Wednesday, March 04, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Business

ADC ਵੱਲੋਂ Western World Consultants Firm ਦਾ ਲਾਇਸੰਸ ਰੱਦ

May 02, 2024 06:07 PM
SehajTimes

ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੈਸਟਰਨ ਵਰਲਡ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਵੈਸਟਰਨ ਵਰਲਡ ਕੰਸਲਟੈਂਟਸ ਐਸ.ਸੀ.ਓ. ਨੰ. 48. ਪਹਿਲੀ ਮੰਜਿਲ, ਸੈਕਟਰ 125, ਨਿਊ ਸੰਨੀ ਇੰਨਕਲੇਵ, ਤਹਿਸੀਲ ਖਰੜ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਦਾਤਾਰ ਸਿੰਘ (ਪ੍ਰੋਪਰਾਈਟਰ) ਪੁੱਤਰ ਸ੍ਰੀ ਤਰਲੋਕ ਸਿੰਘ ਵਾਸੀ ਮਕਾਨ ਨੰ. 496, ਮੰਡੀ ਲੱਖੇਵਾਲੀ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਹਾਲ ਵਾਸੀ ਮਕਾਨ ਨੰ. 7121, ਨੇੜੇ ਪ੍ਰਾਈਮ ਹਸਪਤਾਲ, ਸੈਕਟਰ 125, ਤਹਿਸੀਲ ਖਰੜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਇਸ ਦਫਤਰ ਵੱਲੋਂ ਲਾਇਸੰਸ ਨੰਬਰ 133 ਐਮ.ਸੀ-2, ਮਿਤੀ 08-02-2018 ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ ਮਿਤੀ 07-02-2023 ਨੂੰ ਖਤਮ ਹੋ ਚੁੱਕੀ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ/ਰੂਲਜ਼ ਅਤੇ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ: 13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26.06.2020 ਰਾਹੀਂ ਹਦਾਇਤ ਜਾਰੀ ਕੀਤੀ ਗਈ ਸੀ। ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 06-10-2021 ਰਾਹੀਂ ਐਕਟ/ਰੂਲਜ਼ ਅਤੇ ਅਡਵਾਈਜਰੀ ਦੀ ਮੱਦ ਨੰ:13 ਅਨੁਸਾਰ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾਂ ਨਿਰਧਾਰਤ ਪ੍ਰੋਫਾਰਮੇ ਵਿੱਚ ਭੇਜਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਪਰੰਤੂ ਲਾਇਸੰਸੀ ਵੱਲੋਂ ਰਿਪੋਰਟਾਂ/ਜਾਣਕਾਰੀ ਨਹੀ ਭੇਜੀ ਗਈ।

ਲਾਇਸੰਸ ਦੀ ਮਿਆਦ ਮਿਤੀ 07.02.2023 ਨੂੰ ਖਤਮ ਹੋ ਗਈ ਸੀ, ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਿਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 15-02-2024 ਜੋ ਕਿ ਰਜਿਸਟਰਡ ਡਾਕ, ਈਮੇਲ ਅਤੇ ਤਹਿਸੀਲਦਾਰ ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਮਾਲਕ ਸ੍ਰੀ ਦਾਤਾਰ ਸਿੰਘ ਵਾਸੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਹੈ। ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ ਅਤੇ ਲਾਇਸੰਸ ਨਵੀਨ ਕਰਨ ਲਈ ਦਰਖਾਸਤ ਪੇਸ਼ ਨਹੀਂ ਕੀਤੀ ਗਈ। ਇਸ ਲਈ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ, ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾਂ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਨਵੀਨ ਨਾ ਕਰਨ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪ੍ਰੋਪਰਾਈਟਰਸ਼ਿਪ ਫਰਮ ਵੈਸਟਰਨ ਵਰਲਡ ਕੰਸਲਟੈਂਟਸ ਨੂੰ ਜਾਰੀ ਲਾਇਸੰਸ ਨੰਬਰ 133/ਐਮ.ਸੀ-2 ਮਿਤੀ 08-02-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

 

Have something to say? Post your comment

 

More in Business

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ