Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

May 04, 2024 01:54 PM
SehajTimes

ਫ਼ਤਹਿਗੜ੍ਹ ਸਾਹਿਬ : ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀਆਂ ਗਈਆਂ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਜਾਰੀ ਕੀਤਾ ਗਿਆ। ਇਨ੍ਹਾਂ ਕਿਉ.ਆਰ. ਕੋਡ ਦੀ ਸਹਾਇਤਾ ਨਾਲ ਵੋਟਰ ਆਪਣੀ ਲੋੜ ਅਨੁਸਾਰ ਮੋਬਾਇਲ ਐਪ ਡਾਊਨਲੋਡ ਕਰ ਸਕਣਗੇ। ਇਨ੍ਹਾਂ ਮੋਬਾਇਲ ਐਪ ਵਿੱਚ ਵੋਟਰ ਹੈਲਪ ਲਾਇਨ, ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਸਕਸ਼ਮ ਐਪ, ਸੀ. ਵਿਜਿਲ, ਨੋ ਯੂਅਰ ਕੈਂਡੀਡੇਟ, ਵੋਟਰ ਸਰਵਿਸ ਪੋਰਟਲ ਤੇ ਵੋਟਰ ਅਵੇਅਰਨੈੱਸ ਐਪ ਸ਼ਾਮਲ ਹਨ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਅਜੌਕੇ ਸੂਚਨਾ ਤਕਨਾਲੌਜੀ ਦੇ ਦੌਰ ਵਿੱਚ ਚੋਣ ਕਮਿਸ਼ਨ ਵੱਲੋਂ ਇਹ ਮੋਬਾਇਲ ਐਪਸ ਬਣਾਈਆਂ ਗਈਆਂ ਹਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਚੋਣਾ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਬਣਾਈ ਗਈ ਸੀ.ਵਿਜਲ ਐਪ ਰਾਹੀਂ ਵੋਟਰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸਿ਼ਕਾਇਤ ਪਾ ਸਕਦੇ ਹਨ ਅਤੇ ਉਨ੍ਹਾਂ ਦੀ ਸਿ਼ਕਾਇਤ ਦਾ ਤੈਅ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਐਪ ’ਤੇ ਪਹਿਲਾਂ ਤੋਂ ਹੀ ਬਣਾਈ ਗਈ ਵੀਡੀਓ ਜਾਂ ਆਡੀਓ ਕਲਿੱਪ ਨਹੀਂ ਪਾਈ ਜਾ ਸਕਦੀ। ਉਨ੍ਹਾਂ ਹੋਰ ਦੱਸਿਆ ਕਿ ਮੋਬਾਇਲ ਐਪ ਵੋਟਰ ਹੈਲਪਲਾਈਨ ਰਾਹੀਂ ਵੋਟਰ ਜਿਥੇ ਆਪਣੀ ਵੋਟ ਬਣਾਉਣ ਅਤੇ ਉਸ ਨਾਲ ਸਬੰਧਤ ਹੋਰ ਸੇਵਾਵਾਂ ਹਾਸਲ ਕਰ ਸਕਦੇ ਹਨ ਉਥੇ ਹੀ ਇਸ ਐਪ ਰਾਹੀਂ ਚੋਣਾਂ ਦੇ ਨਤੀਜਿਆਂ, ਪੋਲਿੰਗ ਬੂਥ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਮੋਬਾਇਲ ਐਪ ਆਈ.ਫੋਨ ਤੇ ਐਂਡਰਾਇਡ ਫੋਨ ਲਈ ਵਿਸ਼ੇਸ਼ ਰੂਪ ਵਿੱਚ ਤਿਆਰ ਕੀਤੀਆਂ ਗਈਆਂ ਹਨ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਵਾਸਤੇ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਤੇ ਦਿਵਿਆਂਗਜਨਾਂ ਨੂੰ ਘਰ ਤੋਂ ਹੀ ਵੋਟ ਪਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ, ਤਾਂ ਜੋ ਬਜ਼ੁਰਗ ਤੇ ਦਿਵਆਂਗ ਆਪਣੇ ਸੰਵਿਧਾਨਕ ਹੱਕ ਦਾ ਇਸਤੇਮਾਲ ਆਸਾਨੀ ਨਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਮਹਿਲਾ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ 054-ਬਸੀ ਪਠਾਣਾ,055-ਫ਼ਤਹਿਗੜ੍ਹ ਸਾਹਿਬ ਤੇ 056-ਅਮਲੋਹ ਵਿੱਚ ਇੱਕ-ਇੱਕ ਪਿੰਕ ਪੋਲਿੰਗ ਸਟੇਸ਼ਨ ਵੀ ਬਣਾਇਆ ਜਾ ਰਿਹਾ ਹੈ ਜਿਥੇ ਕਿ ਚੋਣ ਅਮਲੇ ਵਿੱਚ ਮਹਿਲਾਵਾਂ ਦੀ ਡਿਊਟੀ ਹੀ ਲਗਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਤੇ ਪੀਣ ਵਾਲੇ ਸਾਫ ਸੁਥਰੇ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾ ਅਤੇ ਔਰਤਾਂ ਤੇ ਮਰਦਾਂ ਲਈ ਵੱਖਰੇ ਪਖਾਨਿਆਂ ਦੀ ਸਹੂਲਤ ਵੀ ਦਿੱਤੀ ਜਾਵੇਗੀ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਹੋਰ ਦੱਸਿਆ ਕਿ ਚੋਣ ਅਮਲੇ ਦੀ ਚੋਣਾਂ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਵਾਸਤੇ ਪੋਸਟਲ ਬੈਲਟ ਪੇਪਰ (ਫਾਰਮ ਨੰ: 12) ਦੀ ਸਹੂਲਤ ਵੀ ਦਿੱਤੀ ਗਈ ਹੈ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟ ਸਾਡਾ ਸੰਵਿਧਾਨਕ ਹੱਕ ਹੈ ਅਤੇ ਇਸ ਦੇ ਇਸਤੇਮਾਲ ਤੋਂ ਕਦੇ ਵੀ ਅਵੇਸਲਾ ਨਹੀਂ ਹੋਣਾ ਚਾਹੀਦਾ । ਇਸ ਲਈ ਵੋਟਰ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਤੇ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਵੀ ਹਾਜਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ