Monday, June 16, 2025

Malwa

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ : ਜ਼ਿਲ੍ਹਾ ਚੋਣ ਅਫਸਰ

May 02, 2024 12:20 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 31 ਜੁਲਾਈ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ 11 ਸਤੰਬਰ ਤੱਕ ਦਾਅਵੇ ਅਤੇ ਇਤਰਾਜ ਦਰਜ਼ ਕਰਵਾਏ ਜਾ ਸਕਦੇ ਹਨ ਅਤੇ 20 ਸਤੰਬਰ ਤੱਕ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 05 ਅਕਤੂਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਇਹ ਵਾਧਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਵੋਟਰ ਆਪਣੀ ਵੋਟ ਬਣਵਾ ਸਕਣ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ