Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡੀ.ਡੀ. ਪੰਜਾਬੀ ’ਤੇ 5 ਮਈ ਤੋਂ ਆਨਲਾਈਨ ਕਲਾਸਾਂ ਲਗਾਉਣ ਦੀ ਪ੍ਰਵਾਨਗੀ

May 04, 2021 07:43 PM
SehajTimes
ਚੰਡੀਗੜ : ਕਰੋਨਾ ਮਹਾਮਾਰੀ ਦੇ ਨਤੀਜੇ ਵਜੋਂ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਨੂੰ ਰੋਕਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਡੀ.ਡੀ. ਪੰਜਾਬੀ ਰਾਹੀਂ ਆਨਲਾਈਨ ਜਮਾਤਾਂ ਲਗਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਹੇਠ ਡੀ.ਡੀ. ਪੰਜਾਬੀ ਰਾਹੀਂ ਮਿਤੀ 5 ਮਈ ਤੋਂ ਵੱਖ-ਵੱਖ ਜਮਾਤਾਂ ਦੀਆਂ ਆਨਲਾਈਨ ਕਲਾਸਾਂ ਸ਼ੂਰੂ ਹੋ ਰਹੀਆਂ ਹਨ। ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਨੇ ਦੱਸਿਆ ਕਿ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਅਨੁਸਾਰ ਵਿਦਿਆਰਥੀ ਸਕੂਲਾਂ ਵਿੱਚ ਨਹੀਂ ਆ ਸਕਦੇ ਜਿਸ ਕਰਕੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇਣ ਦੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਟੀ.ਵੀ. ਕਲਾਸਾਂ ਦਾ ਸਮਾਂ ਸਵੇਰੇ 9 ਵਜੇ ਤੋਂ 10.40 ਤੱਕ ਰਹੇਗਾ ਅਤੇ ਛੇਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਟੀ.ਵੀ.ਕਲਾਸਾਂ ਦਾ ਸਮਾਂ ਸਵੇਰੇ 10.40 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਰਹੇਗਾ। ਇਹਨਾਂ ਡੀਡੀ ਪੰਜਾਬੀ ’ਤੇ ਲਗਾਈਆਂ ਜਾਣ ਵਾਲੀਆਂ ਜਮਾਤਾਂ ਦਾ ਰੋਜ਼ਾਨਾ ਸ਼ਡਿਊਲ ਵਿਦਿਆਰਥੀਆਂ ਕੋਲ ਇੱਕ ਦਿਨ ਪਹਿਲਾਂ ਹੀ ਸਕੂਲ ਦੇ ਮੁਖੀ ਅਤੇ ਸਬੰਧਿਤ ਅਧਿਆਪਕਾਂ ਰਾਹੀਂ ਪੁੱਜਦਾ ਕੀਤਾ ਜਾਵੇਗਾ।
ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਨੇ ਇਹ ਵੀ ਕਿਹਾ ਕਿ ਪਿਛਲੇ ਸਾਲ ਜਦੋਂ ਕਰੋਨਾ ਮਹਾਮਾਰੀ ਆਈ ਸੀ ਤਾਂ ਵਿਭਾਗ ਕੋਲ  ਜ਼ਿਆਦਾ ਤਿਆਰੀ ਨਹੀਂ ਸੀ ਪਰ ਫਿਰ ਵੀ ਬਹੁਤ ਸਾਰੇ ਅਧਿਆਪਕਾਂ ਨੇ ਆਨਲਾਈਨ ਕਲਾਸਾਂ ਲਗਾਈਆਂ ਸਨ। ਹੁਣ ਵਿਭਾਗ ਕੋਲ ਤਜਰਬਾ ਵੀ ਹੈ ਅਤੇ ਅਧਿਆਪਕਾਂ ਨੇ ਪਿਛਲੇ ਸਾਲ ਦੀ ਮਿਹਨਤ ਤੋਂ ਬਹੁਤ ਕੁਝ ਸਿੱਖਿਆ ਹੈ ਜਿਸ ਦਾ ਫਾਇਦਾ ਹੁਣ ਵਿਦਿਆਰਥੀਆਂ ਨੂੰ ਕਈ ਗੁਣਾ ਵੱਧ ਹੋਵੇਗਾ।
ਇਸ ਸਬੰਧੀ ਜਗਤਾਰ ਸਿੰਘ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਨੇ ਦੱਸਿਆ ਕਿ ਪਿਛਲੇ ਸਾਲ ਵੀ ਡੀ ਡੀ ਪੰਜਾਬੀ ’ਤੇ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰਵੀਂ ਜਮਾਤਾਂ ਦੇ 4189 ਲੈਕਚਰ ਪ੍ਰਸਾਰਿਤ ਕੀਤੇ ਗਏ ਸਨ। ਇਸ ਵਿੱਚ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਅੰਗਰੇਜ਼ੀ, ਹਿੰਦੀ, ਗਣਿਤ, ਪੰਜਾਬੀ ਸਾਇੰਸ, ਸਮਾਜਿਕ ਸਿੱਖਿਆ, ਵੈਲਕਮ ਲਾਈਫ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਸਟਰੀਮ ਵਾਇਜ਼ ਲੈਕਚਰ ਵੀ ਸ਼ਾਮਿਲ ਸਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੇ ਪੰਜਾਬ ਐਜੂਕੇਅਰ ਐਪ ਵੀ ਤਿਆਰ ਕੀਤੀ ਹੈ ਜਿਸ ਰਾਹੀਂ ਅਧਿਆਪਕਾਂ ਨੇ ਆਪਣੇ ਤਿਆਰ ਕੀਤੇ ਲੈਕਚਰ ਵੀ ਅਪਲੋਡ ਕੀਤੇ ਹੋਏ ਹਨ ਅਤੇ ਵਿਦਿਆਰਥੀ ਇਸ ਤੋਂ ਭਰਪੂਰ ਲਾਭ ਉਠਾ ਰਹੇ ਹਨ। ਉਹਨਾਂ ਕਿਹਾ ਕਿ ਡੀ.ਡੀ. ਪੰਜਾਬੀ ਰਾਹੀਂ ਆਨਲਾਈਨ ਕਲਾਸਾਂ ਦਾ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਾਲ ਐਫੀਲੀਏਟਿਡ ਅਤੇ ਐਸੋਸ਼ੀਏਟਡ ਸਕੂਲਾਂ ਦੇ ਵਿਦਿਆਰਥੀ ਵੀ ਲਾਭ ਉਠਾ ਸਕਣਗੇ।
ਇਸ ਸੰਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਕਲਾਸਾਂ ਨੂੰ ਲਗਾਉਣ ਲਈ ਵਿਦਿਆਰਥੀ ਡੀ.ਡੀ.ਪੰਜਾਬੀ ਨੂੰ ਫਰੀ ਡਿਸ਼ ਦੇ ਚੈਨਲ ਨੰਬਰ 22, ਏਅਰਟੈੱਲ ਡਿਸ ਦੇ ਚੈਨਲ ਨੰਬਰ 572, ਵੀਡੀਓਕੋਨ ਡੀ ਟੂ ਐੱਚ ਦੇ ਚੈਨਲ ਨੰਬਰ 791, ਟਾਟਾ ਸਕਾਈ ਦੇ ਚੈਨਲ ਨੰਬਰ 1949, ਫਾਸਟਵੇਅ ਦੇ ਚੈਨਲ ਨੰਬਰ 39, ਡਿਸ਼ ਟੀ.ਵੀ. ਦੇ, ਚੈਨਲ ਨੰਬਰ 1169, ਸਨ ਡਾਇਰੈਕਟ ਦੇ ਚੈਨਲ ਨੰਬਰ 670 ਅਤੇ ਰਿਲਾਇੰਸ ਬਿਗ ਟੀ.ਵੀ. ਦੇ ਚੈਨਲ ਨੰਬਰ 950 ਤੇ ਦੇਖ ਸਕਦੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ