Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

May 01, 2024 06:17 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਕਰੀਬ ਢਾਈ ਸਾਲ ਦੇ ਅਰਸੇ ਬਾਅਦ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਮਿਲਕ ਪਲਾਂਟ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਿਹਾ ਕਿ ਆਪਣੀ ਮਾਂ ਪਾਰਟੀ ਵਿੱਚ ਘਰ ਵਾਪਸੀ ਕਰਕੇ ਉਨ੍ਹਾਂ ਦੇ ਮਨ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਪਿਛੋਕੜ ਕਾਂਗਰਸੀ ਰਿਹਾ ਹੈ। ਰਾਜਾ ਬੀਰਕਲਾਂ ਦੀ ਘਰ ਵਾਪਸੀ ਤੋਂ ਬਾਅਦ ਉਨ੍ਹਾਂ ਦੇ ਘਰ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਆਮਦ ਮੁੜ ਵਧ ਗਈ ਹੈ। ਬੁੱਧਵਾਰ ਨੂੰ ਸੁਨਾਮ ਵਿਖੇ ਆਪਣੀ ਰਿਹਾਇਸ਼ ਤੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਵਧਾਈ ਦੇਣ ਆਉਣ ਮੌਕੇ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਿਹਾ ਕਿ ਉਹ ਕਰੀਬ ਦੋ ਦਹਾਕਿਆਂ ਤੱਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਾਰਟੀ ਵਿੱਚ ਕਾਰਜਸ਼ੀਲ ਰਹੇ ਹਨ, ਕੈਪਟਨ ਵੱਲੋਂ ਗਠਿਤ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ਲੇਕਿਨ ਜਦੋਂ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਤਾਂ ਮੈਂ ਉਨ੍ਹਾਂ ਨਾਲ ਨਾ ਜਾਕੇ ਘਰ ਬੈਠ ਗਿਆ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਹਾਈਕਮਾਨ ਦਾ ਖਾਸ ਕਰ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਕਾ ਰਣਦੀਪ ਸਿੰਘ ਨਾਭਾ ਅਤੇ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਦਾ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਮੈਨੂੰ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕਰਕੇ ਆਪਣੀ ਮਾਂ ਪਾਰਟੀ ਵਿੱਚ ਕੰਮ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਜਿੱਤ ਲਈ ਅੱਡੀ ਚੋਟੀ ਦਾ ਜ਼ੋਰ ਲਾਉਣਗੇ। ਇਸ ਮੌਕੇ ਸ਼ਕਤੀ ਜੀਤ, ਆਸ਼ੂ ਕੁਮਾਰ, ਸੰਤੋਸ਼ ਕੁਮਾਰੀ, ਗਗਨਦੀਪ, ਜਸਵੰਤ ਸਿੰਘ ਭੰਮ, ਮੈਨੇਜਰ ਚੰਦ ਸਿੰਘ ਫੱਗੂਵਾਲਾ, ਬਲਦੇਵ ਭੋਲਾ, ਦੀਪਕ ਕੁਮਾਰ, ਸਾਬਕਾ ਕੌਂਸਲਰ ਜਗਜੀਤ ਸਿੰਘ ਦਰਦੀ, ਜਸਵਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ