Sunday, November 02, 2025

Malwa

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

May 03, 2024 01:26 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਜ਼ਿਲ੍ਹੇ ਵਿਚ ਝੋਨੇ ਦੀਆਂ ਵੱਖ-ਵੱਖ ਕਿਸਮਾਂ ਦੇ ਵਿਕਣ ਵਾਲੇ ਬੀਜਾਂ ਦੀ ਕੁਆਲਟੀ ਅਤੇ ਰੇਟ ਉੱਪਰ ਨਿਗਰਾਨੀ ਰੱਖਣ ਲਈ ਬਲਾਕ ਪੱਧਰ ਤੇ ਵਿਸ਼ੇਸ਼ ਟੀਮਾਂ ਦਾ ਗਠਨ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਕਿਸਾਨਾਂ ਨੂੰ ਮਿਆਰੀ ਬੀਜ ਉਪਲਬੱਧ ਕਰਵਾਏ ਜਾ ਸਕਣ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਸਿਫ਼ਾਰਿਸ਼ ਸ਼ੁਧਾ ਬੀਜ ਹੀ ਬੀਜਣ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਬੀਜ ਕੇ ਧਰਤੀ ਹੇਠਲੇ ਪਾਣੀ ਦੀ ਅਤੇ ਖਾਦਾਂ ਦੀ ਬੱਚਤ ਕਰਨ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ। ਉਹਨਾਂ ਨੇ ਵੱਧ ਸਮਾਂ ਲੈਣ ਵਾਲੀ ਝੋਨੇ ਦੀ ਕਿਸਮ ਪੂਸਾ-44 ਬੀਜਣ ਤੋਂ ਗੁਰੇਜ਼ ਕਰਨ ਲਈ ਕਿਹਾ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਇਆ ਜਾ ਸਕੇ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਅਤੇ ਬਲਾਕ ਪੱਧਰੀ ਉੱਡਣ ਦਸਤੇ ਜ਼ਿਲ੍ਹੇ ਵਿਚ ਬੀਜ ਵੇਚਣ ਵਾਲੀਆਂ ਦੁਕਾਨਾਂ ਦੀ ਲਗਾਤਾਰ ਚੈਕਿੰਗ ਕਰਨਗੇ ਅਤੇ ਜੇਕਰ ਕੋਈ ਊਣਤਾਈ ਪਾਈ ਜਾਂਦੀ ਹੈ ਤਾਂ ਸੀਡ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਦੁਕਾਨਦਾਰ ਮਹਿੰਗੇ ਰੇਟ ਉੱਪਰ ਝੋਨੇ ਦਾ ਬੀਜ ਵੇਚਦਾ ਹੈ ਤਾਂ ਖੇਤੀਬਾੜੀ ਵਿਭਾਗ ਦੇ ਧਿਆਨ ਵਿਚ ਲਿਆਂਦਾ ਜਾਵੇ।
  ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਬਲਾਕ ਸਮਾਣਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ (97589-00047), ਬਲਾਕ ਭੂਨਰਹੇੜੀ ਅਤੇ ਸਨੌਰ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਵਿਮਲਪ੍ਰੀਤ ਸਿੰਘ (98159-82309), ਬਲਾਕ ਘਨੌਰ ਦੇ ਕਿਸਾਨ ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ (83605-47756) ਖੇਤੀਬਾੜੀ ਵਿਕਾਸ ਅਫ਼ਸਰ ਜੁਪਿੰਦਰ ਸਿੰਘ ਪੰਨੂ (73070-59201) ਅਤੇ ਖੇਤੀਬਾੜੀ ਵਿਕਾਸ ਅਫ਼ਸਰ ਅਨੁਰਾਗ ਅੱਤਰੀ (97819-93090), ਬਲਾਕ ਪਟਿਆਲਾ ਦੇ ਕਿਸਾਨ ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ (83605-47756) ਅਤੇ ਖੇਤੀਬਾੜੀ ਵਿਕਾਸ ਅਫ਼ਸਰ ਜਸਪਿੰਦਰ ਕੌਰ (95017-394028), ਬਲਾਕ ਰਾਜਪੁਰਾ ਦੇ ਕਿਸਾਨ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ (80547-04471, ਖੇਤੀਬਾੜੀ ਵਿਕਾਸ ਅਫ਼ਸਰ ਨੀਤੂ ਰਾਣੀ (87289-56448) ਅਤੇ ਬਲਾਕ ਨਾਭਾ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਰਸ਼ਪਿੰਦਰ ਸਿੰਘ (98789-86603), ਖੇਤੀਬਾੜੀ ਵਿਕਾਸ ਅਫ਼ਸਰ ਜਸਪ੍ਰੀਤ ਸਿੰਘ ਢਿੱਲੋਂ (99881-11379), ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ