Tuesday, June 17, 2025

Malwa

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

May 06, 2024 12:11 PM
SehajTimes
 
ਪਟਿਆਲਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਟਿਆਲਾ ਜ਼ਿਲ੍ਹੇ ਵਿੱਚ ਲੰਘੇ ਵਰ੍ਹੇ ਆਏ ਹੜ੍ਹਾਂ ਦੇ ਮੱਦੇਨਜ਼ਰ ਭਵਿੱਖ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਕਰਕੇ ਘੱਗਰ ਤੇ ਹੋਰਨਾਂ ਨਦੀਆਂ, ਨਾਲਿਆਂ ਵਿੱਚ ਜਿੱਥੇ ਬੰਨ੍ਹ ਟੁੱਟੇ ਸਨ, ਉਨ੍ਹਾਂ ਥਾਵਾਂ ਦਾ ਉਹ ਖ਼ੁਦ ਦੌਰਾ ਕਰਕੇ ਤਾਜਾ ਸਥਿਤੀ ਦਾ ਜਾਇਜ਼ਾ ਲੈਣਗੇ ਤਾਂ ਕਿ ਭਵਿੱਖ ਵਿੱਚ ਹੋਰ ਵੀ ਮਜ਼ਬੂਤ ਪ੍ਰਬੰਧ ਕਰਨੇ ਯਕੀਨੀ ਬਣਾਏ ਜਾ ਸਕਣ। ਡਿਪਟੀ ਕਮਿਸ਼ਨਰ ਨੇ ਜਲ ਨਿਕਾਸ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਲੋਕ ਨਿਰਮਾਣ ਵਿਭਾਗਾਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰਭਾਵਤ ਪਿੰਡਾਂ ਤੇ ਇਲਾਕਿਆਂ ਮੁਤਾਬਕ ਪ੍ਰਤੀ ਪਿੰਡ 1000 ਬੈਗ ਸੀਮਿੰਟ ਦੇ ਖਾਲੀ ਥੈਲੇ ਮਿੱਟੀ ਨਾਲ ਭਰਕੇ ਅਗੇਤੇ ਹੀ ਰੱਖਣ ਲੈਣ। ਇਸ ਤੋਂ ਬਿਨ੍ਹਾਂ ਵੱਡੇ ਪਾੜ ਪੈਣ ਦੀ ਸੂਰਤ ਵਿੱਚ ਇਨ੍ਹਾਂ ਨੂੰ ਬੰਨ੍ਹਣ ਲਈ ਲੋਹੇ ਦੇ ਜਾਲ ਵੀ ਬੁਣਵਾ ਲਏ ਜਾਣ ਤਾਂ ਕਿ ਹੰਗਾਮੀ ਸਥਿਤੀ ਮੌਕੇ ਪਾੜ ਤੁਰੰਤ ਪੂਰੇ ਜਾ ਸਕਣ ਦੀ ਕਾਰਵਾਈ ਕੀਤੀ ਜਾ ਸਕੇ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਜਲ ਸਰੋਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ, ਟਾਂਗਰੀ, ਝੰਬੋ ਵਾਲੀ ਚੋਅ, ਸਰਹਿੰਦ ਚੋਅ, ਵੱਡੀ ਨਦੀ ਤੇ ਛੋਟੀ ਨਦੀ ਸਮੇਤ ਹੋਰ ਨਦੀਆਂ ਤੇ ਨਾਲਿਆਂ ਦੀ ਸਫਾਈ ਤੇ ਬੰਨ੍ਹ ਮਜ਼ਬੂਤ ਕਰਨ ਦੀ ਕਾਰਵਾਈ ਕਰਨ ਲਈ ਅਗੇਤੇ ਯਤਨ ਅਰੰਭੇ ਜਾਣ। ਮੀਟਿੰਗ 'ਚ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਏ.ਡੀ.ਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਨੀਤ ਕੌਰ, ਸਮੇਤ ਮੰਡੀ ਬੋਰਡ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
 

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ