸ਼ੁਤਰਾਣਾ, ਨਾਭਾ, ਮੂੰਡਖੇੜਾ, ਧਰਮਕੋਟ, ਗਲਵੱਟੀ, ਮਸੀਂਗਣ ਤੋਂ 17 ਪੇਂਡੂ ਔਰਤਾਂ ਅਤੇ ਲੜਕੀਆਂ ਨੇ ਭਾਗ ਲਿਆ। ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ. ਗੁਰਉਪਦੇਸ਼ ਕੌਰ ਨੇ ਕੱਪੜਿਆਂ ਦੀ ਸਾਜ਼-ਸਜਾਵਟ ਲਈ ਫੁਲਕਾਰੀ ਕਢਾਈ ਕੱਢਣ ਦੇ ਗੁਰ ਦੱਸੇ ਅਤੇ ਵੱਖ-ਵੱਖ ਸਜਾਵਟੀ ਸਮਾਨ ਜਿਵੇਂ ਕਿ ਦੁਪੱਟੇ, ਪੋਟਲੀ ਪਰਸ, ਬਟੂਆ ਅਤੇ ਸੀਨਰੀਆਂ ਬਣਾਉਣ ਦੀ ਤਕਨੀਕੀ ਜਾਣਕਾਰੀ ਦਿੱਤੀ। ਘਰ ਵਿਚ ਸਾਬਣ ਅਤੇ ਸਰਫ ਬਣਾਉਣ ਬਾਰੇ ਵੀ ਸਿਖਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਸਿੱਖਿਆ। ਡਾ. ਵੰਦਨਾ ਕੰਵਰ, ਸਹਿਯੋਗੀ ਪ੍ਰੋਫੈਸਰ, ਮਾਨਵ ਵਿਕਾਸ ਨੇ ਸਿਖਲਾਈ ਦੌਰਾਨ ਸਵੈ-ਸਮੂਹਾਂ ਦੇ ਸ਼ਕਤੀਕਰਣ ਬਾਰੇ ਪ੍ਰੇਰਿਤ ਭਾਸ਼ਣ ਦਿੱਤਾ ਅਤੇ ਖੇਡਾਂ ਦੇ ਦੁਆਰਾ ਸਮੂਹ ਦੀ ਤਾਕਤ ਬਾਰੇ ਦੱਸਿਆ। 
  ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਔਰਤਾਂ ਨੂੰ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਦੱਸਿਆ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਘਰ ਵਿੱਚ ਫਲ਼ਾਂ ਸਬਜ਼ੀਆਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ। ਸਿਖਲਾਈ ਦੇ ਅਖੀਰਲੇ ਦਿਨ ਡਾ. ਗੁਰਉਪਦੇਸ਼ ਕੌਰ, ਇੰਚਾਰਜ ਨੇ ਕਿਸਾਨ ਬੀਬੀਆਂ ਨੂੰ ਆਪਣਾ ਹੁਨਰ ਪਛਾਣ ਕੇ ਪੰਜਾਬ ਦੀ ਦਸਤਕਾਰੀ ਜਿਵੇਂ ਕਿ ਫੁਲਕਾਰੀ, ਕਰੋਸ਼ੀਆ, ਹੱਥ ਦੀ ਬੁਣਾਈ ਆਦਿ ਕੰਮਾਂ ਨੂੰ ਵਪਾਰਕ ਪੱਧਰ ਤੇ ਤੋਰਨ ਲਈ ਪ੍ਰੇਰਿਤ ਕੀਤਾ।   

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ