Friday, November 28, 2025

Chandigarh

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

May 01, 2024 07:13 PM
SehajTimes
ਮੋਹਾਲੀ : ਇਸ ਵਾਰ 'ਪਾਰ 70' ਦੇ ਨਾਅਰੇ ਨਾਲ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਸਵੀਪ ਪ੍ਰੋਗਰਾਮਾਂ ਵਿੱਚ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਵੀ ਭਾਗੀਦਾਰ ਬਣੇਗਾ। ਟਰੱਸਟ ਪੰਜਾਬ ਦੀਆਂ ਪੇਂਡੂ ਔਰਤਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰੇਗਾ। ਇਸ ਦੇ ਲਈ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਮਹਿਲਾ ਪੰਚਾਇਤਾਂ ਦਾ ਗਠਨ ਕੀਤਾ ਜਾਵੇਗਾ।
ਟਰੱਸਟ ਦੀ ਪੰਜਾਬ ਪ੍ਰਧਾਨ ਹਰਦੀਪ ਕੌਰ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਮੁਲਾਕਾਤ ਕਰਨ ਉਪਰੰਤ ਦੱਸਿਆ ਕਿ ਦਿਸ਼ਾ ਵੂਮੈਨ ਵੈਲਫੇਅਰ ਟਰੱਸਟ ਦੀਆਂ ਮਹਿਲਾ ਵਰਕਰਾਂ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੋਟਾਂ ਸਬੰਧੀ ਸਰਵੇ ਕੀਤਾ ਗਿਆ। ਜਿਸ ਰਾਹੀਂ ਇਹ ਗੱਲ ਸਾਹਮਣੇ ਆਈ ਕਿ ਦੇਸ਼ ਦੇ ਸਭ ਤੋਂ ਖੁਸ਼ਹਾਲ ਸੂਬੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਅੱਜ ਵੀ ਪੁਰਸ਼  ਇਹ ਫੈਸਲਾ ਕਰਦੇ  ਹਨ ਕਿ ਘਰ ਦੀਆਂ ਔਰਤਾਂ  ਨੇ ਕਿਸ ਨੂੰ ਵੋਟ ਪਾਉਣੀ ਹੈ।
 

ਔਰਤਾਂ ਨੂੰ ਆਪਣੀ ਮਰਜ਼ੀ ਅਨੁਸਾਰ ਦੇਸ਼ ਦੀ ਸਰਕਾਰ ਚੁਣਨ ਦਾ ਅਧਿਕਾਰ ਵੀ ਨਹੀਂ ਹੈ। ਇਸ ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਦਿਸ਼ਾ ਟਰੱਸਟ ਵੱਲੋਂ "ਜਾਗ ਭੈਣੇ ਜਾਗ" ਮੁਹਿੰਮ ਤਹਿਤ ਪੇਂਡੂ ਔਰਤਾਂ ਦੇ ਹਿੱਤ ਵਿੱਚ ਮਹਿਲਾ ਪੰਚਾਇਤਾਂ ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹਰਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਮਹਿਲਾ ਪੰਚਾਇਤਾਂ ਰਾਹੀਂ ਪੇਂਡੂ ਔਰਤਾਂ ਨੂੰ ਵੋਟ ਦੇ ਅਧਿਕਾਰ ਅਤੇ ਵੋਟ ਦੀ ਮਹੱਤਤਾ ਬਾਰੇ ਦੱਸਿਆ ਜਾਵੇਗਾ ਅਤੇ ਉਨ੍ਹਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਉਹ ਕਿਸ ਨੂੰ ਵੋਟ ਪਾਉਣ, ਇਹ ਫੈਸਲਾ ਕਰਨ ਦਾ ਅਧਿਕਾਰ ਸਿਰਫ਼ ਉਨ੍ਹਾਂ ਕੋਲ ਹੈ। ਵੋਮੈਨ ਐਕਟੀਵਿਸਟ ਹਰਦੀਪ ਕੌਰ ਨੇ ਦੱਸਿਆ ਕਿ ਇਸ ਦੇ ਲਈ ਪੰਜਾਬ ਦੀ ਸਿਆਸੀ ਰਾਜਧਾਨੀ ਵਜੋਂ ਮਸ਼ਹੂਰ ਸਿਲੀਕਾਨ ਸਿਟੀ ਮੋਹਾਲੀ, ਰਾਇਲ ਸਿਟੀ ਪਟਿਆਲਾ ਵਿੱਚ ਮਹਿਲਾ ਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਪ੍ਰਸ਼ਾਸਨ ਦੇ ਸਵੀਪ ਅਫ਼ਸਰਾਂ ਨੂੰ ਬੁਲਾਇਆ ਜਾਵੇਗਾ ਜਦਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਮਹਿਲਾ ਸੈੱਲਾਂ ਦੀਆਂ ਜ਼ਿਲ੍ਹਾ ਪ੍ਰਧਾਨਾਂ ਨੂੰ ਬੁਲਾਇਆ ਜਾਵੇਗਾ। ਇਨ੍ਹਾਂ ਮਹਿਲਾ ਜ਼ਿਲ੍ਹਾ ਪ੍ਰਧਾਨਾਂ ਅੱਗੇ ਪੇਂਡੂ ਔਰਤਾਂ ਆਪਣਾ ਏਜੰਡਾ ਪੇਸ਼ ਕਰਨਗੀਆਂ। ਇਨ੍ਹਾਂ ਪੰਚਾਇਤਾਂ ਵੱਲੋਂ ਆਉਣ ਵਾਲੇ ਸੁਝਾਅ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਮੰਗ ਪੱਤਰ ਦੇ ਰੂਪ ਵਿੱਚ ਸੌਂਪੇ ਜਾਣਗੇ ਤਾਂ ਜੋ ਉਹ ਇਸ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਸ਼ਾਮਲ ਕਰ ਸਕਣ।

Have something to say? Post your comment

 

More in Chandigarh

ਬਾਲ ਮੇਲੇ ਦਾ ਆਯੋਜਨ

ਮਿਲਕਫੈੱਡ ਪੰਜਾਬ ਨੇ 20 ਠੰਢੇ ਦੁੱਧ ਟੈਂਕਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾਈ

ਐਮ.ਸੀ. ਮੋਹਾਲੀ ਨੇ ਗੈਰ-ਕਾਨੂੰਨੀ ਕਬਜ਼ੇ ਹਟਾਉਣ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ