Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

May 03, 2024 12:22 PM
SehajTimes

ਫ਼ਤਹਿਗੜ੍ਹ ਸਾਹਿਬ : ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਰੈਂਡਮਾਈਜ਼ੇਸ਼ਨ ਦੇ ਪਹਿਲੇ ਪੜਾਅ ਦਾ ਆਯੋਜਨ ਕੀਤਾ ਗਿਆ। ਇਹ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਹੋਈ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 544 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ 'ਤੇ ਇਸ ਵੰਡ ਦੀ ਗਿਣਤੀ ਅਨੁਸਾਰ ਈ.ਵੀ.ਐਮਜ਼ ਦੇ ਨਾਲ-ਨਾਲ ਵੀ.ਵੀ.ਪੀ.ਏ.ਟੀ. ਮਸ਼ੀਨਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜ ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਈ ਵੀ ਐਮ ਅਤੇ ਵੀ ਵੀ ਪੀ ਏ ਟੀ ਮਸ਼ੀਨਾਂ ਨੂੰ ਰੈਂਡਮਾਈਜ਼ ਕਰ ਦਿੱਤਾ ਗਿਆ ਹੈ, ਇਸ ਤੋਂ ਇਲਾਵਾ ਵਾਧੂ 20 ਪ੍ਰਤੀਸ਼ਤ ਸੀ ਯੂ (ਕੰਟਰੋਲ ਯੂਨਿਟ), 20 ਪ੍ਰਤੀਸ਼ਤ ਬੀ ਯੂ (ਬੈਲਟ ਯੂਨਿਟ) ਅਤੇ 30 ਪ੍ਰਤੀਸ਼ਤ ਵੀ ਵੀ ਪੀ ਏ ਟੀਜ਼ ਰਾਖਵੇਂ ਰੱਖੇ ਗਏ ਹਨ ਜੋ ਕਿਸੇ ਮਸ਼ੀਨ ਵਿੱਚ ਖਰਾਬੀ ਦੀ ਸਥਿਤੀ ਵਿੱਚ ਵਰਤੇ ਜਾ ਸਕਦੇ ਹਨ। ਅੱਜ ਦੀ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਦੇ ਅਨੁਸਾਰ ਵਿਧਾਨ ਸਭਾ ਹਲਕਾ 054-ਬਸੀ ਪਠਾਣਾ ਦੇ 178 ਪੋਲਿੰਗ ਬੂਥਾਂ ਲਈ213 ਬੈਲਟ ਯੂਨਿਟ, 213 ਕੰਟਰੋਲ ਯੂਨਿਟ ਅਤੇ 231 ਵੀਵੀਪੀਏਟੀ ਸੌਂਪੇ ਗਏ ਹਨ। ਵਿਧਾਨ ਸਭਾ ਹਲਕਾ 055-ਫ਼ਤਹਿਗੜ੍ਹ ਸਾਹਿਬ 200 ਪੋਲਿੰਗ ਬੂਥਾਂ ਲਈ 260 ਬੈਲਟ ਯੂਨਿਟ,260 ਕੰਟਰੋਲ ਯੂਨਿਟ ਅਤੇ 260 ਵੀ.ਵੀ.ਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ। ਜਦੋਂ ਕਿ ਵਿਧਾਨ ਸਭਾ ਹਲਕਾ 056-ਅਮਲੋਹ ਦੇ 166 ਪੋਲਿੰਗ ਬੂਥਾਂ ਲਈ 199 ਬੈਲਟ ਯੂਨਿਟ, 199 ਕੰਟਰੋਲ ਯੂਨਿਟ ਅਤੇ 215 ਵੀ.ਵੀ.ਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਅੱਜ ਦੀ ਰੈਂਡਮਾਈਜ਼ੇਸ਼ਨ ਤੋਂ ਬਾਅਦ, ਸਹਾਇਕ ਰਿਟਰਨਿੰਗ ਅਫਸਰਾਂ (ਏਆਰਓ) ਦੁਆਰਾ ਈਵੀਐਮ ਅਤੇ ਵੀਵੀਪੀਏਟੀ ਨੂੰ ਉਨ੍ਹਾਂ ਦੇ ਸਬੰਧਤ ਹਲਕਿਆਂ ਵਿੱਚ ਸਟਰਾਂਗ ਰੂਮਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਰੈਂਡਮਾਈਜੇਸ਼ਨ ਪ੍ਰਕਿਰਿਆ ਦਿਖਾਈ ਗਈ ਅਤੇ ਉਹਨਾਂ ਨੂੰ ਅਗਲੇ ਪੱਧਰ ਦੀ ਰੈਂਡਮਾਈਜੇਸ਼ਨ ਬਾਰੇ ਵੀ ਜਾਣੂ ਕਰਵਾਇਆ ਗਿਆ ਜੋ ਕਿ ਏ.ਆਰ.ਓ ਪੱਧਰ 'ਤੇ ਆਯੋਜਿਤ ਕੀਤੀ ਜਾਵੇਗੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਚੋਣ ਤਹਿਸੀਲਦਾਰ ਸ਼੍ਰੀਮਤੀ ਨਿਰਮਲਾ ਰਾਣੀ, ਆਮ ਆਦਮੀ ਪਾਰਟੀ ਦੇ ਨਵਦੀਪ ਸਿੰਘ ਨਵੀ, ਇੰਡੀਅਨ ਨੈਸ਼ਨਲ ਕਾਂਗਰਸ ਦੇ ਅਸ਼ੋਕ ਗੌਤਮ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਮਿਤ ਝਾਂਜੀ, ਭਾਜਪਾ ਦੇ ਹਰੀਸ਼ ਅਗਰਵਾਲ, ਬਸਪਾ ਦੇ ਮੋਹਣ ਸਿੰਘ ਭੱਟਮਾਜਰਾ, ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ