Monday, June 16, 2025

Malwa

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

May 01, 2024 07:57 PM
SehajTimes

ਪਟਿਆਲਾ : ਆਮ ਆਦਮੀ ਪਾਰਟੀ ਦੇ ਸੀਨੀਅਰ ਮਹਿਲਾ ਆਗੂ ਅਤੇ ਬੀਤੇ ਸਮੇਂ ਵਿਚ ਅਕਾਲੀ ਦਲ ਦੀ ਟਿਕਟ ’ਤੇ ਨਗਰ ਨਿਗਮ ਚੋਣਾਂ ਲੜ ਚੁੱਕੇ ਸ੍ਰੀਮਤੀ ਸੀਮਾ ਵੈਦ ਅੱਜ ਆਮ ਆਦਮੀ ਪਾਰਟੀ ਛੱਡ ਕੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ ਅਤੇ ਪਟਿਆਲਾ ਦਿਹਾਤੀ ਹਲਕੇ ਦੇ ਇੰਚਾਰਜ ਸਰਦਾਰ ਜਸਪਾਲ ਸਿੰਘ ਬਿੱਟੂ ਚੱਠਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਉਹ ਪਟਿਆਲਾ ਦੇ ਐਮ ਐਲ ਏ ਅਜੀਤਪਾਲ ਕੋਹਲੀ ਦੇ ਕਾਫੀ ਕੱਟੜ ਸਮਰਥਕ ਮੰਨੇ ਜਾਂਦੇ ਰਹੇ ਹਨ। ਉਹਨਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਅਤੇ ਸਰਦਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਭਰੋਸਾ ਦੁਆਇਆ ਕਿ ਉਹਨਾਂ ਨੂੰ ਅਕਾਲੀ ਦਲ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ।

ਦੱਸਣਯੋਗ ਹੈ ਕਿ ਸ੍ਰੀਮਤੀ ਸੀਮਾ ਵੈਦ ਬੀਤੇ ਸਮੇਂ ਵਿਚ ਅਕਾਲੀ ਦਲ ਦੀ ਟਿਕਟ ’ਤੇ ਤਫਜੱਲਪੁਰਾ ਇਲਾਕੇ ਤੋਂ ਨਗਰ ਨਿਗਮ ਚੋਣਾਂ ਵੀ ਲੜ ਚੁੱਕੇ ਹਨ ਅਤੇ ਉਹਨਾਂ ਦਾ ਇਲਾਕੇ ਵਿਚ ਵੱਡਾ ਆਧਾਰ ਹੈ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ