Friday, May 17, 2024

Malwa

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

May 02, 2024 08:08 PM
ਅਸ਼ਵਨੀ ਸੋਢੀ
ਮਲੇਰਕੋਟਲਾ : ਰੋਟਰੀ ਕਲੱਬ ਮਲੇਰਕੋਟਲਾ ਦੇ ਪ੍ਰਬੰਧ ਅਧੀਨ ਚੱਲਣ ਵਾਲੇ ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਬਹੁਤ ਵਧੀਆ ਰਿਹਾ l ਸਾਰੇ ਹੀ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ੍ਰੀ ਉਸਮਾਨ ਸਦੀਕੀ ਨੇ ਕਿਹਾ ਕਿ ਪਹਿਲੇ ਸਥਾਨ ਤੇ ਆਉਣ ਵਾਲੇ ਦਲੀਪ ਕੁਮਾਰ ਮਿਸ਼ਰਾ ਨੇ 500 ਵਿੱਚੋਂ 397 ਅੰਕ ਪ੍ਰਾਪਤ ਕੀਤੇ ਅਤੇ ਦੂਜੇ ਸਥਾਨ ਤੇ ਆਉਣ ਵਾਲੇ ਦੀਪਕ ਕੁਮਾਰ ਨੇ 500 ਵਿੱਚੋਂ 389 ਅੰਕ ਪ੍ਰਾਪਤ ਕੀਤੇ l ਸ੍ਰੀ ਸਦੀਕੀ ਨੇ ਕਿਹਾ ਕਿ ਸਕੂਲ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ l ਇਹ ਵਿਦਿਆਰਥੀਆਂ ਦੀ ਸਖਤ ਮਿਹਨਤ, ਅਧਿਆਪਕਾਂ ਅਤੇ ਪ੍ਰਬੰਧਕੀ ਟੀਮ ਦੀ ਯੋਗ ਅਗਵਾਈ ਸਦਕਾ ਹੀ ਸੰਭਵ ਹੋ ਸਕਿਆ ਹੈ। ਅੱਜ ਪ੍ਰਬੰਧਕੀ ਕਮੇਟੀ ਵੱਲੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ l ਇਸ ਮੌਕੇ ਤੇ ਰੋਟੇਰੀਅਨ ਹਾਕਮ ਸਿੰਘ ਰਾਣੂ ,ਰੋਟੇਰੀਅਨ ਸ਼੍ਰੀ ਹਰੀਸ਼ ਪਾਸੀ, ਰੋਟੇਰੀਅਨ ਮੁਹੰਮਦ ਜਮੀਲ ,ਰੋਟੇਰੀਅਨ ਇਰਸ਼ਾਦ ਅਹਿਮਦ ,ਜਗਤ ਸਿੰਘ ਠਾਕੁਰ, ਪ੍ਰਿੰਸੀਪਲ ਸੁਨੀਲ ਕੁਮਾਰ ,ਮੋਹਨ ਕੁਮਾਰ ਤੋਂ ਇਲਾਵਾ ਵਿਦਿਆਰਥੀ ਵੀ ਹਾਜ਼ਰ ਸਨ l

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ