Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

May 01, 2024 07:44 PM
SehajTimes

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਸ. ਦਵਿੰਦਰ ਸਿੰਘ ਪਿੰਡ ਸੇਖਪੁਰਾ ਨੇੜੇ ਘਨੌਰ ਜਿਲ੍ਹਾ ਪਟਿਆਲਾ ਨੂੰ ਸ੍ਰੀ ਮਤੀ ਮਨਜੀਤ ਹਰਦੇਵ ਸਿੰਘ ਪਤਨੀ ਸਵਰਗੀ ਸ੍ਰੀ  ਹਰਦੇਵ ਸਿੰਘ, ਵੱਲੋਂ ਇੱਕ ਲੱਖ ਦੀ ਵਿੱਤੀ ਸਹਾਇਤਾ ਚੈੱਕ ਰਾਹੀਂ ਪ੍ਰਦਾਨ ਕੀਤੀ ਗਈ। ਸਵਰਗੀ ਸਰਦਾਰ ਹਰਦੇਵ ਸਿੰਘ  ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਦੇ  ਸੀਨੀਅਰ ਐਡਵੋਕੇਟ ਸਨ । ਸ੍ਰੀਮਤੀ ਮਨਜੀਤ ਹਰਦੇਵ ਸਿੰਘ ਵੱਲੋਂ ਸਰਦਾਰ ਹਰਦੇਵ ਸਿੰਘ ਦੇ ਨਾਮ ਉੱਪਰ ਕਾਮਰੇਡ ਹਰਦੇਵ ਸਿੰਘ ਟਰੱਸਟ ਵੀ ਕਾਇਮ ਕੀਤਾ ਗਿਆ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਹਿਲਾਂ ਵੀ ਸਿੰਘੂ ਅਤੇ ਟਿਕਰੀ ਦੇ ਬਾਰਡਰਾਂ ਉੱਤੇ ਸੰਘਰਸ਼ ਕਰ ਰਹੇ ਸਨ ਅਤੇ ਇਹ ਸੰਘਰਸ਼ ਅੱਜ ਵੀ ਜਾਰੀ ਹਨ। ਸ਼ੇਖਪੁਰਾ ਦੇ ਨੌਜਵਾਨ ਕਿਸਾਨ ਸ. ਦੇਵਿੰਦਰ ਸਿੰਘ ਦੀ ਖੱਬੀ ਅੱਖ ਇਸ ਸੰਘਰਸ਼ ਦੌਰਾਨ ਪੁਲੀਸ ਵੱਲੋਂ ਚਲਾਈ ਗਈ ਪੈਲੇਟ ਗੰਨ/ਅੱਥਰੂ ਗੈਸ ਕਰਕੇ ਬੁਰੀ ਤਰ੍ਹਾਂ ਜ਼ਖਮੀ ਹੋਈ ਅਤੇ ਇਸ ਆਖ ਦੀ ਨਜ਼ਰ ਚਲੀ ਗਈ।

ਕਿਸਾਨਾਂ ਲਈ ਸੰਘਰਸ਼ ਕਰਨ ਵਾਲ਼ੇ ਅਤੇ ਸ. ਦੇਵਿੰਦਰ ਸਿੰਘ ਦੀ ਕੁਰਬਾਨੀ ਨੂੰ ਦੇਖਦੇ ਹੋਏ ਇਹ ਵਿੱਤੀ ਸਹਾਇਤਾ ਦਿੱਤੀ ਗਈ। ਇਸ ਮਾਲੀ ਸਹਾਇਤਾ ਦੇ ਰੂਪ ਵਿੱਚ ਇੱਕ ਲੱਖ ਰੁਪਏ ਦਾ ਚੈੱਕ ਪ੍ਰਦਾਨ ਕਰਨ ਵੇਲ਼ੇ ਡਾ. ਬਲਵਿੰਦਰ ਸਿੰਘ ਟਿਵਾਣਾ, ਚੇਅਰਮੈਨ ਕਾਮਰੇਡ ਹਰਦੇਵ ਸਿੰਘ ਟਰੱਸਟ, ਡਾ. ਰਾਜਦੀਪ ਸਿੰਘ ਟਰੱਸਟ ਦੇ ਮੈਂਬਰ, ਕੁਲ ਹਿੰਦ ਕਿਸਾਨ ਸਭਾ ਤੋਂ ਕਾਮਰੇਡ ਗੁਰਦਰਸ਼ਨ ਸਿੰਘ ਖ਼ਾਸਪੁਰ, ਕਾਮਰੇਡ ਧਰਮਪਾਲ ਸੀਲ ਅਤੇ ਸਾਥੀ ਪ੍ਰੇਮ ਸਿੰਘ ਅਜ਼ਾਦ ਟੈਂਕਰਜ਼ ਬਨੂੜ ਹਾਜ਼ਿਰ ਸਨ । ਇਨ੍ਹਾਂ ਵੱਲੋਂ ਪਿੰਡ ਸ਼ੇਖਪੁਰਾ ਵਿੱਚ ਜਾ ਕੇ ਸ.ਦਵਿੰਦਰ ਸਿੰਘ ਦੇ ਪ੍ਰੀਵਾਰ ਨਾਲ਼ ਮੁਲਾਕਾਤ ਵੀ ਕੀਤੀ ਗਈ ਅਤੇ ਇੱਕ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਂਟ ਕੀਤਾ ਗਿਆ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ