Sunday, December 21, 2025

Majha

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

May 04, 2024 11:15 PM
Manpreet Singh khalra

ਭਿੱਖੀਵਿੰਡ : ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਦੇ ਨਜ਼ਦੀਕੀ ਜੋਬਨਦੀਪ ਸਿੰਘ ਧੁੰਨ ਨੂੰ ਪਾਰਟੀ ਪ੍ਰਤੀ ਕੀਤੀਆ ਗਤੀਵਿਧੀਆਂ ਨੂੰ ਵੇਖਦੇ ਹੋਏ ਪਾਰਟੀ ਹਾਈਕਮਾਂਡ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੋਰਟਸ ਵਿੰਗ ਦਾ ਸਟੇਟ ਜੁਆਇਟ ਸੈਕਟਰੀ ਦਾ ਅਹੁਦਾ ਦੇ ਕੇ ਨਿਵਾਜਿਆ ਗਿਆ ਹੈ । ਜੋਬਨਦੀਪ ਸਿੰਘ ਦੇ ਇਸ ਅਹੁਦੇ ਨੂੰ ਮਿਲਣ ਤੇ ਹਲਕਾ ਖੇਮਕਰਨ ਦੇ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਬਨਦੀਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਮੈ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ । ਉਹਨਾਂ ਕਿਹਾ ਕਿ ਪਾਰਟੀ ਨੇ ਉਹਨਾਂ ਦੀਆਂ ਗਤੀਵਿਧੀਆਂ ਅਤੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਨੂੰ ਵੇਖਦੇ ਹੋਏ ਮੈਨੂੰ ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਦੇ ਕੇ ਨਿਵਾਜਿਆ ਹੈ । ਅਖੀਰ ਵਿੱਚ ਵਿਧਾਇਕ ਸਰਵਨ ਸਿੰਘ ਧੁੰਨ, ਹਰਜਿੰਦਰ ਸਿੰਘ ਬੁਰਜ਼ , ਸਰਪੰਚ ਜਸਵਿੰਦਰ ਸਿੰਘ ਡਲੀਰੀ, ਯਾਦਵਿੰਦਰ ਸਿੰਘ ਦੁੱਬਲੀ, ਹਰਪ੍ਰੀਤ ਸਿੰਘ ਬਿੱਲਾ, ਬਲਦੇਵ ਸਿੰਘ ਬਾਵਾ, ਗੁਰਸੇਵਕ ਸਿੰਘ ਭਾਟੀਆ ਨੇ ਜੋਬਨਦੀਪ ਸਿੰਘ ਨੂੰ ਵਧਾਈ ਦਿੱਤੀ ।

Have something to say? Post your comment

 

More in Majha

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਕੀਤਾ ਕਾਬੂ

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ