Friday, May 17, 2024

Malwa

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

May 02, 2024 07:11 PM
Daljinder Singh Pappi

ਪਟਿਆਲਾ : ਪਿਛਲੇ ਕਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰਦੇ ਆ ਰਹੇ ਅਕਾਲੀ ਦਲ ਦੀਆਂ ਦੋਵੇਂ ਸਰਕਾਰਾਂ ਅੰਦਰ ਸੂਬਾ ਚੇਅਰਮੈਨ ਰਹੇ ਅਤੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬੋਲਾਵਾਲ, ਸਾਬਕਾ ਚੇਅਰਮੈਨ ਜ਼ਿਲਾ ਪਰਿਸ਼ਦ ਅਤੇ ਅਕਾਲੀ ਦਲ ਦੇ ਐਸਸੀ ਵਿੰਗ ਦੇ ਜ਼ਿਲਾ ਪ੍ਰਧਾਨ ਜਸਪਾਲ ਸਿੰਘ ਕਲਿਆਣ, ਸਾਬਕਾ ਚੇਅਰਮੈਨ ਬਲਾਕ ਸੰਮਤੀ ਬਲਦੇਵ ਸਿੰਘ ਬਠੋਈ, ਪਟਿਆਲਾ ਦੇ ਦੋ ਸਾਬਕਾ ਕੌਂਸਲਰ ਕਮਲਜੀਤ ਸਿੰਘ ਗੋਨਾ, ਰਵਿੰਦਰਪਾਲ ਸਿੰਘ ਉਰਫ਼ ਜੌਨੀ ਕੋਹਲੀ , ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਿ਼ਵਰਾਜ ਸਿੰਘ ਵਿਰਕ, ਐਡਵੋਕੇਟ ਮਨਬੀਰ ਸਿੰਘ ਵਿਰਕ ਅਕਾਲੀ ਦਲ ਛੱਡ ਕੇ ਆਪ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਰਹਿਨੁਮਾਈ ਹੇਠ ਇਸ ਸਾਰੀ ਟੀਮ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਖੁਦ ਸਿਰੋਪੇ ਪਾ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦਿਆਂ ਆਖਿਆ ਕਿ ਪਾਰਟੀ ਲਗਾਤਾਰ ਮਜਬੂਤ ਹੋ ਰਹੀ ਹੈ। ਅਕਾਲੀ ਦਲ ਦੇ ਇਨੇ ਵੱਡੇ ਨੇਤਾਵਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਇਹ ਸਪੱਸ਼ਟ ਕਰਦਾ ਹੈ ਕਿ ਅੱਜ ਇਹ ਨੇਤਾ ਪੰਜਾਬ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲਗਾ ਰਹੇ ਹਨ।


ਭਗਵੰਤ ਮਾਨ ਨੇ ਸਾਬਕਾ ਚੇਅਰਮੈਨ ਅਬਲੋਵਾਲ ਤੇ ਸਮੁਚੀ ਟੀਮ ਦਾ ਸਵਾਗਤ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪਾਰਟੀ ਵਿੱਚ ਇਨ੍ਹਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪਟਿਆਲਾ ਤੋਂ ਅਕਾਲੀ ਦਲ ਦੀ ਇਸ ਕੋਰ ਟੀਮ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਦੀ ਜਿੱਤ ਯਕੀਨੀ ਹੋ ਗਈ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿੱਚ 13-0 ਨਾਲ ਆਮ ਆਦਮੀ ਪਾਰਟਂ ਸਾਰੀਆਂ ਸੀਟਾਂ 'ਤੇ ਜਿੱਤ ਪ੍ਰਪਤ ਕਰੇਗੀ। ਉਨ੍ਹਾਂ ਆਖਿਆ ਕਿ ਲੰਘੇ ਕਲ ਸੰਗਰੂਰ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਗੋਲਡੀ ਖੰਗੂੜਾ ਆਪ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਆਖਿਆ ਕਿ ਪੰਜਾਬ ਅੰਦਰ ਇਸ ਸਮੇਂ ਆਮ ਆਦਮੀ ਪਾਰਟੀ ਵਿੱਚ ਆਉਣ ਲਈ ਲਗਾਤਾਰ ਨੇਤਾ ਭਗਵੰਤ ਮਾਨ ਨਾਲ ਹੱਥ ਮਿਲਾਉਂਦੇ ਨਜਰ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਵਿੱਚ ਉੱਪਰ ਤੋਂ ਹੇਠਾਂ ਤੱਕ ਬੇਭਰੋਸਗੀ ਅਤੇ ਅਸੁਰੱਖਿਆ ਦਾ ਮਾਹੌਲ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਅਕਾਲੀ-ਬਾਦਲ ੋਤੇ ਕੋਈ ਭਰੋਸਾ ਨਹੀਂ ਹੈ। ਜਦੋਂ ਕਿਸੇ ਵੀ ਪਾਰਟੀ ਦੇ ਲੋਕਾਂ ਵਿੱਚ ਅਵਿਸ਼ਵਾਸ ਪੈਦਾ ਹੋ ਜਾਵੇ ਤਾਂ ਉਹ ਜਿੱਤ ਨਹੀਂ ਸਕਦੇ। ਇਸ ਮੌਕੇ ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਤੇ ਵਿਧਾਇਕ ਕੋਹਲੀ ਨੇ ਆਖਿਆ ਕਿ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਜਸਪਾਲ ਸਿੰਘ ਕਲਿਆਣ, ਬਲਦੇਵ ਸਿੰਘ ਬਠੋਈ, ਕਮਲਜੀਤ ਸਿੰਘ ਗੋਨਾ, ਜੋਨੀ ਕੋਹਲੀ, ਐਡਵੋਕੇਟ ਮਨਬੀਰ ਸਿੰਘ ਵਿਰਕ, ਸ਼ਿਵਰਾਜ ਸਿੰਘ ਵਿਰਕ ਇਹ ਸਾਰੀ ਟੀਮ ਦੇ ਆਉਣ ਨਾਲ ਪਟਿਆਲਾ ਵਿੱਚ ਅਕਾਲੀ ਦਲ ਦਾ ਖਾਤਮਾ ਹੋ ਗਿਆ ਹੈ। ਦੋਵੇਂ ਨੇਤਾਵਾਂ ਨੇ ਆਖਿਆ ਕਿ ਸਾਡਾ ਮਕਸਦ ਸੇਵਾ ਹੈ।


ਆਪ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਸਿੰਘ ਅਬਲੋਵਾਲ ਦਾ ਆਪ ਪਰਿਵਾਰ ੋਚ ਸਵਾਗਤ ਕੀਤਾ। ਸੁਰਜੀਤ ਅਬਲੋਵਾਲ ਨੇ ਸਿਆਸਤ ਦੀ ਸ਼ੁਰੂਆਤ ਵਿਦਿਆਰਥੀ ਰਾਜਨੀਤੀ ਤੋਂ ਕੀਤੀ ਸੀ। ਉਹ 1980 ਵਿੱਚ ਪੰਜਾਬ ਸਟੂਡੈਂਟ ਯੂਨੀਅਨ ਦੇ ਮੀਤ ਪ੍ਰਧਾਨ ਬਣੇ ਸਨ। 1986 ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਬਣੇ, 1997 ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ। ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਦੋ ਵਾਰ ਵਰਕਿੰਗ ਕਮੇਟੀ ਦੇ ਮੈਂਬਰ ਤੋਂ ਇਲਾਵਾ ਕੌਮੀ ਜਥੇਬੰਦਕ ਸਕੱਤਰ ਵੀ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਕਾਰਜਕਾਲ (20072012) ਦੌਰਾਨ ਪੰਜਾਬ ਰਾਜ ਬੀਜ ਨਿਗਮ ਦੇ ਚੇਅਰਮੈਨ ਅਤੇ 2012 ਤੋਂ 2017 ਤਕ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਉੱਤੇ ਵੀ ਰਹਿ ਚੁੱਕੇ ਹਨ। ਅਬਲੋਵਾਲ ਦਾ ਅਕਾਲੀ ਦਲ ਬਾਦਲ ਛੱਡਣਾ ਯਕੀਨੀ ਤੌਰ ੋਤੇ ਪਾਰਟੀ ਲਈ ਵੱਡਾ ਨੁਕਸਾਨ ਹੈ ਅਤੇ ਉਨ੍ਹਾਂ ਦੇ ਆਪ ਚ ਆਉਣ ਨਾਲ ਪਟਿਆਲਾ ੋਚ ਡਾ। ਬਲਬੀਰ ਦੀ ਸਥਿਤੀ ਹੋਰ ਵੀ ਮਜ਼ਬੂਤ ਹੋਵੇਗੀ।

Have something to say? Post your comment

 

More in Malwa

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ 

ਪਟਿਆਲਾ 'ਚ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, 27 ਨਾਮਜ਼ਦਗੀਆਂ ਦਰੁਸਤ ਪਾਈਆਂ