Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

May 03, 2024 06:44 PM
SehajTimes
ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ। ਚੋਣਾਂ ਵਿੱਚ ਬੱਚਿਆਂ ਦੀ ਵਰਤੋਂ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਫ ਦਿਸ਼ਾ-ਨਿਰਦੇਸ਼ ਹਨ ਕਿ ਚੋਣ ਰੈਲੀਆਂ/ਮੁਹਿੰਮਾਂ ਵਿਚ ਬੱਚਿਆਂ ਦੀ ਵਰਤੋਂ ਨਾ ਕੀਤੀ ਜਾਵੇ। 
 
ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀਆਂ ਗਲਤੀਆਂ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ। ਉੱਧਰ ਆਮ ਆਦਮੀ ਪਾਰਟੀ ਨੂੰ ‘ਅਨਸੈਕਰਡ ਗੇਮਜ਼ ਆਫ ਪੰਜਾਬ’ ਵਰਗੀਆਂ ਪੋਸਟਾਂ/ਵੀਡੀਓਜ਼ ਪਾਉਣ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਲਈ ਜਾਤ ਆਧਾਰਤ ਟਿੱਪਣੀਆਂ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੇ ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਗਿਆ ਹੈ। ਤਰਨ ਤਾਰਨ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਜਾਤ ਆਧਾਰਤ ਟਿੱਪਣੀਆਂ ਦੀ ਵਰਤੋਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀ ਗਲਤੀ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ