Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਭਾਜਪਾ ਦੇ ਰਾਹ 'ਤੇ ਚੱਲ ਰਹੀ ਹੈ 'ਆਪ' ਸਰਕਾਰ :ਜੋਗਿੰਦਰ ਉਗਰਾਹਾਂ

May 06, 2024 01:48 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ  ਆਮ ਆਦਮੀ ਪਾਰਟੀ ਦੀ ਸਰਕਾਰ 'ਨੂੰ ਘੇਰਿਆ ਹੈ। ਜਥੇਬੰਦੀ ਨੇ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਨਾ ਦੇਣ ਲਈ ਭਗਵੰਤ ਮਾਨ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਸੂਬੇ ਦੀ ‘ਆਪ’ ਸਰਕਾਰ ਕਿਸਾਨਾਂ ਪ੍ਰਤੀ ਬਿਲਕੁਲ ਵੀ ਸੰਜੀਦਾ ਨਹੀਂ ਹੈ। ਕੁਦਰਤੀ ਆਫਤਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਨਹੀਂ ਦੇ ਰਹੀ। ਸੁਨਾਮ ਦੇ ਪਿੰਡ ਬਖਸ਼ੀਵਾਲਾ ਵਿੱਚ ਗੜ੍ਹੇਮਾਰੀ ਕਾਰਨ ਸੱਤ ਸੌ ਏਕੜ ਕਣਕ ਦੀ ਫ਼ਸਲ ਤਬਾਹ ਹੋ ਗਈ ਹੈ। ਇਸ ਸਬੰਧੀ ਜਥੇਬੰਦੀ ਵੱਲੋਂ ਡੀਸੀ ਸੰਗਰੂਰ ਅਤੇ ਡੀਸੀ ਬਠਿੰਡਾ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਰਿਪੋਰਟ ਬਣਾ ਦਿੱਤੀ ਗਈ ਹੈ ਪਰ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ਼ ਇਹ ਦਾਅਵਾ ਕਰਦੇ ਹਨ ਕਿ ਉਹ ਨੁਕਸਾਨ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਮੁਆਵਜ਼ਾ ਦੇਣਗੇ। ਗਿਰਦਾਵਰੀ ਬਾਅਦ ਵਿੱਚ ਹੁੰਦੀ ਰਹੇਗੀ। ਮੁੱਖ ਮੰਤਰੀ ਦੀ ਕਹਿਣੀ ਅਤੇ ਕਰਨੀ ਵਿੱਚ ਬਹੁਤ ਅੰਤਰ ਹੈ। ਉਨ੍ਹਾਂ ਸਿੱਧੇ ਤੌਰ ’ਤੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਕੇਂਦਰ ਦੀ ਭਾਜਪਾ ਸਰਕਾਰ ਦੇ ਰਾਹ ’ਤੇ ਚੱਲ ਰਹੀ ਹੈ ਅਤੇ ਕਿਸਾਨ ਵਿਰੋਧੀ ਫੈਸਲੇ ਇਸ ਸਰਕਾਰ ਨੂੰ ਮਹਿੰਗੇ ਸਾਬਤ ਹੋਣਗੇ। ਉਗਰਾਹਾਂ ਨੇ ਕਿਹਾ ਕਿ ਲੋਕਾਂ ਦਾ ਸਿਆਸੀ ਪਾਰਟੀਆਂ ਤੋਂ ਵਿਸ਼ਵਾਸ ਉੱਠ ਗਿਆ ਹੈ। ਸਿਆਸੀ ਲੋਕ ਆਪਣੇ ਘਰ ਭਰ ਰਹੇ ਹਨ ਅਤੇ ਜਨਤਾ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਲੋਕ ਆਪਣੀ ਵੋਟ ਨਹੀਂ ਪਾਉਣ ਜਾ ਰਹੇ, ਸਗੋਂ ਸੁੱਟਣ ਜਾ ਰਹੇ ਹਨ। ਇਸੇ ਤਰ੍ਹਾਂ ਇੱਕ ਦਿਨ ਇਨ੍ਹਾਂ ਆਗੂਆਂ ਦਾ ਵੀ ਸਫ਼ਾਇਆ ਹੋ ਜਾਵੇਗਾ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ