Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

May 02, 2024 03:52 PM
SehajTimes
ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਖਰਚੇ 'ਤੇ ਨਜ਼ਰ ਰੱਖਣ ਲਈ  ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਾਸਤੇ 15 ਖਰਚਾ ਨਿਗਰਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।  ਇਹ ਸਾਰੇ ਅਧਿਕਾਰੀ ਭਾਰਤੀ ਰੈਵਨਿਊ ਸਰਵਿਸ (ਆਈ.ਆਰ.ਐਸ) ਨਾਲ ਸਬੰਧਤ ਹਨ ਅਤੇ ਖਰਚਾ ਨਿਗਰਾਨ ਵਜੋਂ ਵਿਸ਼ੇਸ਼ ਮੁਹਾਰਤ ਰੱਖਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਖਰਚਾ ਨਿਗਰਾਨ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਵੱਲੋਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਹਰ ਛੋਟੇ-ਵੱਡੇ ਚੋਣ ਖਰਚੇ ਉੱਤੇ ਤਿੱਖੀ ਨਜ਼ਰ ਰੱਖੀ ਜਾਂਦੀ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਸੀਟ ਲਈ ਹਰਸ਼ਦ ਐਸ ਵੇਂਗੁਰਲੇਕਰ, ਅੰਮ੍ਰਿਤਸਰ ਲੋਕ ਸਭਾ ਸੀਟ ਲਈ ਬਰੇ ਗਣੇਸ਼ ਸੁਧਾਕਰ, ਖਡੂਰ ਸਾਹਿਬ ਲੋਕ ਸਭਾ ਸੀਟ ਲਈ ਅਨੁਰਾਗ ਤ੍ਰਿਪਾਠੀ ਅਤੇ ਜਲੰਧਰ ਲੋਕ ਸਭਾ ਸੀਟ ਲਈ ਮਾਧਵ ਦੇਸ਼ਮੁਖ ਨੂੰ ਨਿਯੁਕਤ ਕੀਤਾ ਹੈ। 
 
ਇਸੇ ਤਰ੍ਹਾਂ ਲੋਕ ਸਭਾ ਸੀਟ ਹੁਸ਼ਿਆਰਪੁਰ ਲਈ ਪਵਨ ਕੁਮਾਰ ਖੇਤਾਨ, ਲੋਕ ਸਭਾ ਸੀਟ ਅਨੰਦਪੁਰ ਸਾਹਿਬ ਲਈ ਸ਼ਿਲਪੀ ਸਿਨਹਾ, ਲੋਕ ਸਭਾ ਸੀਟ ਲੁਧਿਆਣਾ ਲਈ ਪੰਕਜ ਕੁਮਾਰ ਅਤੇ ਚੇਤਨ ਡੀ ਕਲਾਮਕਰ, ਲੋਕ ਸਭਾ ਸੀਟ ਫਤਿਹਗੜ੍ਹ ਸਾਹਿਬ ਲਈ ਆਨੰਦ ਕੁਮਾਰ, ਲੋਕ ਸਭਾ ਸੀਟ ਫਰੀਦਕੋਟ ਲਈ ਮਨੀਸ਼ ਕੁਮਾਰ, ਲੋਕ ਸਭਾ ਸੀਟ ਫਿਰੋਜ਼ਪੁਰ ਲਈ ਨਗੇਂਦਰ ਯਾਦਵ, ਲੋਕ ਸਭਾ ਸੀਟ ਬਠਿੰਡਾ ਲਈ ਅਖਿਲੇਸ਼ ਕੁਮਾਰ ਯਾਦਵ ਅਤੇ ਨੰਦਿਨੀ ਆਰ ਨਾਇਰ, ਲੋਕ ਸਭਾ ਸੀਟ ਸੰਗਰੂਰ ਲਈ ਅਮਿਤ ਸੰਜੇ ਗੁਰਵ ਅਤੇ ਲੋਕ ਸਭਾ ਸੀਟ ਪਟਿਆਲਾ ਲਈ ਮੀਤੂ ਅਗਰਵਾਲ ਨੂੰ ਨਿਯੁਕਤ ਕੀਤਾ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਹਰੇਕ ਖਰਚਾ ਆਬਜ਼ਰਵਰ ਆਪਣੇ ਸਬੰਧਤ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ