Monday, September 15, 2025

Health

ਕੇਅਰ ਕੰਪੇਨੀਅਨ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ

May 03, 2024 06:11 PM
ਤਰਸੇਮ ਸਿੰਘ ਕਲਿਆਣੀ

ਸ਼ੇਰਪੁਰ : ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ ਦੀ ਅਗਵਾਈ ਵਿੱਚ ਮੁਢਲਾ ਸਿਹਤ ਕੇਂਦਰ ਪੰਜਗਰਾਈਆਂ ਵਿਖੇ ਲੋਕਾਂ ਨੂੰ ਕੇਅਰ ਕੰਪੇਨੀਅਨ ਪ੍ਰੋਗਰਾਮ ( ਸੀ ਸੀ ਪੀ ) ਬਾਰੇ ਜਾਗਰੂਕ ਕੀਤਾ ਗਿਆ ਹੈ। ਲੋਕਾਂ ਨੂੰ ਟੀਕਾਕਰਨ ਦੌਰਾਨ ਹਰਪ੍ਰੀਤ ਕੌਰ ਬਲਾਕ ਐਜੂਕੇਟਰ ਵੱਲੋਂ ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਗਈ। ਬੀ. ਈ. ਈ ਹਰਪ੍ਰੀਤ ਕੌਰ ਨੇ ਦੱਸਿਆ ਕਿ ਬਹੁ-ਪ੍ਰਭਾਵੀ ਸਿਹਤ ਸੁਧਾਰ ਪ੍ਰੋਗਰਾਮ ‘ਕੇਅਰ ਕੰਪੇਨੀਅਨ’ ( ਸੀ.ਸੀ.ਪੀ.) ਦਾ ਮੁੱਖ ਟੀਚਾ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਸਬੰਧੀ ਜਾਗਰੂਕਤਾ ਮੁਹਿੰਮ ਵਿਚ ਸ਼ਾਮਲ ਕਰਨਾ ਸੀ ਤਾਂ ਜੋ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਕੀਤਾ ਜਾ ਸਕੇ। ਉਹਨਾਂ ਕਿਹਾ ਕੇ ਹੁਣ ਇਸ ਪੑੋਗਰਾਮ ਦਾ ਦਾਇਰਾ ਹੋਰ ਵਧਾਇਆ ਗਿਆ ਹੈ, ਜਿਸ ਤਹਿਤ ਜਨਰਲ ਮੈਡੀਕਲ ਅਤੇ ਸਰਜੀਕਲ ਕੇਅਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਬੀਪੀ, ਸੂਗਰ ਦਿਲ ਦੀਆਂ ਬਿਮਾਰੀਆਂ ‘ਤੇ ਕੇਂਦਰਿਤ ਕੀਤਾ ਗਿਆ ਹੈ ਕਿ ਕਿਸ ਤਰ੍ਹਾਂ ਇਹਨਾਂ ਬਿਮਾਰੀਆਂ ਤੋਂ ਮਰੀਜ਼ ਆਪਣਾ ਧਿਆਨ ਰੱਖ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋ ਟੋਲ ਫ੍ਰੀ ਨੰਬਰ ਅਤੇ ਵਟਸਐਪ ਨੰਬਰ ਵੀ ਜਾਰੀ ਕੀਤੇ ਹੋਏ ਹਨ ਜਿਹਨਾਂ ਰਾਹੀਂ ਕੋਈ ਵੀ ਵਿਅਕਤੀ ਸਿਹਤ ਸੰਦੇਸਾਂ ਲਈ ਸਬਸਕ੍ਰਾਇਬ ਕਰ ਸਕਦਾ ਹੈ ਅਤੇ ਇਹ ਸੰਦੇਸ਼ ਉਨ੍ਹਾਂ ਨੂੰ ਤਿੰਨ ਮਹੀਨਿਆਂ ਲਈ ਪ੍ਰਾਪਤ ਹੋਣਗੇ। ਇਸ ਦੌਰਾਨ ਵਿਅਕਤੀ ਸਿਹਤ ਸੰਬੰਧੀ ਆਪਣੇ ਸਵਾਲਾਂ ਦੇ ਜਵਾਬ ਵੀ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਡਾ. ਨਿਧਾ, ਚੀਫ ਫਾਰਮੈਸੀ ਅਫ਼ਸਰ ਨੰਦ ਸਿੰਘ,ਰਾਜੇਸ਼ ਰਿਖੀ,ਰੁਪਿੰਦਰ ਸਿੰਘ, ਗੁਰਮੀਤ ਕੌਰ,ਰੁਪਿੰਦਰ ਕੌਰ, ਗੌਰੀ ਬੀਬੀ ਵੀ ਹਾਜ਼ਰ ਸਨ ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ