Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

May 01, 2024 07:53 PM
SehajTimes

7 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨੋਟੀਫਿਕੇਸ਼ਨ ਹੋਵੇਗਾ ਜਾਰੀ : ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ : 
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ਉੱਤੇ ਪ੍ਰਬੰਧਾਂ, ਪੋਲਿੰਗ ਸਟਾਫ ਦੀ ਤਾਇਨਾਤੀ, ਸੰਵੇਦਨਸ਼ੀਲ ਮੈਪਿੰਗ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਵੈਬਕਾਸਟਿੰਗ, ਸੀਆਰਪੀਐਫ ਦੀ ਤਾਇਨਾਤੀ, ਸੰਚਾਰ ਯੋਜਨਾ, ਅੰਤਰਰਾਜੀ ਸਰਹੱਦਾਂ ਉੱਤੇ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ  ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਚੋਣ ਪਹਿਚਾਣ ਪੱਤਰ, ਵੋਟਰਾਂ ਦੀ ਜਾਣਕਾਰੀ, ਵੈਬਕਾਸਟਿੰਗ, ਈ.ਵੀ.ਐਮ. ਸਟੋਰੇਜ ਅਤੇ ਟਰਾਂਸਪੋਰਟਿੰਗ, ਫੇਕ ਨਿਊਜ਼ ਦੀ ਜਾਂਚ, ਸੰਵੇਦਨਸ਼ੀਲ ਪੋਲਿੰਗ ਖੇਤਰਾਂ ਦੀ ਪਛਾਣ, ਹੋਰ ਮਾਡਲ ਪੋਲਿੰਗ ਬੂਥਾਂ ਦੀ ਸਥਾਪਨਾ, ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਅਤੇ ਹਰੇਕ ਜ਼ਿਲ੍ਹੇ ਤੋਂ ਤਿਆਰੀਆਂ ਸਬੰਧੀ ਜਾਣਕਾਰੀ ਲਈ ਗਈ।

ਜ਼ਿਲ੍ਹਾ ਅਧਿਕਾਰੀਆਂ ਨੇ ਮੁੱਖ ਚੋਣ ਅਧਿਕਾਰੀ ਨੂੰ ਚੋਣਾਂ ਵਿੱਚ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਪਹਿਲਕਦਮੀਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਪਾਰਦਰਸ਼ੀ ਅਤੇ ਨਿਰਵਿਘਨ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਸਿਬਿਨ ਸੀ ਨੇ ਸਬੰਧਤ ਅਧਿਕਾਰੀਆਂ ਨੂੰ ਸਿਖਲਾਈ ਸਥਾਨਾਂ, ਡਿਸਪਰਸਲ ਸੈਂਟਰਾਂ, ਪੋਲਿੰਗ ਸਟੇਸ਼ਨਾਂ ਅਤੇ ਕੁਲੈਕਸ਼ਨ ਕੇਂਦਰਾਂ 'ਤੇ ਵੱਖ-ਵੱਖ ਤਰੀਕਿਆਂ ਰਾਹੀਂ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਲੋੜੀਂਦੇ ਉਪਾਅ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਂਦਰਾਂ 'ਤੇ ਸਟਾਫ਼ ਲਈ ਛਾਂ, ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਦੱਸਿਆ ਕਿ ਚੋਣ ਕਮਿਸ਼ਨ ਸਾਰੇ ਪ੍ਰਬੰਧਾਂ ਦੀਆਂ ਤਿਆਰੀਆਂ ਦੀ ਪ੍ਰਗਤੀ 'ਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਚੋਣਾਂ ਨਾਲ ਸਬੰਧਿਤ ਸਾਰੇ ਕਾਰਜਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਲਈ ਪੂਰੇ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਮੀਟਿੰਗ ਦੌਰਾਨ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਵਧੀਕ ਡੀਜੀਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਮੁਹੰਮਦ ਫਾਰੂਕੀ, ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਨਗਰ ਨਿਗਮ ਵੱਲੋਂ ਸਾਲ 2025-26 ਲਈ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰਨ ਦੀ ਅਪੀਲ 10 ਪ੍ਰਤੀਸ਼ਤ ਜੁਰਮਾਨੇ ਸਮੇਤ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਮਾਰਚ 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਮਾਰਚ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮੂੰਹ ਦੀ ਸਫਾਈ ਨਾਲ ਤੰਦਰੁਸਤ ਜੀਵਨ ਪੀ.ਐਚ.ਸੀ ਘੜੂੰਆਂ ਵਿੱਚ ਨਾਟਕ ਰਾਹੀਂ ਜਾਗਰੂਕਤਾ ਮੁਹਿੰਮ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਅਮਨ ਅਰੋੜਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ, ਨੌਜਵਾਨਾਂ ਨੂੰ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਕੀਤਾ ਪ੍ਰੇਰਿਤ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ