Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

May 06, 2024 11:39 AM
SehajTimes

ਮੋਹਾਲੀ : ਸਾਰੀਆਂ ਗਰਭਵਤੀ ਔਰਤਾਂ ਦਾ ਜਲਦ ਤੋਂ ਜਲਦ ਪੰਜੀਕਰਣ ਕੀਤਾ ਜਾਵੇ ਅਤੇ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ  ਤਾਂ ਕਿ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਠੱਲ੍ਹ ਪਾਈ ਜਾ ਸਕੇ। ਇਹ ਹਦਾਇਤਾਂ ਮੋਹਾਲੀ ਅਰਬਨ ਏਰੀਏ ਦੀਆਂ ਐਲ.ਐਚ.ਵੀ. ਅਤੇ ਏ.ਐਨ.ਐਮਜ਼ ਨਾਲ ਅੱਜ  ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘ ਵਲੋਂ ਦਿਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਅਤੇ ਲੋੜੀਂਦੀ ਦੇਖਭਾਲ ਤੋਂ ਵਾਂਝੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਸਮੇਂ ਸਿਰ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਇਸ ਤਰ੍ਹਾਂ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦੇ ਪ੍ਰਮੁੱਖ ਉਦੇਸ਼ਾਂ ਵਿੱਚੋਂ ਇੱਕ ਮਾਤਰੀ ਮੌਤ ਦਰ ਨੂੰ ਘਟਾਉਣਾ ਵੀ ਹੈ। ਇਸ ਲਈ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਿਹਤ ਕੇਂਦਰ ਵਿਚ ਕੋਈ ਵੀ ਗਰਭਵਤੀ ਮਾਂ ਪਹਿਲੀ ਵਾਰ ਚੈੱਕਅਪ ਦੌਰਾਨ ਹੀ ਹਾਈ ਰਿਸਕ ਲੱਗੇ ਜਿਵੇਂ ਬੀ. ਪੀ. ਵਧਦਾ ਹੋਵੇ,  ਖੂਨ 7 ਗ੍ਰਾਮ ਤੋਂ ਘੱਟ ਹੋਵੇ ਜਾਂ 5 ਫੁੱਟ ਤੋਂ ਘੱਟ ਕੱਦ ਹੋਵੇ ਆਦਿ ਤਾਂ ਉਸ ਮਰੀਜ਼ ਨੂੰ ਤੁਰੰਤ ਜ਼ਿਲ੍ਹਾ ਸਰਕਾਰੀ ਹਸਪਤਾਲ ਪੱਧਰ ’ਤੇ ਰੈਫਰ ਕੀਤਾ ਜਾਵੇ। ਉਸ ਸਮੇਂ ਉਸ ਮਰੀਜ਼ ਦੇ ਵਾਰਿਸ ਨੂੰ ਇਹ ਵੀ ਸਮਝਾਇਆ ਜਾਵੇ ਕਿ ਮਾਂ ਅਤੇ ਬੱਚੇ ਦੀ ਜਾਨ ਨੂੰ ਖਤਰਾ ਕਿਵੇਂ ਘਟਾਇਆ ਜਾ ਸਕਦਾ ਹੈ ਅਤੇ ਇਹ ਸਭ ਕੁੱਝ ਗਰਭਵਤੀ ਮਾਵਾਂ ਨੂੰ ਵੀ ਦੱਸਣਾ ਯਕੀਨੀ ਬਣਾਇਆ ਜਾਵੇ।

ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਗਰਭਵਤੀ ਔਰਤਾਂ ਦਾ ਮਾਹਰ ਡਾਕਟਰ ਕੋਲੋਂ ਸਰਕਾਰੀ ਹਸਪਤਾਲਾਂ ਵਿਚ ਹੀ ਚੈਕਅੱਪ ਕਰਵਾਇਆ ਜਾਵੇ ਕਿਉਂਕਿ ਸਪੈਸ਼ਲਿਸਟ ਡਾਕਟਰ ਜ਼ਿਆਦਾ ਗਿਆਨਵਾਨ ਹੁੰਦੇ ਹਨ। ਅਜਿਹੇ ਵਿਅਕਤੀ ਜਿਨ੍ਹਾਂ ਕੋਲ ਗਰਭਵਤੀ ਮਾਵਾਂ ਦੀ ਜਾਂਚ ਸਬੰਧੀ ਮੁਹਾਰਤ ਹਾਸਲ ਨਹੀਂ ਹੈ, ਉਨ੍ਹਾਂ ਕੋਲ ਜਾਣ ਨਾਲ ਮਾਂ ਅਤੇ ਬੱਚੇ ਦੋਵਾਂ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਮੀਟਿੰਗ ’ਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਚ.ਚੀਮਾ ਵੀ ਮੌਜੂਦ ਸਨ।

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ