Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦਾ ਲਾਇਸੰਸ 30 ਦਿਨਾਂ ਲਈ ਮੁਅੱਤਲ  

May 06, 2024 01:33 PM
SehajTimes
ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਰਾਜ ਸ਼ਿਆਮਕਰਨ ਤਿੜਕੇ ਵੱਲੋ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਐਸ.ਸੀ.ਓ. ਨੰ:103, ਕੈਬਿਨ ਨੰ:4-5-6, ਬੇਸਮੈਂਟ, ਫੇਜ-11. ਮੋਹਾਲੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ 30 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦੇ ਮਾਲਕ ਸ੍ਰੀ ਜਗਜੀਤ ਸਿੰਘ ਪੁੱਤਰ ਸ੍ਰੀ ਭੋਲਾ ਸਿੰਘ ਵਾਸੀ ਪਿੰਡ ਅਤੇ ਡਾਕਖਾਨਾ ਸਕਤਾ ਖੇੜਾ, ਤਹਿਸੀਲ-ਮੰਡੀ ਡੱਬਵਾਲੀ, ਜ਼ਿਲ੍ਹਾ ਸਿਰਸਾ, ਹਰਿਆਣਾ ਹਾਲ ਵਾਸੀ ਪਿੰਡ ਅਤੇ ਡਾਕਖਾਨਾ ਕੁੰਬੜਾ, ਤਹਿਸੀਲ-ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ 366/ਆਈ.ਸੀ. ਮਿਤੀ 10 ਦਸੰਬਰ 2019 ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ ਮਿਤੀ 09 ਦਸੰਬਰ 2024 ਤੱਕ ਹੈ। ਫਰਮ ਨੂੰ ਐਕਟ/ਰੂਲਜ਼ ਵਿੱਚ ਦਰਸਾਏ ਗਏ ਉਪਬੰਧਾਂ ਦੀ ਪਾਲਣਾ ਕਰਨ ਲਈ ਪੱਤਰ ਮਿਤੀ 20-10-2020 ਰਾਹੀਂ ਪਾਬੰਦ ਕੀਤਾ ਗਿਆ ਸੀ। ਲਾਇਸੰਸ ਦੀਆਂ ਸ਼ਰਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, ਰੂਲਜ਼, ਸੋਧਾਂ, ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਮਹੀਨਾਵਾਰ ਰਿਪੋਰਟ, ਉਕਤ ਐਕਟ ਦੀ ਧਾਰਾ 7 ਅਧੀਨ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ/ਸੈਮੀਨਾਰਾਂ ਸਬੰਧੀ ਜਾਣਕਾਰੀ ਇਸ ਦਫਤਰ ਅਤੇ ਛਿਮਾਹੀ ਅਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਉਕਤ ਰਿਪੋਰਟਾਂ ਨਾ ਭੇਜਣ ਦੀ ਸੂਰਤ ਵਿੱਚ ਪੱਤਰ ਮਿਤੀ 08-12-2022 ਰਾਹੀਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ-6 (1)(e) ਦੀ ਉਲੰਘਣਾ ਕਰਨ ਕਰਕੇ ਲਾਇਸੰਸੀ ਤੋਂ ਸਪੱਸ਼ਟੀਕਰਨ ਸਮੇਤ ਪੁੱਖਤਾ ਦਸਤਾਵੇਜ਼ ਇਸ ਦਫਤਰ ਨੂੰ ਭੇਜਣ ਦੀ ਹਦਾਇਤ ਕੀਤੀ ਗਈ। ਲਾਇਸੰਸੀ ਦੇ ਦਫਤਰੀ ਪਤੇ ਅਤੇ ਇਸ ਜ਼ਿਲ੍ਹੇ ਦੇ ਰਿਹਾਇਸ਼ੀ ਪਤੇ ਤੇ ਰਜਿਸਟਰਡ ਪੋਸਟ ਅਤੇ ਤਹਿਸੀਲਦਾਰ ਰਾਹੀਂ ਭੇਜਿਆ ਗਿਆ ਸੀ। ਪ੍ਰੰਤੂ ਰਜਿਸਟਰਡ ਪੋਸਟ ਰਾਹੀਂ ਭੇਜੇ ਗਏ ਪੱਤਰ ਅਣਡਲੀਵਰ ਪ੍ਰਾਪਤ ਹੋਏ ਹਨ ਅਤੇ ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਪਾਇਆ ਗਿਆ।
 
ਮਹੀਨਾਵਾਰ ਰਿਪੋਰਟ ਨਾ ਭੇਜਣ ਅਤੇ ਦਫਤਰ ਬੰਦ ਹੋਣ ਕਰਕੇ ਲਾਇਸੰਸੀ ਨੂੰ ਪੱਤਰ ਮਿਤੀ 04-10-2023 ਰਾਹੀਂ ਮੁੜ ਨੋਟਿਸ ਜਾਰੀ ਕੀਤਾ ਗਿਆ ਸੀ। ਲਾਇਸੰਸੀ ਸ੍ਰੀ ਜਗਜੀਤ ਸਿੰਘ ਵੱਲੋਂ ਈਮੇਲ ਦਰਖਾਸਤ ਮਿਤੀ 01-01-2024 ਰਾਹੀਂ ਲਿਖਿਆ ਗਿਆ ਹੈ ਕਿ ਉਸ ਨੂੰ ਲਾਇਸੰਸ ਸਾਲ 2019 ਦੇ ਅੰਤ ਵਿੱਚ ਮਿਲਿਆ ਸੀ। ਪਰ ਸਾਲ 2020 ਵਿੱਚ ਕਰੋਨਾ ਵਾਇਰਸ ਲੌਕਡਾਊਨ ਕਾਰਨ ਕੰਮ ਬੰਦ ਹੋ ਗਿਆ ਅਤੇ ਨੁਕਸਾਨ ਹੋਇਆ ਜਿਸ ਕਰਕੇ ਉਸ ਵੱਲੋਂ ਦਫ਼ਤਰ ਬੰਦ ਕਰ ਦਿੱਤਾ ਸੀ। ਹੁਣ ਉਹ ਇੱਥੇ ਕੰਮ ਨਹੀਂ ਕਰਨਾ ਚਾਹੁੰਦਾ। ਉਹ ਮੁੰਬਈ ਵਿੱਚ ਰਹਿ ਰਿਹਾ ਹੈ। ਜਿਸ ਸਬੰਧੀ ਇਸ ਦਫਤਰ ਦੇ ਪੱਤਰ  ਮਿਤੀ 16-01-2024 ਰਾਹੀਂ ਲਾਇਸੰਸੀ ਨੂੰ ਲਿਖਿਆ ਸੀ ਕਿ ਹਲਫੀਆ ਬਿਆਨ, ਮਹੀਨਾਵਾਰ ਰਿਪੋਰਟ ਅਤੇ ਅਸਲ ਲਾਇਸੰਸ ਦੀ ਕਾਪੀ ਭੇਜੀ ਜਾਵੇ। ਲਾਇਸੰਸੀ ਸ੍ਰੀ ਜਗਜੀਤ ਸਿੰਘ ਨੇ ਈਮੇਲ ਦਰਖਾਸਤ ਮਿਤੀ 14-02-2024 ਰਾਹੀਂ ਲਿਖਿਆ ਹੈ ਕਿ ਉਹ ਪਿਛਲੇ 3 ਸਾਲਾਂ ਤੋਂ ਮੁੰਬਈ ਵਿੱਚ ਰਹਿ ਰਿਹਾ ਹੈ। ਉਹ ਕਿਸੇ ਜ਼ਰੂਰੀ ਕੰਮ ਵਿੱਚ ਰੁੱਝਿਆ ਹੋਣ ਕਰਕੇ ਜਦੋਂ ਉਹ ਪੰਜਾਬ ਆਉਂਦਾ ਹੈ ਤਾਂ ਉਹ ਲਾਇਸੰਸ ਦੀ ਕਾਪੀ ਅਤੇ ਦਰਖਾਸਤ ਜਮ੍ਹਾਂ ਕਰੇਗਾ। ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋਂ ਕੋਈ ਦਰਖਾਸਤ/ਸੂਚਨਾ ਪੇਸ਼ ਨਹੀਂ ਕੀਤੀ ਗਈ। ਇਸ ਤਰਾਂ ਫਰਮ ਦੇ ਮਾਲਕ ਵੱਲੋਂ ਐਕਟ/ਰੂਲਜ਼/ਅਡਵਾਈਜਰੀ ਅਧੀਨ ਕੀਤੇ ਜਾ ਰਹੇ ਕੰਮ ਸਬੰਧੀ ਕਲਾਇੰਟਾਂ/ਇਸ਼ਤਿਹਾਰ/ਸੈਮੀਨਾਰ ਆਦਿ ਬਾਰੇ ਸੂਚਨਾ ਨਾ ਭੇਜਣ, ਦਫਤਰ ਬੰਦ ਹੋਣ ਕਾਰਣ ਅਤੇ ਉਕਤ ਦਰਸਾਈ ਗਈ ਸਥਿਤੀ ਅਨੁਸਾਰ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾ ਰਹੀ ਹੈ। ਇਸ ਲਈ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਤਹਿਤ ਮਿਲੀਆ ਸਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਵਿਕਟਰ ਮੈਰੀਟਾਈਮ ਸਰਵਿਸਿਜ਼, ਨੂੰ ਜਾਰੀ ਲਾਇਸੰਸ  ਨੰਬਰ 366/ਆਈ.ਸੀ.ਮਿਤੀ 10-12-2019  ਤੁਰੰਤ ਪ੍ਰਭਾਵ ਤੋਂ ਮਿਤੀ 29.04.2024 ਤੋਂ ਅਗਲੇਰੇ 30 ਦਿਨਾਂ ਲਈ ਮੁਅੱਤਲ ਕੀਤਾ ਜਾਂਦਾ ਹੈ। ਲਾਇਸੰਸੀ ਨੂੰ ਇਹ ਵੀ ਹਦਾਇਤ ਕੀਤੀ ਜਾਂਦੀ ਹੈ, ਕਿ ਉਕਤ ਲਾਇਸੰਸ ਅਧੀਨ ਕੀਤਾ ਜਾ ਰਿਹਾ ਕੰਮ ਮੁਅੱਤਲੀ ਦੌਰਾਨ ਤੁਰੰਤ ਬੰਦ ਕੀਤਾ ਜਾਵੇ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਤਹਿਤ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਜਾਂਦਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ