Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

May 01, 2024 06:14 PM
SehajTimes

ਮਾਲੇਰਕੋਟਲਾ : ਕਾਰਜਕਾਰੀ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲਿਆ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਸ਼੍ਰੀਮਤੀ ਦਲਜੀਤ ਕੌਰ ਨੇ ਦੌਰਾ ਕਰਕੇ ਸਬ ਜ਼ੇਲ੍ਹ, ਮਾਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਜਾਇਜਾ ਲਿਆ । ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਸ਼੍ਰੀਮਤੀ ਦਲਜੀਤ ਕੌਰ ਨੇ ਸਬ ਜ਼ੇਲ੍ਹ, ਦੀ ਰਸੋਈ ਘਰ ਦਾ ਮੁਆਇਨਾ ਕਰਦਿਆ ਸਬੰਧਤ ਸਟਾਫ ਨੂੰ ਹਦਾਇਤ ਕੀਤੀ ਕਿ ਭੋਜਣ ਦੀ ਗੁਣਵੰਤਾ ਦਾ ਵਿਸ਼ੇਸ ਧਿਆਨ ਰੱਖਣ ਦੇ ਨਾਲ ਨਾਲ  ਰਸੋਈ ਘਰ ਦੀ ਸਾਫ਼—ਸਫਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ । ਇਸ ਉਪਰੰਤ ਉਨ੍ਹਾਂ ਨੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਜੇਲ੍ਹ ਵਿਖੇ ਬਣੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ ।ਉਨ੍ਹਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿਚ ਅਪੀਲ ਕਰਨ ਦਾ ਤਰੀਕਾ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸਦਾ ਫਾਰਮ ਭਰਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਦਫ਼ਤਰ ਵਿਖੇ ਭੇਜਣੇ ਯਕੀਨੀ ਬਣਾਏ ਜਾਣ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।  ਇਸ ਉਪਰੰਤ ਉਨ੍ਹਾਂ ਵੱਲੋਂ ਉਪ ਮੰਡਲ ਕਚਿਹਰੀ, ਮਲੇਰਕੋਟਲਾ ਦਾ ਵੀ ਦੌਰਾ ਕਰਕੇ ਜਾਇਜਾ ਲਿਆ ਗਿਆ । ਇਸ ਮੌਕੇ ਉਨ੍ਹਾਂ ਪੈਨਲ ਦੇ ਵਕੀਲ ਸਾਹਿਬਾਨ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਤੋਂ ਕਾਨੂੰਨੀ ਸਹਾਇਤ ਅਧੀਨ ਮਾਰਕ ਹੋਏ ਕੇਸਾਂ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਇਸ ਮੌਕੇ ਚੇਅਰਪਰਸਨ,ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ, ਮਾਲੇਰਕੋਟਲਾ ਸ੍ਰੀਮਤੀ ਰੂਪਾ ਧਾਲੀਵਾਲ ਵੀ ਮੌਜੂਦ ਸਨ।ਉਨ੍ਹਾਂ ਦੱਸਿਆ ਕਿ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਸ਼੍ਰੀ ਮੁਨੀਸ਼ ਸਿੰਗਲ ਦੀ ਅਗਵਾਈ ਹੇਠ ਮਿਤੀ 11 ਮਈ, 2024 ਨੂੰ ਉਪ ਮੰਡਲ ਮਲੇਰਕੋਟਲਾ ਅਤੇ ਜਿਲ੍ਹਾ ਸੰਗਰੂਰ , ਸੁਨਾਮ, ਧੂਰੀ ਅਤੇ ਮੂਨਕ ਦੀਆਂ ਕਚਹਿਰੀਆ ਵਿਖੇ ਕੌਮੀ ਲੋਕ ਅਦਾਲਤ ਦਾ ਅਯੋਜਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਆਮ ਲੋਕ ਨੂੰ ਅਪੀਲ ਕੀਤੀ ਕਿ ਇਸ ਕੌਮੀ ਲੋਕ ਅਦਾਲਤ ਦਾ ਜਿਆਦਾ ਤੋ ਜਿਆਦਾ ਲਾਭ ਲੈਂਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਾਉਣ।

 

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ