Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਇਸਲਾਮੀਆ ਕੰਬੋਜ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਆਰਟਸ ਤੇ ਕਾਮਰਸ ਦਾ ਨਤੀਜਾ 100 ਫੀਸਦੀ ਰਿਹਾ

May 01, 2024 05:38 PM
SehajTimes

ਮਾਲੇਰਕੋਟਲਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਤੇ ਅੱਠਵੀਂ ਜਮਾਤ ਦੇ ਨਤੀਜੀਆਂ 'ਚ ਸਥਾਨਕ ਇਸਲਾਮੀਆ ਕੰਬੋਜ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਕਾਮਰਸ, ਆਰਟਸ ਅਤੇ ਅੱਠਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫੀਸਦ ਰਿਹਾ। ਸਕੂਲ ਪ੍ਰਿੰਸੀਪਲ ਮੁਹੰਮਦ ਅਸਰਾਰ ਨਿਜ਼ਾਮੀ ਨੇ ਨਤੀਜਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਬਾਰ੍ਹਵੀਂ ਆਰਟਸ ਅਤੇ ਕਾਮਰਸ ਦੇ ਕੁੱਲ 134 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਵਿਦਿਆਰਥੀ ਪਾਸ ਹੋਣ ਦੇ ਨਾਲ ਨਾਲ 130 ਵਿਦਿਆਰਥੀ ਪਹਿਲੇ ਦਰਜ਼ੇ 'ਚ ਪਾਸ ਹੋਏ। ਇਨ੍ਹਾਂ ਵਿਚੋਂ ਮੁਕੱਦਸ ਪੁੱਤਰੀ ਮੁਹੰਮਦ ਨਜ਼ੀਰ ਨੇ 459/500 ਅੰਕ ਪ੍ਰਾਪਤ ਕਰਕੇ ਪਹਿਲਾ, ਮਹਿਰੀਨ ਪੁੱਤਰੀ ਅਬਬਦੁਲ ਰਹਿਮਾਨ ਨੇ 455/500 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਮੁਹੰਮਦ ਬਿਹਾਨ ਪੁੱਤਰ ਖੁਰਸ਼ੀਦ ਅਹਿਮਦ ਨੇ 454/500 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੱਠਵੀਂ ਜਮਾਤ ਦੇ ਕੁੱਲ 85 ਵਿਦਿਆਰਥੀ ਪ੍ਰੀਖਿਆ 'ਚ ਬੈਠੇ ਅਤੇ ਸਾਰੇ ਦੇ ਸਾਰੇ ਵਧੀਆ ਅੰਕਾਂ ਨਾਲ ਪਾਸ ਹੋਏ ਅਤੇ ਨਤੀਜਾ 100 ਫੀਸਦ ਰਿਹਾ। ਇਨ੍ਹਾਂ ਵਿੱਚੋਂ ਮੁਹੰਮਦ ਰਿਹਾਨ ਪੁੱਤਰ ਮੁਹੰਮਦ ਰਮਜ਼ਾਨ ਨੇ 579/600 ਅੰਕ ਪ੍ਰਾਪਤ ਕਰਕੇ ਪਹਿਲਾ, ਆਮਨਾ ਪ੍ਰਵੀਨ ਪੁੱਤਰੀ ਸਮਸ਼ੇਰ ਨੇ 550/600 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਮੁਹੰਮਦ ਸਾਹਿਲ ਪੁੱਤਰ ਮੁਹੰਮਦ ਇਰਫਾਨ ਨੇ 492/600 ਅੰਕ ਪ੍ਰਾਪਤ ਕਰਕੇ ਤੀਜ਼ਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਰੀ ਦੇ ਪ੍ਰਧਾਨ ਐਡਵੋਕੇਟ ਮੁਹੰਮਦ ਸਲੀਮ, ਮੈਨੇਜਰ ਹਾਜੀ ਅਬਦੁੱਲ  ਲਤੀਫ ਥਿੰਦ, ਸਕੱਤਰ ਹਾਜੀ ਸ਼ਮਸ਼ਾਦ ਅਲੀ ਨੇ ਵੀ ਸਕੂਲ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਸਕੂਲ ਪ੍ਰਿੰਸੀਪਲ, ਸਮੂਹ ਸਟਾਫ, ਬਾਰ੍ਹਵੀਂ ਅਤੇ ਅੱਠਵੀਂ ਜਮਾਤ ਦੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਅਤੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਸਮੂਹ ਸਕੂਲ ਸਟਾਫ ਨੂੰ ਅੱਗੇ ਲਈ ਵੀ ਵੱਧ ਤੋਂ ਵੱਧ ਮੇਹਨਤ ਕਰਨ ਲਈ ਪ੍ਰੇਰਿਤ ਅਤੇ ਵਾਅਦਾ ਕੀਤਾ ਕਿ ਜਲਦ ਹੀ ਇੱਕ ਵੱਡਾ ਇਨਾਮ ਵੰਡ ਸਮਾਰੋਹ ਕਰਵਾਕੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਮਿਹਨਤੀ ਅਧਿਆਪਕਾਂ ਦਾ ਮਾਣ ਸਨਮਾਨ ਕੀਤਾ ਜਾਵੇਗਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ