Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

May 03, 2024 08:02 PM
SehajTimes
ਮੋਹਾਲੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਹਰ ਇੱਕ ਵੋਟ ਜਰੂਰੀ, ਦੇ ਸੁਨੇਹੇ ਨੂੰ ਪੂਰਾ ਕਰਨ ਦੇ ਮਕਸਦ ਨਾਲ ਜਿਲ੍ਹਾ ਸਵੀਪ ਟੀਮ ਵੱਲੋਂ ਨਵੇਂ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡਮਾਈਜ਼ੇਸ਼ਨ ਮੌਕੇ ਚੋਣ ਦਫਤਰ ਦੇ ਈ ਵੀ ਐਮ ਵੇਅਰ ਹਾਊਸ ਵਿਖੇ ਆਏ ਹੋਏ ਸਟਾਫ ਲਈ ਜਿਲ੍ਹਾ ਚੋਣ ਦਫਤਰ ਵੱਲੋਂ ਤਿਉਹਾਰ ਵਰਗਾ ਮਾਹੌਲ ਸਿਰਜਿਆ ਗਿਆ ਜਿਸ ਤਹਿਤ ਚੋਣ ਮਸਕਟ ਸ਼ੇਰਾ, ਸ਼ੈਲਫੀ ਪੁਆਇੰਟ ਅਤੇ ਲੋਕਤੰਤਰ ਦੀ ਮਾਤਾ ਦਾ ਸਟੇਚੂ ਵੀ ਤਿਆਰ ਕੀਤਾ ਗਿਆ ਅਤੇ ਸਵਾਗਤੀ ਗੇਟ ਵੀ ਲਗਾਇਆ ਗਿਆ। ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੋਟਰ ਜਾਗਰੂਕਤਾ ਦੇ ਸੁਨੇਹੇ ਵਾਲੀਆਂ ਟੋਪੀਆਂ ਵੰਡੀਆਂ ਗਈਆਂ। ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਆਏ ਹੋਏ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਪੋਲਿੰਗ ਸਟਾਫ ਵੱਲੋਂ ਸ਼ੇਰੇ ਅਤੇ ਸੈਲਫੀ ਪੁਆਇੰਟ ਨਾਲ ਤਸਵੀਰਾਂ ਖਿਚਵਾਈਆਂ ਗਈਆਂ ਅਤੇ ਜਿਲ੍ਹਾ ਚੋਣ ਅਫਸਰ ਆਸ਼ਿਕਾ ਜੈਨ ਵੱਲੌਂ ਉਹਨਾ ਦੇ ਸਵਾਗਤ ਲਈ ਕੀਤੇ ਯਤਨਾਂ ਲਈ ਖੁਸ਼ੀ ਦਾ ਇਜਹਾਰ ਕੀਤਾ ਗਿਆ। ਬਲਵਿੰਦਰ ਸਿੰਘ ਪੀ ਟੀ ਯੂ ਕੈੰਪਸ ਅਤੇ ਰਾਜਿੰਦਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਟਾਫ ਨੂੰ ਉਤਸ਼ਾਹਿਤ ਕਰਦੇ ਹਨ। ਹੀਟ ਵੇਵ ਨੂੰ ਧਿਆਨ ਵਿੱਚ ਰੱਖਦੇ ਹੋਏ ਟੈਂਟ, ਪਾਣੀ ਅਤੇ ਖਾਣੇ ਦੇ ਉਚਿਤ ਪ੍ਰਬੰਧ ਕੀਤੇ ਗਏ ਸਨ ਜਿਹਨਾਂ ਦੀ ਨਿਗਰਾਨੀ ਖੁਦ ਚੋਣ ਤਹਿਸੀਲਦਾਰ ਸੰਜੇ ਕੁਮਾਰ ਕਰ ਰਹੇ ਸਨ।

Have something to say? Post your comment

 

More in Chandigarh

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਐੱਲ.ਜੀ. ਇਲੈਕਟ੍ਰੌਨਿਕਸ ਇੰਡੀਆ ਨੇ ਪ੍ਰਧਾਨ ਮੰਤਰੀ ਦਫ਼ਤਰ ਭਵਨ ਸੇਵਾ ਤੀਰਥ ਵਿੱਚ ਐਡਵਾਂਸਡ ਐੱਚ.ਵੀ.ਏ.ਸੀ. ਹੱਲ ਸਥਾਪਿਤ ਕੀਤੇ

ਸ਼੍ਰੇਆ ਘੋਸ਼ਾਲ ਬਣੀ ਤਿੰਨ ਦਹਾਕਿਆਂ ਵਿੱਚ ਇੱਕ ਲਾਈਵ ਐਲਬਮ ਲਾਂਚ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਕਲਾਕਾਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

ਮਹਾਂਵੀਰ ਜੈਅੰਤੀ ਮੌਕੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਆਦੇਸ਼