Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ : ਜ਼ਿਲ੍ਹਾ ਚੋਣ ਅਫ਼ਸਰ

May 06, 2024 01:45 PM
SehajTimes
ਮੋਹਾਲੀ : ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਹੋਣ ਵਾਲੀਆਂ ਮੀਟਿੰਗਾਂ 'ਤੇ ਪੂਰੀ ਤਰ੍ਹਾਂ ਨਜ਼ਰ ਰੱਖਣ ਲਈ ਕਿਹਾ ਹੈ। ਇਸ ਵਿਸ਼ੇ 'ਤੇ ਜਾਰੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਤਿੰਨੋਂ ਏ.ਆਰ.ਓਜ਼ ਨੂੰ ਅਜਿਹੀਆਂ ਮੀਟਿੰਗਾਂ ਦੀ ਵੀਡੀਓਗ੍ਰਾਫੀ ਕਰਵਾਉਣ ਲਈ ਕਿਹਾ ਹੈ ਅਤੇ ਜੇਕਰ ਕੋਈ ਸਬੂਤ ਮਿਲਦਾ ਹੈ ਕਿ 'ਜਾਤ' ਦੀ ਵਰਤੋਂ ਸਿਆਸੀ/ਚੋਣ ਦੇ ਉਦੇਸ਼ਾਂ ਲਈ ਕੀਤੀ ਜਾ ਰਹੀ ਹੈ ਤਾਂ ਫਿਰ ਕਮਿਸ਼ਨ ਨੂੰ ਸੂਚਿਤ ਕਰਕੇ ਕਾਨੂੰਨ/ਆਚਾਰ ਸੰਹਿਤਾ ਦੇ ਢੁਕਵੇਂ ਉਪਬੰਧਾਂ ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
   ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਇਕੱਠਾਂ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਣੀ ਚਾਹੀਦੀ ਹੈ ਜਦੋਂ ਸਬੰਧਤ ਏ.ਆਰ.ਓ. ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 123 ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੋਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਜਾਤੀ, ਧਰਮ ਜਾਂ ਭਾਸ਼ਾ ਦੀ ਵਰਤੋਂ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ।
    ਲੋਕ ਪ੍ਰਤੀਨਿਧੀ ਐਕਟ, 1951 ਦੀ ਧਾਰਾ 123 ਕਿਸੇ ਉਮੀਦਵਾਰ ਜਾਂ ਉਸਦੇ ਏਜੰਟ ਜਾਂ ਕਿਸੇ ਹੋਰ ਵਿਅਕਤੀ ਦੁਆਰਾ ਕਿਸੇ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਦੀ ਸਹਿਮਤੀ ਨਾਲ ਕਿਸੇ ਵਿਅਕਤੀ ਨੂੰ ਉਸਦੇ ਧਰਮ, ਨਸਲ, ਜਾਤ ਦੇ ਆਧਾਰ 'ਤੇ ਵੋਟ ਪਾਉਣ ਜਾਂ ਵੋਟ ਦੇਣ ਦੀ ਅਪੀਲ 'ਤੇ ਮਨਾਹੀ ਕਰਦੀ ਹੈ। ਇਸੇ ਤਰਾਂ ਉਸ ਉਮੀਦਵਾਰ ਦੀ ਚੋਣ ਦੀਆਂ ਸੰਭਾਵਨਾਵਾਂ ਨੂੰ ਅੱਗੇ ਵਧਾਉਣ ਲਈ ਧਾਰਮਿਕ ਚਿੰਨ੍ਹਾਂ ਜਾਂ ਰਾਸ਼ਟਰੀ ਚਿੰਨ੍ਹਾਂ, ਜਿਵੇਂ ਕਿ ਰਾਸ਼ਟਰੀ ਝੰਡੇ ਜਾਂ ਰਾਸ਼ਟਰੀ ਚਿੰਨ੍ਹ ਦੀ ਵਰਤੋਂ, ਜਾਂ ਉਹਨਾਂ ਲਈ ਅਪੀਲ ਜੋ ਕਿਸੇ ਵੀ ਉਮੀਦਵਾਰ ਦੀ ਚੋਣ ਨੂੰ ਪੱਖਪਾਤੀ ਤੌਰ 'ਤੇ ਪ੍ਰਭਾਵਿਤ ਕਰੇ, ਵੀ ਨਹੀਂ ਕੀਤੀ ਜਾ ਸਕਦੀ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ